ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥
੨॥
ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ ॥
ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥
੩॥
ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥
ਵਜਹੁ ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥
੪॥
੧੪॥
੧੧੬॥
ਆਸਾ ਮਹਲਾ ੫ ॥
ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥
ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥
੧॥
ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ ॥
ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥
੧॥
ਰਹਾਉ ॥
ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥
ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥
੨॥
ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥
ਸੇਵਹੁ ਸਾਧੂ ਭਾਉ ਕਰਿ ਤਉ ਨਿਧਿ ਹਰਿ ਪਾਵਉ ॥
੩॥
ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥
ਜਿਸਹਿ ਸੀਗਾਰੇ ਨਾਨਕਾ ਤਿਸੁ ਸੁਖਹਿ ਬਸੇਰਾ ॥
੪॥
੧੫॥
੧੧੭॥
ਆਸਾ ਮਹਲਾ ੫ ॥
ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥
ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥
੧॥
ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥
ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥
੧॥
ਰਹਾਉ ॥
ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥
ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥
੨॥
ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥
ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥
੩॥
ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥
ਸਾਈ ਸੋੁਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥
੪॥
੧੬॥
੧੧੮॥
ਆਸਾ ਮਹਲਾ ੫ ॥
ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥
ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥
੧॥
ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥
ਹਮ ਛੂਟੇ ਅਬ ਉਨ੍ਹਾ ਤੇ ਓਇ ਹਮ ਤੇ ਛੂਟੇ ॥
੧॥
ਰਹਾਉ ॥
ਮੇਰਾ ਤੇਰਾ ਜਾਨਤਾ ਤਬ ਹੀ ਤੇ ਬੰਧਾ ॥
ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥
੨॥
ਜਬ ਲਗੁ ਹੁਕਮੁ ਨ ਬੂਝਤਾ ਤਬ ਹੀ ਲਉ ਦੁਖੀਆ ॥
ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥
੩॥
ਨਾ ਕੋ ਦੁਸਮਨੁ ਦੋਖੀਆ ਨਾਹੀ ਕੋ ਮੰਦਾ ॥
ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥
੪॥
੧੭॥
੧੧੯॥
ਆਸਾ ਮਹਲਾ ੫ ॥
ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥
ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥
੧॥
ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