ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥
ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥
੯॥
੧੪॥
੩੬॥
ਆਸਾ ਮਹਲਾ ੩ ॥
ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ ॥
ਸਤਿਗੁਰੁ ਪੁਰਖੁ ਨ ਭੇਟਿਓ ਜਿ ਸਚੀ ਬੂਝ ਬੁਝਾਇ ॥
੧॥
ਏ ਮਨ ਮੇਰੇ ਬਾਵਲੇ ਹਰਿ ਰਸੁ ਚਖਿ ਸਾਦੁ ਪਾਇ ॥
ਅਨ ਰਸਿ ਲਾਗਾ ਤੂੰ ਫਿਰਹਿ ਬਿਰਥਾ ਜਨਮੁ ਗਵਾਇ ॥
੧॥
ਰਹਾਉ ॥
ਇਸੁ ਜੁਗ ਮਹਿ ਗੁਰਮੁਖ ਨਿਰਮਲੇ ਸਚਿ ਨਾਮਿ ਰਹਹਿ ਲਿਵ ਲਾਇ ॥
ਵਿਣੁ ਕਰਮਾ ਕਿਛੁ ਪਾਈਐ ਨਹੀ ਕਿਆ ਕਰਿ ਕਹਿਆ ਜਾਇ ॥
੨॥
ਆਪੁ ਪਛਾਣਹਿ ਸਬਦਿ ਮਰਹਿ ਮਨਹੁ ਤਜਿ ਵਿਕਾਰ ॥
ਗੁਰ ਸਰਣਾਈ ਭਜਿ ਪਏ ਬਖਸੇ ਬਖਸਣਹਾਰ ॥
੩॥
ਬਿਨੁ ਨਾਵੈ ਸੁਖੁ ਨ ਪਾਈਐ ਨਾ ਦੁਖੁ ਵਿਚਹੁ ਜਾਇ ॥
ਇਹੁ ਜਗੁ ਮਾਇਆ ਮੋਹਿ ਵਿਆਪਿਆ ਦੂਜੈ ਭਰਮਿ ਭੁਲਾਇ ॥
੪॥
ਦੋਹਾਗਣੀ ਪਿਰ ਕੀ ਸਾਰ ਨ ਜਾਣਹੀ ਕਿਆ ਕਰਿ ਕਰਹਿ ਸੀਗਾਰੁ ॥
ਅਨਦਿਨੁ ਸਦਾ ਜਲਦੀਆ ਫਿਰਹਿ ਸੇਜੈ ਰਵੈ ਨ ਭਤਾਰੁ ॥
੫॥
ਸੋਹਾਗਣੀ ਮਹਲੁ ਪਾਇਆ ਵਿਚਹੁ ਆਪੁ ਗਵਾਇ ॥
ਗੁਰ ਸਬਦੀ ਸੀਗਾਰੀਆ ਅਪਣੇ ਸਹਿ ਲਈਆ ਮਿਲਾਇ ॥
੬॥
ਮਰਣਾ ਮਨਹੁ ਵਿਸਾਰਿਆ ਮਾਇਆ ਮੋਹੁ ਗੁਬਾਰੁ ॥
ਮਨਮੁਖ ਮਰਿ ਮਰਿ ਜੰਮਹਿ ਭੀ ਮਰਹਿ ਜਮ ਦਰਿ ਹੋਹਿ ਖੁਆਰੁ ॥
੭॥
ਆਪਿ ਮਿਲਾਇਅਨੁ ਸੇ ਮਿਲੇ ਗੁਰ ਸਬਦਿ ਵੀਚਾਰਿ ॥
ਨਾਨਕ ਨਾਮਿ ਸਮਾਣੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥
੮॥
੨੨॥
੧੫॥
੩੭॥
ਆਸਾ ਮਹਲਾ ੫ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਪੰਚ ਮਨਾਏ ਪੰਚ ਰੁਸਾਏ ॥
ਪੰਚ ਵਸਾਏ ਪੰਚ ਗਵਾਏ ॥
੧॥
ਇਨ੍ਹ ਬਿਧਿ ਨਗਰੁ ਵੁਠਾ ਮੇਰੇ ਭਾਈ ॥
ਦੁਰਤੁ ਗਇਆ ਗੁਰਿ ਗਿਆਨੁ ਦ੍ਰਿੜਾਈ ॥
੧॥
ਰਹਾਉ ॥
ਸਾਚ ਧਰਮ ਕੀ ਕਰਿ ਦੀਨੀ ਵਾਰਿ ॥
ਫਰਹੇ ਮੁਹਕਮ ਗੁਰ ਗਿਆਨੁ ਬੀਚਾਰਿ ॥
੨॥
ਨਾਮੁ ਖੇਤੀ ਬੀਜਹੁ ਭਾਈ ਮੀਤ ॥
ਸਉਦਾ ਕਰਹੁ ਗੁਰੁ ਸੇਵਹੁ ਨੀਤ ॥
੩॥
ਸਾਂਤਿ ਸਹਜ ਸੁਖ ਕੇ ਸਭਿ ਹਾਟ ॥
ਸਾਹ ਵਾਪਾਰੀ ਏਕੈ ਥਾਟ ॥
੪॥
ਜੇਜੀਆ ਡੰਨੁ ਕੋ ਲਏ ਨ ਜਗਾਤਿ ॥
ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ ॥
੫॥
ਵਖਰੁ ਨਾਮੁ ਲਦਿ ਖੇਪ ਚਲਾਵਹੁ ॥
ਲੈ ਲਾਹਾ ਗੁਰਮੁਖਿ ਘਰਿ ਆਵਹੁ ॥
੬॥
ਸਤਿਗੁਰੁ ਸਾਹੁ ਸਿਖ ਵਣਜਾਰੇ ॥
ਪੂੰਜੀ ਨਾਮੁ ਲੇਖਾ ਸਾਚੁ ਸਮ੍ਹਾਰੇ ॥
੭॥
ਸੋ ਵਸੈ ਇਤੁ ਘਰਿ ਜਿਸੁ ਗੁਰੁ ਪੂਰਾ ਸੇਵ ॥
ਅਬਿਚਲ ਨਗਰੀ ਨਾਨਕ ਦੇਵ ॥
੮॥
੧॥