ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
425
ਪਾਵਨ ਅੰਗ 425 / 1430

ਆਪਣੈ ਹਥਿ ਵਡਿਆਈਆ ਦੇ ਨਾਮੇ ਲਾਏ ॥

ਨਾਨਕ ਨਾਮੁ ਨਿਧਾਨੁ ਮਨਿ ਵਸਿਆ ਵਡਿਆਈ ਪਾਏ ॥

੮॥

੪॥

੨੬॥

ਆਸਾ ਮਹਲਾ ੩ ॥

ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥

ਅਨਦਿਨੁ ਸਚੀ ਭਗਤਿ ਕਰਿ ਸਚੈ ਚਿਤੁ ਲਾਈ ॥

੧॥

ਏਕੋ ਨਾਮੁ ਧਿਆਇ ਤੂੰ ਸੁਖੁ ਪਾਵਹਿ ਮੇਰੇ ਭਾਈ ॥

ਹਉਮੈ ਦੂਜਾ ਦੂਰਿ ਕਰਿ ਵਡੀ ਵਡਿਆਈ ॥

੧॥

ਰਹਾਉ ॥

ਇਸੁ ਭਗਤੀ ਨੋ ਸੁਰਿ ਨਰ ਮੁਨਿ ਜਨ ਲੋਚਦੇ ਵਿਣੁ ਸਤਿਗੁਰ ਪਾਈ ਨ ਜਾਇ ॥

ਪੰਡਿਤ ਪੜਦੇ ਜੋਤਿਕੀ ਤਿਨ ਬੂਝ ਨ ਪਾਇ ॥

੨॥

ਆਪੈ ਥੈ ਸਭੁ ਰਖਿਓਨੁ ਕਿਛੁ ਕਹਣੁ ਨ ਜਾਈ ॥

ਆਪੇ ਦੇਇ ਸੁ ਪਾਈਐ ਗੁਰਿ ਬੂਝ ਬੁਝਾਈ ॥

੩॥

ਜੀਅ ਜੰਤ ਸਭਿ ਤਿਸ ਦੇ ਸਭਨਾ ਕਾ ਸੋਈ ॥

ਮੰਦਾ ਕਿਸ ਨੋ ਆਖੀਐ ਜੇ ਦੂਜਾ ਹੋਈ ॥

੪॥

ਇਕੋ ਹੁਕਮੁ ਵਰਤਦਾ ਏਕਾ ਸਿਰਿ ਕਾਰਾ ॥

ਆਪਿ ਭਵਾਲੀ ਦਿਤੀਅਨੁ ਅੰਤਰਿ ਲੋਭੁ ਵਿਕਾਰਾ ॥

੫॥

ਇਕ ਆਪੇ ਗੁਰਮੁਖਿ ਕੀਤਿਅਨੁ ਬੂਝਨਿ ਵੀਚਾਰਾ ॥

ਭਗਤਿ ਭੀ ਓਨਾ ਨੋ ਬਖਸੀਅਨੁ ਅੰਤਰਿ ਭੰਡਾਰਾ ॥

੬॥

ਗਿਆਨੀਆ ਨੋ ਸਭੁ ਸਚੁ ਹੈ ਸਚੁ ਸੋਝੀ ਹੋਈ ॥

ਓਇ ਭੁਲਾਏ ਕਿਸੈ ਦੇ ਨ ਭੁਲਨ੍ਹੀ ਸਚੁ ਜਾਣਨਿ ਸੋਈ ॥

੭॥

ਘਰ ਮਹਿ ਪੰਚ ਵਰਤਦੇ ਪੰਚੇ ਵੀਚਾਰੀ ॥

ਨਾਨਕ ਬਿਨੁ ਸਤਿਗੁਰ ਵਸਿ ਨ ਆਵਨ੍ਹੀ ਨਾਮਿ ਹਉਮੈ ਮਾਰੀ ॥

੮॥

੫॥

੨੭॥

ਆਸਾ ਮਹਲਾ ੩ ॥

ਘਰੈ ਅੰਦਰਿ ਸਭੁ ਵਥੁ ਹੈ ਬਾਹਰਿ ਕਿਛੁ ਨਾਹੀ ॥

ਗੁਰ ਪਰਸਾਦੀ ਪਾਈਐ ਅੰਤਰਿ ਕਪਟ ਖੁਲਾਹੀ ॥

੧॥

ਸਤਿਗੁਰ ਤੇ ਹਰਿ ਪਾਈਐ ਭਾਈ ॥

ਅੰਤਰਿ ਨਾਮੁ ਨਿਧਾਨੁ ਹੈ ਪੂਰੈ ਸਤਿਗੁਰਿ ਦੀਆ ਦਿਖਾਈ ॥

੧॥

ਰਹਾਉ ॥

ਹਰਿ ਕਾ ਗਾਹਕੁ ਹੋਵੈ ਸੋ ਲਏ ਪਾਏ ਰਤਨੁ ਵੀਚਾਰਾ ॥

ਅੰਦਰੁ ਖੋਲੈ ਦਿਬ ਦਿਸਟਿ ਦੇਖੈ ਮੁਕਤਿ ਭੰਡਾਰਾ ॥

੨॥

ਅੰਦਰਿ ਮਹਲ ਅਨੇਕ ਹਹਿ ਜੀਉ ਕਰੇ ਵਸੇਰਾ ॥

ਮਨ ਚਿੰਦਿਆ ਫਲੁ ਪਾਇਸੀ ਫਿਰਿ ਹੋਇ ਨ ਫੇਰਾ ॥

੩॥

ਪਾਰਖੀਆ ਵਥੁ ਸਮਾਲਿ ਲਈ ਗੁਰ ਸੋਝੀ ਹੋਈ ॥

ਨਾਮੁ ਪਦਾਰਥੁ ਅਮੁਲੁ ਸਾ ਗੁਰਮੁਖਿ ਪਾਵੈ ਕੋਈ ॥

੪॥

ਬਾਹਰੁ ਭਾਲੇ ਸੁ ਕਿਆ ਲਹੈ ਵਥੁ ਘਰੈ ਅੰਦਰਿ ਭਾਈ ॥

ਭਰਮੇ ਭੂਲਾ ਸਭੁ ਜਗੁ ਫਿਰੈ ਮਨਮੁਖਿ ਪਤਿ ਗਵਾਈ ॥

੫॥

ਘਰੁ ਦਰੁ ਛੋਡੇ ਆਪਣਾ ਪਰ ਘਰਿ ਝੂਠਾ ਜਾਈ ॥

ਚੋਰੈ ਵਾਂਗੂ ਪਕੜੀਐ ਬਿਨੁ ਨਾਵੈ ਚੋਟਾ ਖਾਈ ॥

੬॥

ਜਿਨ੍ਹੀ ਘਰੁ ਜਾਤਾ ਆਪਣਾ ਸੇ ਸੁਖੀਏ ਭਾਈ ॥

ਅੰਤਰਿ ਬ੍ਰਹਮੁ ਪਛਾਣਿਆ ਗੁਰ ਕੀ ਵਡਿਆਈ ॥

੭॥

ਆਪੇ ਦਾਨੁ ਕਰੇ ਕਿਸੁ ਆਖੀਐ ਆਪੇ ਦੇਇ ਬੁਝਾਈ ॥

ਨਾਨਕ ਨਾਮੁ ਧਿਆਇ ਤੂੰ ਦਰਿ ਸਚੈ ਸੋਭਾ ਪਾਈ ॥

੮॥

੬॥

੨੮॥

SikhiAt.Net
425 ×