Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
406
Pavan Ang 406 of 1430

ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥

੨॥

ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ ਵਸਿ ਕਿਛੁ ਨਾਹਿ ॥

ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥

੩॥

ਜਨਮ ਜਨਮ ਕੇ ਕਿਲਵਿਖ ਕਾਟੈ ਮਜਨੁ ਹਰਿ ਜਨ ਧੂਰਿ ॥

ਭਾਇ ਭਗਤਿ ਭਰਮ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥

੪॥

੪॥

੧੩੯॥

ਆਸਾ ਮਹਲਾ ੫ ॥

ਅਗਮ ਅਗੋਚਰੁ ਦਰਸੁ ਤੇਰਾ ਸੋ ਪਾਏ ਜਿਸੁ ਮਸਤਕਿ ਭਾਗੁ ॥

ਆਪਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਸਤਿਗੁਰਿ ਬਖਸਿਆ ਹਰਿ ਨਾਮੁ ॥

੧॥

ਕਲਿਜੁਗੁ ਉਧਾਰਿਆ ਗੁਰਦੇਵ ॥

ਮਲ ਮੂਤ ਮੂੜ ਜਿ ਮੁਘਦ ਹੋਤੇ ਸਭਿ ਲਗੇ ਤੇਰੀ ਸੇਵ ॥

੧॥

ਰਹਾਉ ॥

ਤੂ ਆਪਿ ਕਰਤਾ ਸਭ ਸ੍ਰਿਸਟਿ ਧਰਤਾ ਸਭ ਮਹਿ ਰਹਿਆ ਸਮਾਇ ॥

ਧਰਮ ਰਾਜਾ ਬਿਸਮਾਦੁ ਹੋਆ ਸਭ ਪਈ ਪੈਰੀ ਆਇ ॥

੨॥

ਸਤਜੁਗੁ ਤ੍ਰੇਤਾ ਦੁਆਪਰੁ ਭਣੀਐ ਕਲਿਜੁਗੁ ਊਤਮੋ ਜੁਗਾ ਮਾਹਿ ॥

ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਕੋਈ ਨ ਪਕੜੀਐ ਕਿਸੈ ਥਾਇ ॥

੩॥

ਹਰਿ ਜੀਉ ਸੋਈ ਕਰਹਿ ਜਿ ਭਗਤ ਤੇਰੇ ਜਾਚਹਿ ਏਹੁ ਤੇਰਾ ਬਿਰਦੁ ॥

ਕਰ ਜੋੜਿ ਨਾਨਕ ਦਾਨੁ ਮਾਗੈ ਅਪਣਿਆ ਸੰਤਾ ਦੇਹਿ ਹਰਿ ਦਰਸੁ ॥

੪॥

੫॥

੧੪੦॥

ਰਾਗੁ ਆਸਾ ਮਹਲਾ ੫ ਘਰੁ ੧੩ ੴ ਸਤਿਗੁਰ ਪ੍ਰਸਾਦਿ ॥

ਸਤਿਗੁਰ ਬਚਨ ਤੁਮ੍ਹਾਰੇ ॥

ਨਿਰਗੁਣ ਨਿਸਤਾਰੇ ॥

੧॥

ਰਹਾਉ ॥

ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥

੧॥

ਜਨਮ ਭਵੰਤੇ ਨਰਕਿ ਪੜੰਤੇ ਤਿਨ੍ਹ ਕੇ ਕੁਲ ਉਧਾਰੇ ॥

੨॥

ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥

੩॥

ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥

੪॥

੧॥

੧੪੧॥

ਆਸਾ ਮਹਲਾ ੫ ॥

ਬਾਵਰ ਸੋਇ ਰਹੇ ॥

੧॥

ਰਹਾਉ ॥

ਮੋਹ ਕੁਟੰਬ ਬਿਖੈ ਰਸ ਮਾਤੇ ਮਿਥਿਆ ਗਹਨ ਗਹੇ ॥

੧॥

ਮਿਥਨ ਮਨੋਰਥ ਸੁਪਨ ਆਨੰਦ ਉਲਾਸ ਮਨਿ ਮੁਖਿ ਸਤਿ ਕਹੇ ॥

੨॥

ਅੰਮ੍ਰਿਤੁ ਨਾਮੁ ਪਦਾਰਥੁ ਸੰਗੇ ਤਿਲੁ ਮਰਮੁ ਨ ਲਹੇ ॥

੩॥

ਕਰਿ ਕਿਰਪਾ ਰਾਖੇ ਸਤਸੰਗੇ ਨਾਨਕ ਸਰਣਿ ਆਹੇ ॥

੪॥

੨॥

੧੪੨॥

ਆਸਾ ਮਹਲਾ ੫ ਤਿਪਦੇ ॥

ਓਹਾ ਪ੍ਰੇਮ ਪਿਰੀ ॥

੧॥

ਰਹਾਉ ॥

ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥

੧॥

ਰਾਜ ਨ ਭਾਗ ਨ ਹੁਕਮ ਨ ਸਾਦਨ ॥

SikhiAt.Net
406 ×