ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
391
ਪਾਵਨ ਅੰਗ 391 / 1430

ਨਾ ਓਹੁ ਮਰਤਾ ਨਾ ਹਮ ਡਰਿਆ ॥

ਨਾ ਓਹੁ ਬਿਨਸੈ ਨਾ ਹਮ ਕੜਿਆ ॥

ਨਾ ਓਹੁ ਨਿਰਧਨੁ ਨਾ ਹਮ ਭੂਖੇ ॥

ਨਾ ਓਸੁ ਦੂਖੁ ਨ ਹਮ ਕਉ ਦੂਖੇ ॥

੧॥

ਅਵਰੁ ਨ ਕੋਊ ਮਾਰਨਵਾਰਾ ॥

ਜੀਅਉ ਹਮਾਰਾ ਜੀਉ ਦੇਨਹਾਰਾ ॥

੧॥

ਰਹਾਉ ॥

ਨਾ ਉਸੁ ਬੰਧਨ ਨਾ ਹਮ ਬਾਧੇ ॥

ਨਾ ਉਸੁ ਧੰਧਾ ਨਾ ਹਮ ਧਾਧੇ ॥

ਨਾ ਉਸੁ ਮੈਲੁ ਨ ਹਮ ਕਉ ਮੈਲਾ ॥

ਓਸੁ ਅਨੰਦੁ ਤ ਹਮ ਸਦ ਕੇਲਾ ॥

੨॥

ਨਾ ਉਸੁ ਸੋਚੁ ਨ ਹਮ ਕਉ ਸੋਚਾ ॥

ਨਾ ਉਸੁ ਲੇਪੁ ਨ ਹਮ ਕਉ ਪੋਚਾ ॥

ਨਾ ਉਸੁ ਭੂਖ ਨ ਹਮ ਕਉ ਤ੍ਰਿਸਨਾ ॥

ਜਾ ਉਹੁ ਨਿਰਮਲੁ ਤਾਂ ਹਮ ਜਚਨਾ ॥

੩॥

ਹਮ ਕਿਛੁ ਨਾਹੀ ਏਕੈ ਓਹੀ ॥

ਆਗੈ ਪਾਛੈ ਏਕੋ ਸੋਈ ॥

ਨਾਨਕ ਗੁਰਿ ਖੋਏ ਭ੍ਰਮ ਭੰਗਾ ॥

ਹਮ ਓਇ ਮਿਲਿ ਹੋਏ ਇਕ ਰੰਗਾ ॥

੪॥

੩੨॥

੮੩॥

ਆਸਾ ਮਹਲਾ ੫ ॥

ਅਨਿਕ ਭਾਂਤਿ ਕਰਿ ਸੇਵਾ ਕਰੀਐ ॥

ਜੀਉ ਪ੍ਰਾਨ ਧਨੁ ਆਗੈ ਧਰੀਐ ॥

ਪਾਨੀ ਪਖਾ ਕਰਉ ਤਜਿ ਅਭਿਮਾਨੁ ॥

ਅਨਿਕ ਬਾਰ ਜਾਈਐ ਕੁਰਬਾਨੁ ॥

੧॥

ਸਾਈ ਸੁਹਾਗਣਿ ਜੋ ਪ੍ਰਭ ਭਾਈ ॥

ਤਿਸ ਕੈ ਸੰਗਿ ਮਿਲਉ ਮੇਰੀ ਮਾਈ ॥

੧॥

ਰਹਾਉ ॥

ਦਾਸਨਿ ਦਾਸੀ ਕੀ ਪਨਿਹਾਰਿ ॥

ਉਨ੍ਹ ਕੀ ਰੇਣੁ ਬਸੈ ਜੀਅ ਨਾਲਿ ॥

ਮਾਥੈ ਭਾਗੁ ਤ ਪਾਵਉ ਸੰਗੁ ॥

ਮਿਲੈ ਸੁਆਮੀ ਅਪੁਨੈ ਰੰਗਿ ॥

੨॥

ਜਾਪ ਤਾਪ ਦੇਵਉ ਸਭ ਨੇਮਾ ॥

