ਆਸਾ ਮਹਲਾ ੫ ॥
ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥
ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥
੧॥
ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥
ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥
੧॥
ਰਹਾਉ ॥
ਤੂ ਮੇਰਾ ਜੀਵਨੁ ਤੂ ਆਧਾਰੁ ॥
ਤੁਝਹਿ ਪੇਖਿ ਬਿਗਸੈ ਕਉਲਾਰੁ ॥
੨॥
ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥
ਤੂ ਸਮਰਥੁ ਮੈ ਤੇਰਾ ਤਾਣੁ ॥
੩॥
ਅਨਦਿਨੁ ਜਪਉ ਨਾਮ ਗੁਣਤਾਸਿ ॥
ਨਾਨਕ ਕੀ ਪ੍ਰਭ ਪਹਿ ਅਰਦਾਸਿ ॥
੪॥
੨੩॥
੭੪॥
ਆਸਾ ਮਹਲਾ ੫ ॥
ਰੋਵਨਹਾਰੈ ਝੂਠੁ ਕਮਾਨਾ ॥
ਹਸਿ ਹਸਿ ਸੋਗੁ ਕਰਤ ਬੇਗਾਨਾ ॥
੧॥
ਕੋ ਮੂਆ ਕਾ ਕੈ ਘਰਿ ਗਾਵਨੁ ॥
ਕੋ ਰੋਵੈ ਕੋ ਹਸਿ ਹਸਿ ਪਾਵਨੁ ॥
੧॥
ਰਹਾਉ ॥
ਬਾਲ ਬਿਵਸਥਾ ਤੇ ਬਿਰਧਾਨਾ ॥
ਪਹੁਚਿ ਨ ਮੂਕਾ ਫਿਰਿ ਪਛੁਤਾਨਾ ॥
੨॥
ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ ॥
ਨਰਕ ਸੁਰਗ ਫਿਰਿ ਫਿਰਿ ਅਉਤਾਰਾ ॥
੩॥
ਕਹੁ ਨਾਨਕ ਜੋ ਲਾਇਆ ਨਾਮ ॥
ਸਫਲ ਜਨਮੁ ਤਾ ਕਾ ਪਰਵਾਨ ॥
੪॥
੨੪॥
੭੫॥
ਆਸਾ ਮਹਲਾ ੫ ॥
ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥
ਭੋਰੁ ਭਇਆ ਬਹੁਰਿ ਪਛੁਤਾਨੀ ॥
੧॥
ਪ੍ਰਿਅ ਪ੍ਰੇਮ ਸਹਜਿ ਮਨਿ ਅਨਦੁ ਧਰਉ ਰੀ ॥
ਪ੍ਰਭ ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥
੧॥
ਰਹਾਉ ॥
ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ ॥
ਖਿਸਰਿ ਗਇਓ ਭੂਮ ਪਰਿ ਡਾਰਿਓ ॥
੨॥
ਸਾਦਿ ਮੋਹਿ ਲਾਦੀ ਅਹੰਕਾਰੇ ॥
ਦੋਸੁ ਨਾਹੀ ਪ੍ਰਭ ਕਰਣੈਹਾਰੇ ॥
੩॥
ਸਾਧਸੰਗਿ ਮਿਟੇ ਭਰਮ ਅੰਧਾਰੇ ॥
ਨਾਨਕ ਮੇਲੀ ਸਿਰਜਣਹਾਰੇ ॥
੪॥
੨੫॥
੭੬॥
ਆਸਾ ਮਹਲਾ ੫ ॥
ਚਰਨ ਕਮਲ ਕੀ ਆਸ ਪਿਆਰੇ ॥
ਜਮਕੰਕਰ ਨਸਿ ਗਏ ਵਿਚਾਰੇ ॥
੧॥
ਤੂ ਚਿਤਿ ਆਵਹਿ ਤੇਰੀ ਮਇਆ ॥
ਸਿਮਰਤ ਨਾਮ ਸਗਲ ਰੋਗ ਖਇਆ ॥
੧॥
ਰਹਾਉ ॥
ਅਨਿਕ ਦੂਖ ਦੇਵਹਿ ਅਵਰਾ ਕਉ ॥
ਪਹੁਚਿ ਨ ਸਾਕਹਿ ਜਨ ਤੇਰੇ ਕਉ ॥
੨॥
ਦਰਸ ਤੇਰੇ ਕੀ ਪਿਆਸ ਮਨਿ ਲਾਗੀ ॥
ਸਹਜ ਅਨੰਦ ਬਸੈ ਬੈਰਾਗੀ ॥
੩॥
ਨਾਨਕ ਕੀ ਅਰਦਾਸਿ ਸੁਣੀਜੈ ॥
ਕੇਵਲ ਨਾਮੁ ਰਿਦੇ ਮਹਿ ਦੀਜੈ ॥
੪॥
੨੬॥
੭੭॥
ਆਸਾ ਮਹਲਾ ੫ ॥
ਮਨੁ ਤ੍ਰਿਪਤਾਨੋ ਮਿਟੇ ਜੰਜਾਲ ॥
ਪ੍ਰਭੁ ਅਪੁਨਾ ਹੋਇਆ ਕਿਰਪਾਲ ॥
੧॥
ਸੰਤ ਪ੍ਰਸਾਦਿ ਭਲੀ ਬਨੀ ॥
ਜਾ ਕੈ ਗ੍ਰਿਹਿ ਸਭੁ ਕਿਛੁ ਹੈ ਪੂਰਨੁ ਸੋ ਭੇਟਿਆ ਨਿਰਭੈ ਧਨੀ ॥
੧॥
ਰਹਾਉ ॥
ਨਾਮੁ ਦ੍ਰਿੜਾਇਆ ਸਾਧ ਕ੍ਰਿਪਾਲ ॥
ਮਿਟਿ ਗਈ ਭੂਖ ਮਹਾ ਬਿਕਰਾਲ ॥
੨॥
ਠਾਕੁਰਿ ਅਪੁਨੈ ਕੀਨੀ ਦਾਤਿ ॥
ਜਲਨਿ ਬੁਝੀ ਮਨਿ ਹੋਈ ਸਾਂਤਿ ॥
੩॥
ਮਿਟਿ ਗਈ ਭਾਲ ਮਨੁ ਸਹਜਿ ਸਮਾਨਾ ॥