ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥
੧॥
ਰਹਾਉ ॥
ਚਾਰਿ ਪਹਰ ਚਹੁ ਜੁਗਹ ਸਮਾਨੇ ॥
ਰੈਣਿ ਭਈ ਤਬ ਅੰਤੁ ਨ ਜਾਨੇ ॥
੨॥
ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥
ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥
੩॥
ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥
ਆਤਮੁ ਚੀਨ੍ਹਿ ਪਰਮ ਸੁਖੁ ਪਾਇਆ ॥
੪॥
੧੫॥
ਆਸਾ ਮਹਲਾ ੫ ॥
ਹਰਿ ਸੇਵਾ ਮਹਿ ਪਰਮ ਨਿਧਾਨੁ ॥
ਹਰਿ ਸੇਵਾ ਮੁਖਿ ਅੰਮ੍ਰਿਤ ਨਾਮੁ ॥
੧॥
ਹਰਿ ਮੇਰਾ ਸਾਥੀ ਸੰਗਿ ਸਖਾਈ ॥
ਦੁਖਿ ਸੁਖਿ ਸਿਮਰੀ ਤਹ ਮਉਜੂਦੁ ਜਮੁ ਬਪੁਰਾ ਮੋ ਕਉ ਕਹਾ ਡਰਾਈ ॥
੧॥
ਰਹਾਉ ॥
ਹਰਿ ਮੇਰੀ ਓਟ ਮੈ ਹਰਿ ਕਾ ਤਾਣੁ ॥
ਹਰਿ ਮੇਰਾ ਸਖਾ ਮਨ ਮਾਹਿ ਦੀਬਾਣੁ ॥
੨॥
ਹਰਿ ਮੇਰੀ ਪੂੰਜੀ ਮੇਰਾ ਹਰਿ ਵੇਸਾਹੁ ॥
ਗੁਰਮੁਖਿ ਧਨੁ ਖਟੀ ਹਰਿ ਮੇਰਾ ਸਾਹੁ ॥
੩॥
ਗੁਰ ਕਿਰਪਾ ਤੇ ਇਹ ਮਤਿ ਆਵੈ ॥
ਜਨ ਨਾਨਕੁ ਹਰਿ ਕੈ ਅੰਕਿ ਸਮਾਵੈ ॥
੪॥
੧੬॥
ਆਸਾ ਮਹਲਾ ੫ ॥
ਪ੍ਰਭੁ ਹੋਇ ਕ੍ਰਿਪਾਲੁ ਤ ਇਹੁ ਮਨੁ ਲਾਈ ॥
ਸਤਿਗੁਰੁ ਸੇਵਿ ਸਭੈ ਫਲ ਪਾਈ ॥
੧॥
ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥
ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥
੧॥
ਰਹਾਉ ॥
ਚਰਣ ਕਮਲ ਰਿਦ ਅੰਤਰਿ ਧਾਰੇ ॥
ਪ੍ਰਗਟੀ ਜੋਤਿ ਮਿਲੇ ਰਾਮ ਪਿਆਰੇ ॥
੨॥
ਪੰਚ ਸਖੀ ਮਿਲਿ ਮੰਗਲੁ ਗਾਇਆ ॥
ਅਨਹਦ ਬਾਣੀ ਨਾਦੁ ਵਜਾਇਆ ॥
੩॥
ਗੁਰੁ ਨਾਨਕੁ ਤੁਠਾ ਮਿਲਿਆ ਹਰਿ ਰਾਇ ॥
ਸੁਖਿ ਰੈਣਿ ਵਿਹਾਣੀ ਸਹਜਿ ਸੁਭਾਇ ॥
੪॥
੧੭॥
ਆਸਾ ਮਹਲਾ ੫ ॥
ਕਰਿ ਕਿਰਪਾ ਹਰਿ ਪਰਗਟੀ ਆਇਆ ॥
ਮਿਲਿ ਸਤਿਗੁਰ ਧਨੁ ਪੂਰਾ ਪਾਇਆ ॥
੧॥
ਐਸਾ ਹਰਿ ਧਨੁ ਸੰਚੀਐ ਭਾਈ ॥
ਭਾਹਿ ਨ ਜਾਲੈ ਜਲਿ ਨਹੀ ਡੂਬੈ ਸੰਗੁ ਛੋਡਿ ਕਰਿ ਕਤਹੁ ਨ ਜਾਈ ॥
੧॥
ਰਹਾਉ ॥
ਤੋਟਿ ਨ ਆਵੈ ਨਿਖੁਟਿ ਨ ਜਾਇ ॥
ਖਾਇ ਖਰਚਿ ਮਨੁ ਰਹਿਆ ਅਘਾਇ ॥
੨॥
ਸੋ ਸਚੁ ਸਾਹੁ ਜਿਸੁ ਘਰਿ ਹਰਿ ਧਨੁ ਸੰਚਾਣਾ ॥
ਇਸੁ ਧਨ ਤੇ ਸਭੁ ਜਗੁ ਵਰਸਾਣਾ ॥
੩॥
ਤਿਨਿ ਹਰਿ ਧਨੁ ਪਾਇਆ ਜਿਸੁ ਪੁਰਬ ਲਿਖੇ ਕਾ ਲਹਣਾ ॥
ਜਨ ਨਾਨਕ ਅੰਤਿ ਵਾਰ ਨਾਮੁ ਗਹਣਾ ॥
੪॥
੧੮॥
ਆਸਾ ਮਹਲਾ ੫ ॥
ਜੈਸੇ ਕਿਰਸਾਣੁ ਬੋਵੈ ਕਿਰਸਾਨੀ ॥
ਕਾਚੀ ਪਾਕੀ ਬਾਢਿ ਪਰਾਨੀ ॥
੧॥
ਜੋ ਜਨਮੈ ਸੋ ਜਾਨਹੁ ਮੂਆ ॥
ਗੋਵਿੰਦ ਭਗਤੁ ਅਸਥਿਰੁ ਹੈ ਥੀਆ ॥
੧॥
ਰਹਾਉ ॥
ਦਿਨ ਤੇ ਸਰਪਰ ਪਉਸੀ ਰਾਤਿ ॥
ਰੈਣਿ ਗਈ ਫਿਰਿ ਹੋਇ ਪਰਭਾਤਿ ॥
੨॥
ਮਾਇਆ ਮੋਹਿ ਸੋਇ ਰਹੇ ਅਭਾਗੇ ॥
ਗੁਰ ਪ੍ਰਸਾਦਿ ਕੋ ਵਿਰਲਾ ਜਾਗੇ ॥
੩॥