ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥
੧॥
ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥
ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥
੧॥
ਰਹਾਉ ॥
ਗੁਰਮੁਖਿ ਆਪੁ ਪਛਾਣਿਆ ਤਿਨ੍ਹੀ ਇਕ ਮਨਿ ਧਿਆਇਆ ॥
ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥
੨॥
ਏ ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ ॥
ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥
੩॥
ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ ॥
ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥
੪॥
ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥
ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥
੫॥
ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥
ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥
੬॥
ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ ॥
ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥
੭॥
ਬਿਨੁ ਸਬਦੈ ਸੁਣੀਐ ਨ ਦੇਖੀਐ ਜਗੁ ਬੋਲਾ ਅੰਨ੍ਹਾ ਭਰਮਾਇ ॥
ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥
੮॥
ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣੁ ॥
ਨਾਨਕ ਨਾਮੁ ਤਿਨ੍ਹਾ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥
੯॥
੧੩॥
੩੫॥
ਆਸਾ ਮਹਲਾ ੩ ॥
ਸਬਦੌ ਹੀ ਭਗਤ ਜਾਪਦੇ ਜਿਨ੍ਹ ਕੀ ਬਾਣੀ ਸਚੀ ਹੋਇ ॥
ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥
੧॥
ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥
ਸਫਲੁ ਤਿਨ੍ਹਾ ਕਾ ਜਨਮੁ ਹੈ ਤਿਨ੍ਹ ਮਾਨੈ ਸਭੁ ਕੋਇ ॥
੧॥
ਰਹਾਉ ॥
ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥
ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥
੨॥
ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥
ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥
੩॥
ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨ੍ਹਾ ਨਾਮੁ ਪਿਆਰਾ ॥
ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨ੍ਹਾ ਅੰਤਰਿ ਸਬਦੁ ਵੀਚਾਰਾ ॥
੪॥
ਭਗਤੀ ਸਾਰ ਨ ਜਾਣਨ੍ਹੀ ਮਨਮੁਖ ਅਹੰਕਾਰੀ ॥
ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥
੫॥
ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥
ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥
੬॥
ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ ॥
ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥
੭॥
ਭਗਤਾ ਕੀ ਜਤਿ ਪਤਿ ਏਕੋੁ ਨਾਮੁ ਹੈ ਆਪੇ ਲਏ ਸਵਾਰਿ ॥
ਸਦਾ ਸਰਣਾਈ ਤਿਸ ਕੀ ਜਿਉ ਭਾਵੈ ਤਿਉ ਕਾਰਜੁ ਸਾਰਿ ॥
੮॥