Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
392
Pavan Ang 392 of 1430

ਸੰਚਤ ਸੰਚਤ ਥੈਲੀ ਕੀਨ੍ਹੀ ॥

ਪ੍ਰਭਿ ਉਸ ਤੇ ਡਾਰਿ ਅਵਰ ਕਉ ਦੀਨ੍ਹੀ ॥

੧॥

ਕਾਚ ਗਗਰੀਆ ਅੰਭ ਮਝਰੀਆ ॥

ਗਰਬਿ ਗਰਬਿ ਉਆਹੂ ਮਹਿ ਪਰੀਆ ॥

੧॥

ਰਹਾਉ ॥

ਨਿਰਭਉ ਹੋਇਓ ਭਇਆ ਨਿਹੰਗਾ ॥

ਚੀਤਿ ਨ ਆਇਓ ਕਰਤਾ ਸੰਗਾ ॥

ਲਸਕਰ ਜੋੜੇ ਕੀਆ ਸੰਬਾਹਾ ॥

ਨਿਕਸਿਆ ਫੂਕ ਤ ਹੋਇ ਗਇਓ ਸੁਆਹਾ ॥

੨॥

ਊਚੇ ਮੰਦਰ ਮਹਲ ਅਰੁ ਰਾਨੀ ॥

ਹਸਤਿ ਘੋੜੇ ਜੋੜੇ ਮਨਿ ਭਾਨੀ ॥

ਵਡ ਪਰਵਾਰੁ ਪੂਤ ਅਰੁ ਧੀਆ ॥

ਮੋਹਿ ਪਚੇ ਪਚਿ ਅੰਧਾ ਮੂਆ ॥

੩॥

ਜਿਨਹਿ ਉਪਾਹਾ ਤਿਨਹਿ ਬਿਨਾਹਾ ॥

ਰੰਗ ਰਸਾ ਜੈਸੇ ਸੁਪਨਾਹਾ ॥

ਸੋਈ ਮੁਕਤਾ ਤਿਸੁ ਰਾਜੁ ਮਾਲੁ ॥

ਨਾਨਕ ਦਾਸ ਜਿਸੁ ਖਸਮੁ ਦਇਆਲੁ ॥

੪॥

੩੫॥

੮੬॥

ਆਸਾ ਮਹਲਾ ੫ ॥

ਇਨ੍ਹ ਸਿਉ ਪ੍ਰੀਤਿ ਕਰੀ ਘਨੇਰੀ ॥

ਜਉ ਮਿਲੀਐ ਤਉ ਵਧੈ ਵਧੇਰੀ ॥

ਗਲਿ ਚਮੜੀ ਜਉ ਛੋਡੈ ਨਾਹੀ ॥

ਲਾਗਿ ਛੁਟੋ ਸਤਿਗੁਰ ਕੀ ਪਾਈ ॥

੧॥

ਜਗ ਮੋਹਨੀ ਹਮ ਤਿਆਗਿ ਗਵਾਈ ॥

ਨਿਰਗੁਨੁ ਮਿਲਿਓ ਵਜੀ ਵਧਾਈ ॥

੧॥

ਰਹਾਉ ॥

ਐਸੀ ਸੁੰਦਰਿ ਮਨ ਕਉ ਮੋਹੈ ॥

ਬਾਟਿ ਘਾਟਿ ਗ੍ਰਿਹਿ ਬਨਿ ਬਨਿ ਜੋਹੈ ॥

ਮਨਿ ਤਨਿ ਲਾਗੈ ਹੋਇ ਕੈ ਮੀਠੀ ॥

ਗੁਰ ਪ੍ਰਸਾਦਿ ਮੈ ਖੋਟੀ ਡੀਠੀ ॥

੨॥

