Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
421
Pavan Ang 421 of 1430

ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥

ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥

੭॥

ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥

ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥

੮॥

੧੮॥

ਆਸਾ ਮਹਲਾ ੧ ॥

ਰੂੜੋ ਠਾਕੁਰ ਮਾਹਰੋ ਰੂੜੀ ਗੁਰਬਾਣੀ ॥

ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥

੧॥

ਮੈ ਓਲ੍ਹਗੀਆ ਓਲ੍ਹਗੀ ਹਮ ਛੋਰੂ ਥਾਰੇ ॥

ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੇ ॥

੧॥

ਰਹਾਉ ॥

ਦਰਸਨ ਕੀ ਪਿਆਸਾ ਘਣੀ ਭਾਣੈ ਮਨਿ ਭਾਈਐ ॥

ਮੇਰੇ ਠਾਕੁਰ ਹਾਥਿ ਵਡਿਆਈਆ ਭਾਣੈ ਪਤਿ ਪਾਈਐ ॥

੨॥

ਸਾਚਉ ਦੂਰਿ ਨ ਜਾਣੀਐ ਅੰਤਰਿ ਹੈ ਸੋਈ ॥

ਜਹ ਦੇਖਾ ਤਹ ਰਵਿ ਰਹੇ ਕਿਨਿ ਕੀਮਤਿ ਹੋਈ ॥

੩॥

ਆਪਿ ਕਰੇ ਆਪੇ ਹਰੇ ਵੇਖੈ ਵਡਿਆਈ ॥

ਗੁਰਮੁਖਿ ਹੋਇ ਨਿਹਾਲੀਐ ਇਉ ਕੀਮਤਿ ਪਾਈ ॥

੪॥

ਜੀਵਦਿਆ ਲਾਹਾ ਮਿਲੈ ਗੁਰ ਕਾਰ ਕਮਾਵੈ ॥

ਪੂਰਬਿ ਹੋਵੈ ਲਿਖਿਆ ਤਾ ਸਤਿਗੁਰੁ ਪਾਵੈ ॥

੫॥

ਮਨਮੁਖ ਤੋਟਾ ਨਿਤ ਹੈ ਭਰਮਹਿ ਭਰਮਾਏ ॥

ਮਨਮੁਖੁ ਅੰਧੁ ਨ ਚੇਤਈ ਕਿਉ ਦਰਸਨੁ ਪਾਏ ॥

੬॥

ਤਾ ਜਗਿ ਆਇਆ ਜਾਣੀਐ ਸਾਚੈ ਲਿਵ ਲਾਏ ॥

ਗੁਰ ਭੇਟੇ ਪਾਰਸੁ ਭਏ ਜੋਤੀ ਜੋਤਿ ਮਿਲਾਏ ॥

੭॥

ਅਹਿਨਿਸਿ ਰਹੈ ਨਿਰਾਲਮੋ ਕਾਰ ਧੁਰ ਕੀ ਕਰਣੀ ॥

ਨਾਨਕ ਨਾਮਿ ਸੰਤੋਖੀਆ ਰਾਤੇ ਹਰਿ ਚਰਣੀ ॥

੮॥

੧੯॥

ਆਸਾ ਮਹਲਾ ੧ ॥

ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥

ਮੈ ਨਿਧਰਿਆ ਧਰ ਏਕ ਤੂੰ ਮੈ ਤਾਣੁ ਸਤਾਣਾ ॥

੧॥

ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ ॥

ਆਪੁ ਗਇਆ ਸੋਝੀ ਪਈ ਗੁਰ ਸਬਦੀ ਮੇਲਾ ॥

੧॥

ਰਹਾਉ ॥

ਹਉਮੈ ਗਰਬੁ ਗਵਾਈਐ ਪਾਈਐ ਵੀਚਾਰੁ ॥

ਸਾਹਿਬ ਸਿਉ ਮਨੁ ਮਾਨਿਆ ਦੇ ਸਾਚੁ ਅਧਾਰੁ ॥

੨॥

ਅਹਿਨਿਸਿ ਨਾਮਿ ਸੰਤੋਖੀਆ ਸੇਵਾ ਸਚੁ ਸਾਈ ॥

ਤਾ ਕਉ ਬਿਘਨੁ ਨ ਲਾਗਈ ਚਾਲੈ ਹੁਕਮਿ ਰਜਾਈ ॥

੩॥

ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥

ਖੋਟੇ ਠਵਰ ਨ ਪਾਇਨੀ ਰਲੇ ਜੂਠਾਨੈ ॥

੪॥

ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ ॥

ਖੋਟੇ ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥

੫॥

ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥

ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤੁ ਹੋਈ ॥

੬॥

ਅੰਮ੍ਰਿਤ ਫਲੁ ਜਿਨੀ ਚਾਖਿਆ ਸਚਿ ਰਹੇ ਅਘਾਈ ॥

ਤਿੰਨਾ ਭਰਮੁ ਨ ਭੇਦੁ ਹੈ ਹਰਿ ਰਸਨ ਰਸਾਈ ॥

੭॥

ਹੁਕਮਿ ਸੰਜੋਗੀ ਆਇਆ ਚਲੁ ਸਦਾ ਰਜਾਈ ॥

ਅਉਗਣਿਆਰੇ ਕਉ ਗੁਣੁ ਨਾਨਕੈ ਸਚੁ ਮਿਲੈ ਵਡਾਈ ॥

੮॥

੨੦॥

ਆਸਾ ਮਹਲਾ ੧ ॥

ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥

ਲੋਕਾ ਦਾ ਕਿਆ ਜਾਇ ਜਾ ਤੁਧੁ ਭਾਣਿਆ ॥

੧॥

SikhiAt.Net
421 ×