ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
419
ਪਾਵਨ ਅੰਗ 419 / 1430

ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥

ਗੁਰ ਕਾ ਸਬਦੁ ਨ ਚੀਨ੍ਹਹੀ ਤਤੁ ਸਾਰੁ ਨਿਰੰਤਰ ॥

੩॥

ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥

ਅੰਤਰਿ ਵਸਤੁ ਨ ਜਾਣਨ੍ਹੀ ਘਟਿ ਬ੍ਰਹਮੁ ਲੁਕਾਣਾ ॥

੪॥

ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥

ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥

੫॥

ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥

ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥

੬॥

ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥

ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥

੭॥

ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥

ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥

੮॥

੧੪॥

ਆਸਾ ਮਹਲਾ ੧ ॥

ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥

ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥

੧॥

ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥

ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥

੧॥

ਰਹਾਉ ॥

ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥

ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥

੨॥

ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥

ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥

੩॥

ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥

ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥

੪॥

ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥

ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥

੫॥

ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥

ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥

੬॥

ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥

ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥

੭॥

ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥

ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥

੮॥

੧੫॥

ਆਸਾ ਮਹਲਾ ੧ ॥

ਚਲੇ ਚਲਣਹਾਰ ਵਾਟ ਵਟਾਇਆ ॥

ਧੰਧੁ ਪਿਟੇ ਸੰਸਾਰੁ ਸਚੁ ਨ ਭਾਇਆ ॥

੧॥

ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥

ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥

੧॥

ਰਹਾਉ ॥

ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥

ਸਚੇ ਸਿਉ ਚਿਤੁ ਲਾਇ ਬਹੁੜਿ ਨ ਆਈਐ ॥

੨॥

ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥

ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥

੩॥

ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥

ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥

੪॥

SikhiAt.Net
419 ×