ਸਾਜਨ ਸੰਤ ਹਮਾਰੇ ਮੀਤਾ ਬਿਨੁ ਹਰਿ ਹਰਿ ਆਨੀਤਾ ਰੇ ॥
ਸਾਧਸੰਗਿ ਮਿਲਿ ਹਰਿ ਗੁਣ ਗਾਏ ਇਹੁ ਜਨਮੁ ਪਦਾਰਥੁ ਜੀਤਾ ਰੇ ॥
੧॥
ਰਹਾਉ ॥
ਤ੍ਰੈ ਗੁਣ ਮਾਇਆ ਬ੍ਰਹਮ ਕੀ ਕੀਨ੍ਹੀ ਕਹਹੁ ਕਵਨ ਬਿਧਿ ਤਰੀਐ ਰੇ ॥
ਘੂਮਨ ਘੇਰ ਅਗਾਹ ਗਾਖਰੀ ਗੁਰ ਸਬਦੀ ਪਾਰਿ ਉਤਰੀਐ ਰੇ ॥
੨॥
ਖੋਜਤ ਖੋਜਤ ਖੋਜਿ ਬੀਚਾਰਿਓ ਤਤੁ ਨਾਨਕ ਇਹੁ ਜਾਨਾ ਰੇ ॥
ਸਿਮਰਤ ਨਾਮੁ ਨਿਧਾਨੁ ਨਿਰਮੋਲਕੁ ਮਨੁ ਮਾਣਕੁ ਪਤੀਆਨਾ ਰੇ ॥
੩॥
੧॥
੧੩੦॥
ਆਸਾ ਮਹਲਾ ੫ ਦੁਪਦੇ ॥
ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥
ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥
੧॥
ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ ॥
ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥
੧॥
ਰਹਾਉ ॥
ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥
ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥
੨॥
੨॥
੧੩੧॥
ਆਸਾ ਮਹਲਾ ੫ ॥
ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥
ਸੁੰਦਰ ਸੁਘਰ ਸਰੂਪ ਸਿਆਨੇ ਪੰਚਹੁ ਹੀ ਮੋਹਿ ਛਲੀ ਰੇ ॥
੧॥
ਜਿਨਿ ਮਿਲਿ ਮਾਰੇ ਪੰਚ ਸੂਰਬੀਰ ਐਸੋ ਕਉਨੁ ਬਲੀ ਰੇ ॥
ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ ਸੋ ਪੂਰਾ ਇਹ ਕਲੀ ਰੇ ॥
੧॥
ਰਹਾਉ ॥
ਵਡੀ ਕੋਮ ਵਸਿ ਭਾਗਹਿ ਨਾਹੀ ਮੁਹਕਮ ਫਉਜ ਹਠਲੀ ਰੇ ॥
ਕਹੁ ਨਾਨਕ ਤਿਨਿ ਜਨਿ ਨਿਰਦਲਿਆ ਸਾਧਸੰਗਤਿ ਕੈ ਝਲੀ ਰੇ ॥
੨॥
੩॥
੧੩੨॥
ਆਸਾ ਮਹਲਾ ੫ ॥
ਨੀਕੀ ਜੀਅ ਕੀ ਹਰਿ ਕਥਾ ਊਤਮ ਆਨ ਸਗਲ ਰਸ ਫੀਕੀ ਰੇ ॥
੧॥
ਰਹਾਉ ॥
ਬਹੁ ਗੁਨਿ ਧੁਨਿ ਮੁਨਿ ਜਨ ਖਟੁ ਬੇਤੇ ਅਵਰੁ ਨ ਕਿਛੁ ਲਾਈਕੀ ਰੇ ॥
੧॥
ਬਿਖਾਰੀ ਨਿਰਾਰੀ ਅਪਾਰੀ ਸਹਜਾਰੀ ਸਾਧਸੰਗਿ ਨਾਨਕ ਪੀਕੀ ਰੇ ॥
੨॥
੪॥
੧੩੩॥
ਆਸਾ ਮਹਲਾ ੫ ॥
ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ॥
੧॥
ਰਹਾਉ ॥
ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ॥
੧॥
ਖਿਨੁ ਰਮ ਗੁਰ ਗਮ ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ॥
੨॥
੫॥
੧੩੪॥
ਆਸਾ ਮਹਲਾ ੫ ॥
ਨੀਕੀ ਸਾਧ ਸੰਗਾਨੀ ॥
ਰਹਾਉ ॥
ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥
੧॥
ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥
੨॥
ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥
੩॥
੬॥
੧੩੫॥