ਪ੍ਰਥਮੇ ਤੇਰੀ ਨੀਕੀ ਜਾਤਿ ॥
ਦੁਤੀਆ ਤੇਰੀ ਮਨੀਐ ਪਾਂਤਿ ॥
ਤ੍ਰਿਤੀਆ ਤੇਰਾ ਸੁੰਦਰ ਥਾਨੁ ॥
ਬਿਗੜ ਰੂਪੁ ਮਨ ਮਹਿ ਅਭਿਮਾਨੁ ॥
੧॥
ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥
ਅਤਿ ਗਰਬੈ ਮੋਹਿ ਫਾਕੀ ਤੂੰ ॥
੧॥
ਰਹਾਉ ॥
ਅਤਿ ਸੂਚੀ ਤੇਰੀ ਪਾਕਸਾਲ ॥
ਕਰਿ ਇਸਨਾਨੁ ਪੂਜਾ ਤਿਲਕੁ ਲਾਲ ॥
ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥
ਸਭਿ ਬਿਧਿ ਖੋਈ ਲੋਭਿ ਸੁਆਨ ॥
੨॥
ਕਾਪਰ ਪਹਿਰਹਿ ਭੋਗਹਿ ਭੋਗ ॥
ਆਚਾਰ ਕਰਹਿ ਸੋਭਾ ਮਹਿ ਲੋਗ ॥
ਚੋਆ ਚੰਦਨ ਸੁਗੰਧ ਬਿਸਥਾਰ ॥
ਸੰਗੀ ਖੋਟਾ ਕ੍ਰੋਧੁ ਚੰਡਾਲ ॥
੩॥
ਅਵਰ ਜੋਨਿ ਤੇਰੀ ਪਨਿਹਾਰੀ ॥
ਇਸੁ ਧਰਤੀ ਮਹਿ ਤੇਰੀ ਸਿਕਦਾਰੀ ॥
ਸੁਇਨਾ ਰੂਪਾ ਤੁਝ ਪਹਿ ਦਾਮ ॥
ਸੀਲੁ ਬਿਗਾਰਿਓ ਤੇਰਾ ਕਾਮ ॥
੪॥
ਜਾ ਕਉ ਦ੍ਰਿਸਟਿ ਮਇਆ ਹਰਿ ਰਾਇ ॥
ਸਾ ਬੰਦੀ ਤੇ ਲਈ ਛਡਾਇ ॥
ਸਾਧਸੰਗਿ ਮਿਲਿ ਹਰਿ ਰਸੁ ਪਾਇਆ ॥
ਕਹੁ ਨਾਨਕ ਸਫਲ ਓਹ ਕਾਇਆ ॥
੫॥
ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥
ਅਤਿ ਸੁੰਦਰਿ ਬਿਚਖਨਿ ਤੂੰ ॥
੧॥
ਰਹਾਉ ਦੂਜਾ ॥
੧੨॥
ਆਸਾ ਮਹਲਾ ੫ ਇਕਤੁਕੇ ੨ ॥
ਜੀਵਤ ਦੀਸੈ ਤਿਸੁ ਸਰਪਰ ਮਰਣਾ ॥
ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥
੧॥
ਜੀਵਤ ਮੁਏ ਮੁਏ ਸੇ ਜੀਵੇ ॥
ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰ ਸਬਦੀ ਰਸੁ ਅੰਮ੍ਰਿਤੁ ਪੀਵੇ ॥
੧॥
ਰਹਾਉ ॥
ਕਾਚੀ ਮਟੁਕੀ ਬਿਨਸਿ ਬਿਨਾਸਾ ॥
ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥
੨॥
ਊਚਾ ਚੜੈ ਸੁ ਪਵੈ ਪਇਆਲਾ ॥
ਧਰਨਿ ਪੜੈ ਤਿਸੁ ਲਗੈ ਨ ਕਾਲਾ ॥
੩॥
ਭ੍ਰਮਤ ਫਿਰੇ ਤਿਨ ਕਿਛੂ ਨ ਪਾਇਆ ॥
ਸੇ ਅਸਥਿਰ ਜਿਨ ਗੁਰ ਸਬਦੁ ਕਮਾਇਆ ॥
੪॥
ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥
ਨਾਨਕ ਗੁਰ ਮਿਲਿ ਭਏ ਨਿਹਾਲ ॥
੫॥
੧੩॥
ਆਸਾ ਮਹਲਾ ੫ ॥
ਪੁਤਰੀ ਤੇਰੀ ਬਿਧਿ ਕਰਿ ਥਾਟੀ ॥
ਜਾਨੁ ਸਤਿ ਕਰਿ ਹੋਇਗੀ ਮਾਟੀ ॥
੧॥
ਮੂਲੁ ਸਮਾਲਹੁ ਅਚੇਤ ਗਵਾਰਾ ॥
ਇਤਨੇ ਕਉ ਤੁਮ੍ਹ ਕਿਆ ਗਰਬੇ ॥
੧॥
ਰਹਾਉ ॥
ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥
ਅਵਰ ਵਸਤੁ ਤੁਝ ਪਾਹਿ ਅਮਾਨ ॥
੨॥
ਬਿਸਟਾ ਅਸਤ ਰਕਤੁ ਪਰੇਟੇ ਚਾਮ ॥
ਇਸੁ ਊਪਰਿ ਲੇ ਰਾਖਿਓ ਗੁਮਾਨ ॥
੩॥
ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥
ਬਿਨੁ ਬੂਝੇ ਤੂੰ ਸਦਾ ਨਾਪਾਕ ॥
੪॥
ਕਹੁ ਨਾਨਕ ਗੁਰ ਕਉ ਕੁਰਬਾਨੁ ॥
ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥
੫॥
੧੪॥
ਆਸਾ ਮਹਲਾ ੫ ਇਕਤੁਕੇ ਚਉਪਦੇ ॥
ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥
ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥
੧॥
ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