ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥
੨॥
ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ ਵਸਿ ਕਿਛੁ ਨਾਹਿ ॥
ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥
੩॥
ਜਨਮ ਜਨਮ ਕੇ ਕਿਲਵਿਖ ਕਾਟੈ ਮਜਨੁ ਹਰਿ ਜਨ ਧੂਰਿ ॥
ਭਾਇ ਭਗਤਿ ਭਰਮ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥
੪॥
੪॥
੧੩੯॥
ਆਸਾ ਮਹਲਾ ੫ ॥
ਅਗਮ ਅਗੋਚਰੁ ਦਰਸੁ ਤੇਰਾ ਸੋ ਪਾਏ ਜਿਸੁ ਮਸਤਕਿ ਭਾਗੁ ॥
ਆਪਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਸਤਿਗੁਰਿ ਬਖਸਿਆ ਹਰਿ ਨਾਮੁ ॥
੧॥
ਕਲਿਜੁਗੁ ਉਧਾਰਿਆ ਗੁਰਦੇਵ ॥
ਮਲ ਮੂਤ ਮੂੜ ਜਿ ਮੁਘਦ ਹੋਤੇ ਸਭਿ ਲਗੇ ਤੇਰੀ ਸੇਵ ॥
੧॥
ਰਹਾਉ ॥
ਤੂ ਆਪਿ ਕਰਤਾ ਸਭ ਸ੍ਰਿਸਟਿ ਧਰਤਾ ਸਭ ਮਹਿ ਰਹਿਆ ਸਮਾਇ ॥
ਧਰਮ ਰਾਜਾ ਬਿਸਮਾਦੁ ਹੋਆ ਸਭ ਪਈ ਪੈਰੀ ਆਇ ॥
੨॥
ਸਤਜੁਗੁ ਤ੍ਰੇਤਾ ਦੁਆਪਰੁ ਭਣੀਐ ਕਲਿਜੁਗੁ ਊਤਮੋ ਜੁਗਾ ਮਾਹਿ ॥
ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਕੋਈ ਨ ਪਕੜੀਐ ਕਿਸੈ ਥਾਇ ॥
੩॥
ਹਰਿ ਜੀਉ ਸੋਈ ਕਰਹਿ ਜਿ ਭਗਤ ਤੇਰੇ ਜਾਚਹਿ ਏਹੁ ਤੇਰਾ ਬਿਰਦੁ ॥
ਕਰ ਜੋੜਿ ਨਾਨਕ ਦਾਨੁ ਮਾਗੈ ਅਪਣਿਆ ਸੰਤਾ ਦੇਹਿ ਹਰਿ ਦਰਸੁ ॥
੪॥
੫॥
੧੪੦॥
ਰਾਗੁ ਆਸਾ ਮਹਲਾ ੫ ਘਰੁ ੧੩ ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਬਚਨ ਤੁਮ੍ਹਾਰੇ ॥
ਨਿਰਗੁਣ ਨਿਸਤਾਰੇ ॥
੧॥
ਰਹਾਉ ॥
ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥
੧॥
ਜਨਮ ਭਵੰਤੇ ਨਰਕਿ ਪੜੰਤੇ ਤਿਨ੍ਹ ਕੇ ਕੁਲ ਉਧਾਰੇ ॥
੨॥
ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥
੩॥
ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥
੪॥
੧॥
੧੪੧॥
ਆਸਾ ਮਹਲਾ ੫ ॥
ਬਾਵਰ ਸੋਇ ਰਹੇ ॥
੧॥
ਰਹਾਉ ॥
ਮੋਹ ਕੁਟੰਬ ਬਿਖੈ ਰਸ ਮਾਤੇ ਮਿਥਿਆ ਗਹਨ ਗਹੇ ॥
੧॥
ਮਿਥਨ ਮਨੋਰਥ ਸੁਪਨ ਆਨੰਦ ਉਲਾਸ ਮਨਿ ਮੁਖਿ ਸਤਿ ਕਹੇ ॥
੨॥
ਅੰਮ੍ਰਿਤੁ ਨਾਮੁ ਪਦਾਰਥੁ ਸੰਗੇ ਤਿਲੁ ਮਰਮੁ ਨ ਲਹੇ ॥
੩॥
ਕਰਿ ਕਿਰਪਾ ਰਾਖੇ ਸਤਸੰਗੇ ਨਾਨਕ ਸਰਣਿ ਆਹੇ ॥
੪॥
੨॥
੧੪੨॥
ਆਸਾ ਮਹਲਾ ੫ ਤਿਪਦੇ ॥
ਓਹਾ ਪ੍ਰੇਮ ਪਿਰੀ ॥
੧॥
ਰਹਾਉ ॥
ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥
੧॥
ਰਾਜ ਨ ਭਾਗ ਨ ਹੁਕਮ ਨ ਸਾਦਨ ॥