ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥
ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥
੫॥
ਲਾਹਾ ਸਚੁ ਨਿਆਉ ਮਨਿ ਵਸਾਈਐ ॥
ਲਿਖਿਆ ਪਲੈ ਪਾਇ ਗਰਬੁ ਵਞਾਈਐ ॥
੬॥
ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥
ਠਗਿ ਮੁਠੀ ਕੂੜਿਆਰ ਬੰਨ੍ਹਿ ਚਲਾਈਐ ॥
੭॥
ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥
ਗੁਨਹਾਂ ਬਖਸਣਹਾਰੁ ਸਬਦੁ ਕਮਾਵਹੀ ॥
੮॥
ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥
ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ ॥
੯॥
੧੬॥
ਆਸਾ ਮਹਲਾ ੧ ॥
ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ ॥
ਸਚਿ ਟਿਕੈ ਘਰਿ ਆਇ ਸਬਦਿ ਉਤਾਵਲਾ ॥
੧॥
ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥
ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥
੧॥
ਰਹਾਉ ॥
ਆਪਿ ਮਿਲਾਵੈ ਸਚੁ ਤਾ ਮਨਿ ਭਾਵਈ ॥
ਚਲੈ ਸਦਾ ਰਜਾਇ ਅੰਕਿ ਸਮਾਵਈ ॥
੨॥
ਸਚਾ ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ ॥
ਆਪੇ ਦੇ ਵਡਿਆਈਆ ਦੇ ਤੋਟਿ ਨ ਹੋਈ ॥
੩॥
ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥
ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥
੪॥
ਆਪਨੜਾ ਮਨੁ ਵੇਚੀਐ ਸਿਰੁ ਦੀਜੈ ਨਾਲੇ ॥
ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥
੫॥
ਜੰਮਣ ਮਰਣਾ ਆਖੀਐ ਤਿਨਿ ਕਰਤੈ ਕੀਆ ॥
ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਨ ਥੀਆ ॥
੬॥
ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ ॥
ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥
੭॥
ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥
ਨਾਨਕ ਸਾਹਿਬੁ ਮਨਿ ਵਸੈ ਸਚੀ ਵਡਿਆਈ ॥
੮॥
੧੭॥
ਆਸਾ ਮਹਲਾ ੧ ॥
ਜਿਨ੍ਹੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥
ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥
੧॥
ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥
ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥
੧॥
ਰਹਾਉ ॥
ਜਿਨ੍ਹੀ ਏਕੋ ਸੇਵਿਆ ਪੂਰੀ ਮਤਿ ਭਾਈ ॥
ਆਦਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥
੨॥
ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥
ਕਿਰਪਾ ਤੇ ਸੁਖੁ ਪਾਇਆ ਸਾਚੇ ਪਰਥਾਈ ॥
੩॥
ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥
ਆਪਿ ਦਿਖਾਵੈ ਵਾਟੜੀਂ ਸਚੀ ਭਗਤਿ ਦ੍ਰਿੜਾਏ ॥
੪॥
ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥
ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ ਸਮਾਏ ॥
੫॥
ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥
ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥
੬॥