ਦਿਨੁ ਰੈਣਿ ਤੇਰਾ ਨਾਮੁ ਵਖਾਨਾ ॥
੧॥
ਮੈ ਨਿਰਗੁਨ ਗੁਣੁ ਨਾਹੀ ਕੋਇ ॥
ਕਰਨ ਕਰਾਵਨਹਾਰ ਪ੍ਰਭ ਸੋਇ ॥
੧॥
ਰਹਾਉ ॥
ਮੂਰਖ ਮੁਗਧ ਅਗਿਆਨ ਅਵੀਚਾਰੀ ॥
ਨਾਮ ਤੇਰੇ ਕੀ ਆਸ ਮਨਿ ਧਾਰੀ ॥
੨॥
ਜਪੁ ਤਪੁ ਸੰਜਮੁ ਕਰਮ ਨ ਸਾਧਾ ॥
ਨਾਮੁ ਪ੍ਰਭੂ ਕਾ ਮਨਹਿ ਅਰਾਧਾ ॥
੩॥
ਕਿਛੂ ਨ ਜਾਨਾ ਮਤਿ ਮੇਰੀ ਥੋਰੀ ॥
ਬਿਨਵਤਿ ਨਾਨਕ ਓਟ ਪ੍ਰਭ ਤੋਰੀ ॥
੪॥
੧੮॥
੬੯॥
ਆਸਾ ਮਹਲਾ ੫ ॥
ਹਰਿ ਹਰਿ ਅਖਰ ਦੁਇ ਇਹ ਮਾਲਾ ॥
ਜਪਤ ਜਪਤ ਭਏ ਦੀਨ ਦਇਆਲਾ ॥
੧॥
ਕਰਉ ਬੇਨਤੀ ਸਤਿਗੁਰ ਅਪੁਨੀ ॥
ਕਰਿ ਕਿਰਪਾ ਰਾਖਹੁ ਸਰਣਾਈ ਮੋ ਕਉ ਦੇਹੁ ਹਰੇ ਹਰਿ ਜਪਨੀ ॥
੧॥
ਰਹਾਉ ॥
ਹਰਿ ਮਾਲਾ ਉਰ ਅੰਤਰਿ ਧਾਰੈ ॥
ਜਨਮ ਮਰਣ ਕਾ ਦੂਖੁ ਨਿਵਾਰੈ ॥
੨॥
ਹਿਰਦੈ ਸਮਾਲੈ ਮੁਖਿ ਹਰਿ ਹਰਿ ਬੋਲੈ ॥
ਸੋ ਜਨੁ ਇਤ ਉਤ ਕਤਹਿ ਨ ਡੋਲੈ ॥
੩॥
ਕਹੁ ਨਾਨਕ ਜੋ ਰਾਚੈ ਨਾਇ ॥
ਹਰਿ ਮਾਲਾ ਤਾ ਕੈ ਸੰਗਿ ਜਾਇ ॥
੪॥
੧੯॥
੭੦॥
ਆਸਾ ਮਹਲਾ ੫ ॥
ਜਿਸ ਕਾ ਸਭੁ ਕਿਛੁ ਤਿਸ ਕਾ ਹੋਇ ॥
ਤਿਸੁ ਜਨ ਲੇਪੁ ਨ ਬਿਆਪੈ ਕੋਇ ॥
੧॥
ਹਰਿ ਕਾ ਸੇਵਕੁ ਸਦ ਹੀ ਮੁਕਤਾ ॥
ਜੋ ਕਿਛੁ ਕਰੈ ਸੋਈ ਭਲ ਜਨ ਕੈ ਅਤਿ ਨਿਰਮਲ ਦਾਸ ਕੀ ਜੁਗਤਾ ॥
੧॥
ਰਹਾਉ ॥
ਸਗਲ ਤਿਆਗਿ ਹਰਿ ਸਰਣੀ ਆਇਆ ॥
ਤਿਸੁ ਜਨ ਕਹਾ ਬਿਆਪੈ ਮਾਇਆ ॥
੨॥
ਨਾਮੁ ਨਿਧਾਨੁ ਜਾ ਕੇ ਮਨ ਮਾਹਿ ॥
ਤਿਸ ਕਉ ਚਿੰਤਾ ਸੁਪਨੈ ਨਾਹਿ ॥
੩॥
ਕਹੁ ਨਾਨਕ ਗੁਰੁ ਪੂਰਾ ਪਾਇਆ ॥
ਭਰਮੁ ਮੋਹੁ ਸਗਲ ਬਿਨਸਾਇਆ ॥
੪॥
੨੦॥
੭੧॥
ਆਸਾ ਮਹਲਾ ੫ ॥
ਜਉ ਸੁਪ੍ਰਸੰਨ ਹੋਇਓ ਪ੍ਰਭੁ ਮੇਰਾ ॥
ਤਾਂ ਦੂਖੁ ਭਰਮੁ ਕਹੁ ਕੈਸੇ ਨੇਰਾ ॥
੧॥
ਸੁਨਿ ਸੁਨਿ ਜੀਵਾ ਸੋਇ ਤੁਮ੍ਹਾਰੀ ॥
ਮੋਹਿ ਨਿਰਗੁਨ ਕਉ ਲੇਹੁ ਉਧਾਰੀ ॥
੧॥
ਰਹਾਉ ॥
ਮਿਟਿ ਗਇਆ ਦੂਖੁ ਬਿਸਾਰੀ ਚਿੰਤਾ ॥
ਫਲੁ ਪਾਇਆ ਜਪਿ ਸਤਿਗੁਰ ਮੰਤਾ ॥
੨॥
ਸੋਈ ਸਤਿ ਸਤਿ ਹੈ ਸੋਇ ॥
ਸਿਮਰਿ ਸਿਮਰਿ ਰਖੁ ਕੰਠਿ ਪਰੋਇ ॥
੩॥
ਕਹੁ ਨਾਨਕ ਕਉਨ ਉਹ ਕਰਮਾ ॥
ਜਾ ਕੈ ਮਨਿ ਵਸਿਆ ਹਰਿ ਨਾਮਾ ॥
੪॥
੨੧॥
੭੨॥
ਆਸਾ ਮਹਲਾ ੫ ॥
ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ ॥
ਹਰਿ ਸਿਮਰਨੁ ਕਰਿ ਹਰਿ ਜਨ ਛੂਟੇ ॥
੧॥
ਸੋਇ ਰਹੇ ਮਾਇਆ ਮਦ ਮਾਤੇ ॥
ਜਾਗਤ ਭਗਤ ਸਿਮਰਤ ਹਰਿ ਰਾਤੇ ॥
੧॥
ਰਹਾਉ ॥
ਮੋਹ ਭਰਮਿ ਬਹੁ ਜੋਨਿ ਭਵਾਇਆ ॥
ਅਸਥਿਰੁ ਭਗਤ ਹਰਿ ਚਰਣ ਧਿਆਇਆ ॥
੨॥
ਬੰਧਨ ਅੰਧ ਕੂਪ ਗ੍ਰਿਹ ਮੇਰਾ ॥
ਮੁਕਤੇ ਸੰਤ ਬੁਝਹਿ ਹਰਿ ਨੇਰਾ ॥
੩॥
ਕਹੁ ਨਾਨਕ ਜੋ ਪ੍ਰਭ ਸਰਣਾਈ ॥
ਈਹਾ ਸੁਖੁ ਆਗੈ ਗਤਿ ਪਾਈ ॥
੪॥
੨੨॥
੭੩॥