ਨਾਨਕ ਪਾਇਆ ਨਾਮ ਖਜਾਨਾ ॥
੪॥
੨੭॥
੭੮॥
ਆਸਾ ਮਹਲਾ ੫ ॥
ਠਾਕੁਰ ਸਿਉ ਜਾ ਕੀ ਬਨਿ ਆਈ ॥
ਭੋਜਨ ਪੂਰਨ ਰਹੇ ਅਘਾਈ ॥
੧॥
ਕਛੂ ਨ ਥੋਰਾ ਹਰਿ ਭਗਤਨ ਕਉ ॥
ਖਾਤ ਖਰਚਤ ਬਿਲਛਤ ਦੇਵਨ ਕਉ ॥
੧॥
ਰਹਾਉ ॥
ਜਾ ਕਾ ਧਨੀ ਅਗਮ ਗੁਸਾਈ ॥
ਮਾਨੁਖ ਕੀ ਕਹੁ ਕੇਤ ਚਲਾਈ ॥
੨॥
ਜਾ ਕੀ ਸੇਵਾ ਦਸ ਅਸਟ ਸਿਧਾਈ ॥
ਪਲਕ ਦਿਸਟਿ ਤਾ ਕੀ ਲਾਗਹੁ ਪਾਈ ॥
੩॥
ਜਾ ਕਉ ਦਇਆ ਕਰਹੁ ਮੇਰੇ ਸੁਆਮੀ ॥
ਕਹੁ ਨਾਨਕ ਨਾਹੀ ਤਿਨ ਕਾਮੀ ॥
੪॥
੨੮॥
੭੯॥
ਆਸਾ ਮਹਲਾ ੫ ॥
ਜਉ ਮੈ ਅਪੁਨਾ ਸਤਿਗੁਰੁ ਧਿਆਇਆ ॥
ਤਬ ਮੇਰੈ ਮਨਿ ਮਹਾ ਸੁਖੁ ਪਾਇਆ ॥
੧॥
ਮਿਟਿ ਗਈ ਗਣਤ ਬਿਨਾਸਿਉ ਸੰਸਾ ॥
ਨਾਮਿ ਰਤੇ ਜਨ ਭਏ ਭਗਵੰਤਾ ॥
੧॥
ਰਹਾਉ ॥
ਜਉ ਮੈ ਅਪੁਨਾ ਸਾਹਿਬੁ ਚੀਤਿ ॥
ਤਉ ਭਉ ਮਿਟਿਓ ਮੇਰੇ ਮੀਤ ॥
੨॥
ਜਉ ਮੈ ਓਟ ਗਹੀ ਪ੍ਰਭ ਤੇਰੀ ॥
ਤਾਂ ਪੂਰਨ ਹੋਈ ਮਨਸਾ ਮੇਰੀ ॥
੩॥
ਦੇਖਿ ਚਲਿਤ ਮਨਿ ਭਏ ਦਿਲਾਸਾ ॥
ਨਾਨਕ ਦਾਸ ਤੇਰਾ ਭਰਵਾਸਾ ॥
੪॥
੨੯॥
੮੦॥
ਆਸਾ ਮਹਲਾ ੫ ॥
ਅਨਦਿਨੁ ਮੂਸਾ ਲਾਜੁ ਟੁਕਾਈ ॥
ਗਿਰਤ ਕੂਪ ਮਹਿ ਖਾਹਿ ਮਿਠਾਈ ॥
੧॥
ਸੋਚਤ ਸਾਚਤ ਰੈਨਿ ਬਿਹਾਨੀ ॥
ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਸਿਮਰੈ ਸਾਰਿੰਗਪਾਨੀ ॥
੧॥
ਰਹਾਉ ॥
ਦ੍ਰੁਮ ਕੀ ਛਾਇਆ ਨਿਹਚਲ ਗ੍ਰਿਹੁ ਬਾਂਧਿਆ ॥
ਕਾਲ ਕੈ ਫਾਂਸਿ ਸਕਤ ਸਰੁ ਸਾਂਧਿਆ ॥
੨॥
ਬਾਲੂ ਕਨਾਰਾ ਤਰੰਗ ਮੁਖਿ ਆਇਆ ॥
ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥
੩॥
ਸਾਧਸੰਗਿ ਜਪਿਓ ਹਰਿ ਰਾਇ ॥
ਨਾਨਕ ਜੀਵੈ ਹਰਿ ਗੁਣ ਗਾਇ ॥
੪॥
੩੦॥
੮੧॥
ਆਸਾ ਮਹਲਾ ੫ ਦੁਤੁਕੇ ੯ ॥
ਉਨ ਕੈ ਸੰਗਿ ਤੂ ਕਰਤੀ ਕੇਲ ॥
ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥
ਉਨ੍ਹ ਕੈ ਸੰਗਿ ਤੁਮ ਸਭੁ ਕੋਊ ਲੋਰੈ ॥
ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥
੧॥
ਤੇ ਬੈਰਾਗੀ ਕਹਾ ਸਮਾਏ ॥
ਤਿਸੁ ਬਿਨੁ ਤੁਹੀ ਦੁਹੇਰੀ ਰੀ ॥
੧॥
ਰਹਾਉ ॥
ਉਨ੍ਹ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥
ਉਨ੍ਹ ਕੈ ਸੰਗਿ ਤੂ ਹੋਈ ਹੈ ਜਾਹਰਿ ॥
ਉਨ੍ਹ ਕੈ ਸੰਗਿ ਤੂ ਰਖੀ ਪਪੋਲਿ ॥
ਓਸੁ ਬਿਨਾ ਤੂੰ ਛੁਟਕੀ ਰੋਲਿ ॥
੨॥
ਉਨ੍ਹ ਕੈ ਸੰਗਿ ਤੇਰਾ ਮਾਨੁ ਮਹਤੁ ॥
ਉਨ੍ਹ ਕੈ ਸੰਗਿ ਤੁਮ ਸਾਕੁ ਜਗਤੁ ॥
ਉਨ੍ਹ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥
ਓਸੁ ਬਿਨਾ ਤੂੰ ਹੋਈ ਹੈ ਮਾਟੀ ॥
੩॥
ਓਹੁ ਬੈਰਾਗੀ ਮਰੈ ਨ ਜਾਇ ॥
ਹੁਕਮੇ ਬਾਧਾ ਕਾਰ ਕਮਾਇ ॥
ਜੋੜਿ ਵਿਛੋੜੇ ਨਾਨਕ ਥਾਪਿ ॥
ਅਪਨੀ ਕੁਦਰਤਿ ਜਾਣੈ ਆਪਿ ॥
੪॥
੩੧॥
੮੨॥
ਆਸਾ ਮਹਲਾ ੫ ॥