ਤਾ ਕੇ ਰੂਪ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥
੨॥
ਤੀਨਿ ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥
ਕਰਮੁ ਹੋਵੈ ਤਾ ਪਰਮ ਪਦੁ ਪਾਈਐ ਕਥੇ ਅਕਥ ਕਹਾਣੀ ॥
੩॥
ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥
ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ ਸਮਾਣੀ ॥
੪॥
ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥
ਜਾ ਤੁਧੁ ਭਾਵੈ ਤਾ ਗੁਰਮੁਖਿ ਬੂਝੈ ਹੋਰ ਮਨਮੁਖਿ ਫਿਰੈ ਇਆਣੀ ॥
੫॥
ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥
ਤਾ ਕਾ ਹੁਕਮੁ ਨ ਬੂਝੈ ਬਪੁੜਾ ਨਰਕਿ ਸੁਰਗਿ ਅਵਤਾਰੀ ॥
੬॥
ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥
ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥
੭॥
ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ ਵਖਾਣੀ ॥
ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥
੮॥
੧॥
੨੩॥
ਆਸਾ ਮਹਲਾ ੩ ॥
ਸਤਿਗੁਰ ਹਮਰਾ ਭਰਮੁ ਗਵਾਇਆ ॥
ਹਰਿ ਨਾਮੁ ਨਿਰੰਜਨੁ ਮੰਨਿ ਵਸਾਇਆ ॥
ਸਬਦੁ ਚੀਨਿ ਸਦਾ ਸੁਖੁ ਪਾਇਆ ॥
੧॥
ਸੁਣਿ ਮਨ ਮੇਰੇ ਤਤੁ ਗਿਆਨੁ ॥
ਦੇਵਣ ਵਾਲਾ ਸਭ ਬਿਧਿ ਜਾਣੈ ਗੁਰਮੁਖਿ ਪਾਈਐ ਨਾਮੁ ਨਿਧਾਨੁ ॥
੧॥
ਰਹਾਉ ॥
ਸਤਿਗੁਰ ਭੇਟੇ ਕੀ ਵਡਿਆਈ ॥
ਜਿਨਿ ਮਮਤਾ ਅਗਨਿ ਤ੍ਰਿਸਨਾ ਬੁਝਾਈ ॥
ਸਹਜੇ ਮਾਤਾ ਹਰਿ ਗੁਣ ਗਾਈ ॥
੨॥
ਵਿਣੁ ਗੁਰ ਪੂਰੇ ਕੋਇ ਨ ਜਾਣੀ ॥
ਮਾਇਆ ਮੋਹਿ ਦੂਜੈ ਲੋਭਾਣੀ ॥
ਗੁਰਮੁਖਿ ਨਾਮੁ ਮਿਲੈ ਹਰਿ ਬਾਣੀ ॥
੩॥
ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ ॥
ਹਰਿ ਜੀਉ ਮਨਿ ਵਸੈ ਸਭ ਦੂਖ ਵਿਸਾਰਣਹਾਰੁ ॥
ਦਰਿ ਸਾਚੈ ਦੀਸੈ ਸਚਿਆਰੁ ॥
੪॥
ਗੁਰ ਸੇਵਾ ਤੇ ਤ੍ਰਿਭਵਣ ਸੋਝੀ ਹੋਇ ॥
ਆਪੁ ਪਛਾਣਿ ਹਰਿ ਪਾਵੈ ਸੋਇ ॥
ਸਾਚੀ ਬਾਣੀ ਮਹਲੁ ਪਰਾਪਤਿ ਹੋਇ ॥
੫॥
ਗੁਰ ਸੇਵਾ ਤੇ ਸਭ ਕੁਲ ਉਧਾਰੇ ॥
ਨਿਰਮਲ ਨਾਮੁ ਰਖੈ ਉਰਿ ਧਾਰੇ ॥
ਸਾਚੀ ਸੋਭਾ ਸਾਚਿ ਦੁਆਰੇ ॥
੬॥
ਸੇ ਵਡਭਾਗੀ ਜਿ ਗੁਰਿ ਸੇਵਾ ਲਾਏ ॥
ਅਨਦਿਨੁ ਭਗਤਿ ਸਚੁ ਨਾਮੁ ਦ੍ਰਿੜਾਏ ॥
ਨਾਮੇ ਉਧਰੇ ਕੁਲ ਸਬਾਏ ॥
੭॥
ਨਾਨਕੁ ਸਾਚੁ ਕਹੈ ਵੀਚਾਰੁ ॥
ਹਰਿ ਕਾ ਨਾਮੁ ਰਖਹੁ ਉਰਿ ਧਾਰਿ ॥
ਹਰਿ ਭਗਤੀ ਰਾਤੇ ਮੋਖ ਦੁਆਰੁ ॥
੮॥
੨॥
੨੪॥
ਆਸਾ ਮਹਲਾ ੩ ॥
ਆਸਾ ਆਸ ਕਰੇ ਸਭੁ ਕੋਈ ॥
ਹੁਕਮੈ ਬੂਝੈ ਨਿਰਾਸਾ ਹੋਈ ॥
ਆਸਾ ਵਿਚਿ ਸੁਤੇ ਕਈ ਲੋਈ ॥
ਸੋ ਜਾਗੈ ਜਾਗਾਵੈ ਸੋਈ ॥
੧॥
ਸਤਿਗੁਰਿ ਨਾਮੁ ਬੁਝਾਇਆ ਵਿਣੁ ਨਾਵੈ ਭੁਖ ਨ ਜਾਈ ॥