ਏ ਮਨ ਰੂੜ੍ਹੇ ਰੰਗੁਲੇ ਤੂੰ ਸਚਾ ਰੰਗੁ ਚੜਾਇ ॥
ਰੂੜੀ ਬਾਣੀ ਜੇ ਰਪੈ ਨਾ ਇਹੁ ਰੰਗੁ ਲਹੈ ਨ ਜਾਇ ॥
੧॥
ਰਹਾਉ ॥
ਹਮ ਨੀਚ ਮੈਲੇ ਅਤਿ ਅਭਿਮਾਨੀ ਦੂਜੈ ਭਾਇ ਵਿਕਾਰ ॥
ਗੁਰਿ ਪਾਰਸਿ ਮਿਲਿਐ ਕੰਚਨੁ ਹੋਏ ਨਿਰਮਲ ਜੋਤਿ ਅਪਾਰ ॥
੨॥
ਬਿਨੁ ਗੁਰ ਕੋਇ ਨ ਰੰਗੀਐ ਗੁਰਿ ਮਿਲਿਐ ਰੰਗੁ ਚੜਾਉ ॥
ਗੁਰ ਕੈ ਭੈ ਭਾਇ ਜੋ ਰਤੇ ਸਿਫਤੀ ਸਚਿ ਸਮਾਉ ॥
੩॥
ਭੈ ਬਿਨੁ ਲਾਗਿ ਨ ਲਗਈ ਨਾ ਮਨੁ ਨਿਰਮਲੁ ਹੋਇ ॥
ਬਿਨੁ ਭੈ ਕਰਮ ਕਮਾਵਣੇ ਝੂਠੇ ਠਾਉ ਨ ਕੋਇ ॥
੪॥
ਜਿਸ ਨੋ ਆਪੇ ਰੰਗੇ ਸੁ ਰਪਸੀ ਸਤਸੰਗਤਿ ਮਿਲਾਇ ॥
ਪੂਰੇ ਗੁਰ ਤੇ ਸਤਸੰਗਤਿ ਊਪਜੈ ਸਹਜੇ ਸਚਿ ਸੁਭਾਇ ॥
੫॥
ਬਿਨੁ ਸੰਗਤੀ ਸਭਿ ਐਸੇ ਰਹਹਿ ਜੈਸੇ ਪਸੁ ਢੋਰ ॥
ਜਿਨ੍ਹਿ ਕੀਤੇ ਤਿਸੈ ਨ ਜਾਣਨ੍ਹੀ ਬਿਨੁ ਨਾਵੈ ਸਭਿ ਚੋਰ ॥
੬॥
ਇਕਿ ਗੁਣ ਵਿਹਾਝਹਿ ਅਉਗਣ ਵਿਕਣਹਿ ਗੁਰ ਕੈ ਸਹਜਿ ਸੁਭਾਇ ॥
ਗੁਰ ਸੇਵਾ ਤੇ ਨਾਉ ਪਾਇਆ ਵੁਠਾ ਅੰਦਰਿ ਆਇ ॥
੭॥
ਸਭਨਾ ਕਾ ਦਾਤਾ ਏਕੁ ਹੈ ਸਿਰਿ ਧੰਧੈ ਲਾਇ ॥
ਨਾਨਕ ਨਾਮੇ ਲਾਇ ਸਵਾਰਿਅਨੁ ਸਬਦੇ ਲਏ ਮਿਲਾਇ ॥
੮॥
੯॥
੩੧॥
ਆਸਾ ਮਹਲਾ ੩ ॥
ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ ਸੋ ਪਾਏ ॥
ਬਿਨੁ ਨਾਵੈ ਸਭੁ ਦੁਖੁ ਹੈ ਸੁਖੁ ਤਿਸੁ ਜਿਸੁ ਮੰਨਿ ਵਸਾਏ ॥
੧॥
ਤੂੰ ਬੇਅੰਤੁ ਦਇਆਲੁ ਹੈ ਤੇਰੀ ਸਰਣਾਈ ॥
ਗੁਰ ਪੂਰੇ ਤੇ ਪਾਈਐ ਨਾਮੇ ਵਡਿਆਈ ॥
੧॥
ਰਹਾਉ ॥
ਅੰਤਰਿ ਬਾਹਰਿ ਏਕੁ ਹੈ ਬਹੁ ਬਿਧਿ ਸ੍ਰਿਸਟਿ ਉਪਾਈ ॥
ਹੁਕਮੇ ਕਾਰ ਕਰਾਇਦਾ ਦੂਜਾ ਕਿਸੁ ਕਹੀਐ ਭਾਈ ॥
੨॥
ਬੁਝਣਾ ਅਬੁਝਣਾ ਤੁਧੁ ਕੀਆ ਇਹ ਤੇਰੀ ਸਿਰਿ ਕਾਰ ॥
ਇਕਨ੍ਹਾ ਬਖਸਿਹਿ ਮੇਲਿ ਲੈਹਿ ਇਕਿ ਦਰਗਹ ਮਾਰਿ ਕਢੇ ਕੂੜਿਆਰ ॥
੩॥
ਇਕਿ ਧੁਰਿ ਪਵਿਤ ਪਾਵਨ ਹਹਿ ਤੁਧੁ ਨਾਮੇ ਲਾਏ ॥
ਗੁਰ ਸੇਵਾ ਤੇ ਸੁਖੁ ਊਪਜੈ ਸਚੈ ਸਬਦਿ ਬੁਝਾਏ ॥
੪॥
ਇਕਿ ਕੁਚਲ ਕੁਚੀਲ ਵਿਖਲੀ ਪਤੇ ਨਾਵਹੁ ਆਪਿ ਖੁਆਏ ॥
ਨਾ ਓਨ ਸਿਧਿ ਨ ਬੁਧਿ ਹੈ ਨ ਸੰਜਮੀ ਫਿਰਹਿ ਉਤਵਤਾਏ ॥
੫॥
ਨਦਰਿ ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ ॥
ਸਤੁ ਸੰਤੋਖੁ ਇਹ ਸੰਜਮੀ ਮਨੁ ਨਿਰਮਲੁ ਸਬਦੁ ਸੁਣਾਏ ॥
੬॥
ਲੇਖਾ ਪੜਿ ਨ ਪਹੂਚੀਐ ਕਥਿ ਕਹਣੈ ਅੰਤੁ ਨ ਪਾਇ ॥
ਗੁਰ ਤੇ ਕੀਮਤਿ ਪਾਈਐ ਸਚਿ ਸਬਦਿ ਸੋਝੀ ਪਾਇ ॥
੭॥
ਇਹੁ ਮਨੁ ਦੇਹੀ ਸੋਧਿ ਤੂੰ ਗੁਰ ਸਬਦਿ ਵੀਚਾਰਿ ॥
ਨਾਨਕ ਇਸੁ ਦੇਹੀ ਵਿਚਿ ਨਾਮੁ ਨਿਧਾਨੁ ਹੈ ਪਾਈਐ ਗੁਰ ਕੈ ਹੇਤਿ ਅਪਾਰਿ ॥
੮॥
੧੦॥
੩੨॥
ਆਸਾ ਮਹਲਾ ੩ ॥
ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ ॥