Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
418
Pavan Ang 418 of 1430

ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥

ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥

੪॥

ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥

ਓਨ੍ਹੀ ਤੁਪਕ ਤਾਣਿ ਚਲਾਈ ਓਨ੍ਹੀ ਹਸਤਿ ਚਿੜਾਈ ॥

ਜਿਨ੍ਹ ਕੀ ਚੀਰੀ ਦਰਗਹ ਪਾਟੀ ਤਿਨ੍ਹਾ ਮਰਣਾ ਭਾਈ ॥

੫॥

ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥

ਇਕਨ੍ਹਾ ਪੇਰਣ ਸਿਰ ਖੁਰ ਪਾਟੇ ਇਕਨ੍ਹਾ ਵਾਸੁ ਮਸਾਣੀ ॥

ਜਿਨ੍ਹ ਕੇ ਬੰਕੇ ਘਰੀ ਨ ਆਇਆ ਤਿਨ੍ਹ ਕਿਉ ਰੈਣਿ ਵਿਹਾਣੀ ॥

੬॥

ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥

ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥

ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥

੭॥

੧੨॥

ੴ ਸਤਿਗੁਰ ਪ੍ਰਸਾਦਿ ॥

ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥

ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥

ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥

੧॥

ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥

੧॥

ਰਹਾਉ ॥

ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥

ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥

੨॥

ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥

ਤੁਮ ਰੋਵਹੁਗੇ ਓਸ ਨੋ ਤੁਮ੍ਹ ਕਉ ਕਉਣੁ ਰੋਈ ॥

੩॥

ਧੰਧਾ ਪਿਟਿਹੁ ਭਾਈਹੋ ਤੁਮ੍ਹ ਕੂੜੁ ਕਮਾਵਹੁ ॥

ਓਹੁ ਨ ਸੁਣਈ ਕਤ ਹੀ ਤੁਮ੍ਹ ਲੋਕ ਸੁਣਾਵਹੁ ॥

੪॥

ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥

ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥

੫॥

ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥

ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥

੬॥

ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥

ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥

੭॥

ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥

ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥

੮॥

ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥

ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥

੯॥

ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥

ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥

੧੦॥

੧੩॥

ਆਸਾ ਮਹਲਾ ੧ ॥

ਚਾਰੇ ਕੁੰਡਾ ਢੂਢੀਆ ਕੋ ਨੀਮ੍ਹੀ ਮੈਡਾ ॥

ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥

੧॥

ਦਰੁ ਬੀਭਾ ਮੈ ਨੀਮ੍ਹਿ ਕੋ ਕੈ ਕਰੀ ਸਲਾਮੁ ॥

ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥

੧॥

ਰਹਾਉ ॥

ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥

ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ ਬੁਧਿ ॥

੨॥

SikhiAt.Net
418 ×