ਕਰਮ ਧਰਮ ਅਰਪਉ ਸਭ ਹੋਮਾ ॥

ਗਰਬੁ ਮੋਹੁ ਤਜਿ ਹੋਵਉ ਰੇਨ ॥

ਉਨ੍ਹ ਕੈ ਸੰਗਿ ਦੇਖਉ ਪ੍ਰਭੁ ਨੈਨ ॥

੩॥

ਨਿਮਖ ਨਿਮਖ ਏਹੀ ਆਰਾਧਉ ॥

ਦਿਨਸੁ ਰੈਣਿ ਏਹ ਸੇਵਾ ਸਾਧਉ ॥

ਭਏ ਕ੍ਰਿਪਾਲ ਗੁਪਾਲ ਗੋਬਿੰਦ ॥

ਸਾਧਸੰਗਿ ਨਾਨਕ ਬਖਸਿੰਦ ॥

੪॥

੩੩॥

੮੪॥

ਆਸਾ ਮਹਲਾ ੫ ॥

ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥

ਪ੍ਰਭ ਕੀ ਪ੍ਰੀਤਿ ਦੁਖੁ ਲਗੈ ਨ ਕੋਇ ॥

ਪ੍ਰਭ ਕੀ ਪ੍ਰੀਤਿ ਹਉਮੈ ਮਲੁ ਖੋਇ ॥

ਪ੍ਰਭ ਕੀ ਪ੍ਰੀਤਿ ਸਦ ਨਿਰਮਲ ਹੋਇ ॥

੧॥

ਸੁਨਹੁ ਮੀਤ ਐਸਾ ਪ੍ਰੇਮ ਪਿਆਰੁ ॥

ਜੀਅ ਪ੍ਰਾਨ ਘਟ ਘਟ ਆਧਾਰੁ ॥

੧॥

ਰਹਾਉ ॥

ਪ੍ਰਭ ਕੀ ਪ੍ਰੀਤਿ ਭਏ ਸਗਲ ਨਿਧਾਨ ॥

ਪ੍ਰਭ ਕੀ ਪ੍ਰੀਤਿ ਰਿਦੈ ਨਿਰਮਲ ਨਾਮ ॥

ਪ੍ਰਭ ਕੀ ਪ੍ਰੀਤਿ ਸਦ ਸੋਭਾਵੰਤ ॥

ਪ੍ਰਭ ਕੀ ਪ੍ਰੀਤਿ ਸਭ ਮਿਟੀ ਹੈ ਚਿੰਤ ॥

੨॥

ਪ੍ਰਭ ਕੀ ਪ੍ਰੀਤਿ ਇਹੁ ਭਵਜਲੁ ਤਰੈ ॥

ਪ੍ਰਭ ਕੀ ਪ੍ਰੀਤਿ ਜਮ ਤੇ ਨਹੀ ਡਰੈ ॥

ਪ੍ਰਭ ਕੀ ਪ੍ਰੀਤਿ ਸਗਲ ਉਧਾਰੈ ॥

ਪ੍ਰਭ ਕੀ ਪ੍ਰੀਤਿ ਚਲੈ ਸੰਗਾਰੈ ॥

੩॥

ਆਪਹੁ ਕੋਈ ਮਿਲੈ ਨ ਭੂਲੈ ॥

ਜਿਸੁ ਕ੍ਰਿਪਾਲੁ ਤਿਸੁ ਸਾਧਸੰਗਿ ਘੂਲੈ ॥

ਕਹੁ ਨਾਨਕ ਤੇਰੈ ਕੁਰਬਾਣੁ ॥

ਸੰਤ ਓਟ ਪ੍ਰਭ ਤੇਰਾ ਤਾਣੁ ॥

੪॥

੩੪॥

੮੫॥

ਆਸਾ ਮਹਲਾ ੫ ॥

ਭੂਪਤਿ ਹੋਇ ਕੈ ਰਾਜੁ ਕਮਾਇਆ ॥

ਕਰਿ ਕਰਿ ਅਨਰਥ ਵਿਹਾਝੀ ਮਾਇਆ ॥

SikhiAt.Net
391 ×