ਅਗਰਕ ਉਸ ਕੇ ਵਡੇ ਠਗਾਊ ॥

ਛੋਡਹਿ ਨਾਹੀ ਬਾਪ ਨ ਮਾਊ ॥

ਮੇਲੀ ਅਪਨੇ ਉਨਿ ਲੇ ਬਾਂਧੇ ॥

ਗੁਰ ਕਿਰਪਾ ਤੇ ਮੈ ਸਗਲੇ ਸਾਧੇ ॥

੩॥

ਅਬ ਮੋਰੈ ਮਨਿ ਭਇਆ ਅਨੰਦ ॥

ਭਉ ਚੂਕਾ ਟੂਟੇ ਸਭਿ ਫੰਦ ॥

ਕਹੁ ਨਾਨਕ ਜਾ ਸਤਿਗੁਰੁ ਪਾਇਆ ॥

ਘਰੁ ਸਗਲਾ ਮੈ ਸੁਖੀ ਬਸਾਇਆ ॥

੪॥

੩੬॥

੮੭॥

ਆਸਾ ਮਹਲਾ ੫ ॥

ਆਠ ਪਹਰ ਨਿਕਟਿ ਕਰਿ ਜਾਨੈ ॥

ਪ੍ਰਭ ਕਾ ਕੀਆ ਮੀਠਾ ਮਾਨੈ ॥

ਏਕੁ ਨਾਮੁ ਸੰਤਨ ਆਧਾਰੁ ॥

ਹੋਇ ਰਹੇ ਸਭ ਕੀ ਪਗ ਛਾਰੁ ॥

੧॥

ਸੰਤ ਰਹਤ ਸੁਨਹੁ ਮੇਰੇ ਭਾਈ ॥

ਉਆ ਕੀ ਮਹਿਮਾ ਕਥਨੁ ਨ ਜਾਈ ॥

੧॥

ਰਹਾਉ ॥

ਵਰਤਣਿ ਜਾ ਕੈ ਕੇਵਲ ਨਾਮ ॥

ਅਨਦ ਰੂਪ ਕੀਰਤਨੁ ਬਿਸ੍ਰਾਮ ॥

ਮਿਤ੍ਰ ਸਤ੍ਰੁ ਜਾ ਕੈ ਏਕ ਸਮਾਨੈ ॥

ਪ੍ਰਭ ਅਪੁਨੇ ਬਿਨੁ ਅਵਰੁ ਨ ਜਾਨੈ ॥

੨॥

ਕੋਟਿ ਕੋਟਿ ਅਘ ਕਾਟਨਹਾਰਾ ॥

ਦੁਖ ਦੂਰਿ ਕਰਨ ਜੀਅ ਕੇ ਦਾਤਾਰਾ ॥

ਸੂਰਬੀਰ ਬਚਨ ਕੇ ਬਲੀ ॥

ਕਉਲਾ ਬਪੁਰੀ ਸੰਤੀ ਛਲੀ ॥

੩॥

ਤਾ ਕਾ ਸੰਗੁ ਬਾਛਹਿ ਸੁਰਦੇਵ ॥

ਅਮੋਘ ਦਰਸੁ ਸਫਲ ਜਾ ਕੀ ਸੇਵ ॥

ਕਰ ਜੋੜਿ ਨਾਨਕੁ ਕਰੇ ਅਰਦਾਸਿ ॥

ਮੋਹਿ ਸੰਤਹ ਟਹਲ ਦੀਜੈ ਗੁਣਤਾਸਿ ॥

੪॥

੩੭॥

੮੮॥

ਆਸਾ ਮਹਲਾ ੫ ॥

ਸਗਲ ਸੂਖ ਜਪਿ ਏਕੈ ਨਾਮ ॥

ਸਗਲ ਧਰਮ ਹਰਿ ਕੇ ਗੁਣ ਗਾਮ ॥

ਮਹਾ ਪਵਿਤ੍ਰ ਸਾਧ ਕਾ ਸੰਗੁ ॥

SikhiAt.Net
392 ×