Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
38
Pavan Ang 38 of 1430

ਮੁੰਧੇ ਕੂੜਿ ਮੁਠੀ ਕੂੜਿਆਰਿ ॥

ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥

੧॥

ਰਹਾਉ ॥

ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥

ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥

ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥

ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥

੨॥

ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥

ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥

ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥

ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥

੩॥

ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥

ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥

ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥

ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥

੪॥

੨੮॥

੬੧॥

ਸਿਰੀਰਾਗੁ ਮਹਲਾ ੩ ॥

ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ ਪੂਛਉ ਜਾਇ ॥

ਸਤਿਗੁਰੁ ਸੇਵੀ ਭਾਉ ਕਰਿ ਮੈ ਪਿਰੁ ਦੇਹੁ ਮਿਲਾਇ ॥

ਸਭੁ ਉਪਾਏ ਆਪੇ ਵੇਖੈ ਕਿਸੁ ਨੇੜੈ ਕਿਸੁ ਦੂਰਿ ॥

ਜਿਨਿ ਪਿਰੁ ਸੰਗੇ ਜਾਣਿਆ ਪਿਰੁ ਰਾਵੇ ਸਦਾ ਹਦੂਰਿ ॥

੧॥

ਮੁੰਧੇ ਤੂ ਚਲੁ ਗੁਰ ਕੈ ਭਾਇ ॥

ਅਨਦਿਨੁ ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ ॥

੧॥

ਰਹਾਉ ॥

ਸਬਦਿ ਰਤੀਆ ਸੋਹਾਗਣੀ ਸਚੈ ਸਬਦਿ ਸੀਗਾਰਿ ॥

ਹਰਿ ਵਰੁ ਪਾਇਨਿ ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥

ਸੇਜ ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ ॥

ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ ਅਧਾਰੁ ॥

੨॥

ਪਿਰੁ ਸਾਲਾਹਨਿ ਆਪਣਾ ਤਿਨ ਕੈ ਹਉ ਸਦ ਬਲਿਹਾਰੈ ਜਾਉ ॥

ਮਨੁ ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ ॥

ਜਿਨੀ ਇਕੁ ਪਛਾਣਿਆ ਦੂਜਾ ਭਾਉ ਚੁਕਾਇ ॥

ਗੁਰਮੁਖਿ ਨਾਮੁ ਪਛਾਣੀਐ ਨਾਨਕ ਸਚਿ ਸਮਾਇ ॥

੩॥

੨੯॥

੬੨॥

ਸਿਰੀਰਾਗੁ ਮਹਲਾ ੩ ॥

ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ ॥

ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਭੇਟੇ ਪੀਰੈ ॥

ਹਰਿ ਜੀਉ ਬਖਸੇ ਬਖਸਿ ਲਏ ਸੂਖ ਸਦਾ ਸਰੀਰੈ ॥

ਗੁਰ ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ ॥

੧॥

ਮਨ ਮੇਰੇ ਨਾਮਿ ਰਤੇ ਸੁਖੁ ਹੋਇ ॥

ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਨ ਕੋਇ ॥

੧॥

ਰਹਾਉ ॥

ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ ॥

ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ ॥

ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ ॥

SikhiAt.Net
38 ×