Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
430
Pavan Ang 430 of 1430

ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥

ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥

੯॥

੧੪॥

੩੬॥

ਆਸਾ ਮਹਲਾ ੩ ॥

ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ ॥

ਸਤਿਗੁਰੁ ਪੁਰਖੁ ਨ ਭੇਟਿਓ ਜਿ ਸਚੀ ਬੂਝ ਬੁਝਾਇ ॥

੧॥

ਏ ਮਨ ਮੇਰੇ ਬਾਵਲੇ ਹਰਿ ਰਸੁ ਚਖਿ ਸਾਦੁ ਪਾਇ ॥

ਅਨ ਰਸਿ ਲਾਗਾ ਤੂੰ ਫਿਰਹਿ ਬਿਰਥਾ ਜਨਮੁ ਗਵਾਇ ॥

੧॥

ਰਹਾਉ ॥

ਇਸੁ ਜੁਗ ਮਹਿ ਗੁਰਮੁਖ ਨਿਰਮਲੇ ਸਚਿ ਨਾਮਿ ਰਹਹਿ ਲਿਵ ਲਾਇ ॥

ਵਿਣੁ ਕਰਮਾ ਕਿਛੁ ਪਾਈਐ ਨਹੀ ਕਿਆ ਕਰਿ ਕਹਿਆ ਜਾਇ ॥

੨॥

ਆਪੁ ਪਛਾਣਹਿ ਸਬਦਿ ਮਰਹਿ ਮਨਹੁ ਤਜਿ ਵਿਕਾਰ ॥

ਗੁਰ ਸਰਣਾਈ ਭਜਿ ਪਏ ਬਖਸੇ ਬਖਸਣਹਾਰ ॥

੩॥

ਬਿਨੁ ਨਾਵੈ ਸੁਖੁ ਨ ਪਾਈਐ ਨਾ ਦੁਖੁ ਵਿਚਹੁ ਜਾਇ ॥

ਇਹੁ ਜਗੁ ਮਾਇਆ ਮੋਹਿ ਵਿਆਪਿਆ ਦੂਜੈ ਭਰਮਿ ਭੁਲਾਇ ॥

੪॥

ਦੋਹਾਗਣੀ ਪਿਰ ਕੀ ਸਾਰ ਨ ਜਾਣਹੀ ਕਿਆ ਕਰਿ ਕਰਹਿ ਸੀਗਾਰੁ ॥

ਅਨਦਿਨੁ ਸਦਾ ਜਲਦੀਆ ਫਿਰਹਿ ਸੇਜੈ ਰਵੈ ਨ ਭਤਾਰੁ ॥

੫॥

ਸੋਹਾਗਣੀ ਮਹਲੁ ਪਾਇਆ ਵਿਚਹੁ ਆਪੁ ਗਵਾਇ ॥

ਗੁਰ ਸਬਦੀ ਸੀਗਾਰੀਆ ਅਪਣੇ ਸਹਿ ਲਈਆ ਮਿਲਾਇ ॥

੬॥

ਮਰਣਾ ਮਨਹੁ ਵਿਸਾਰਿਆ ਮਾਇਆ ਮੋਹੁ ਗੁਬਾਰੁ ॥

ਮਨਮੁਖ ਮਰਿ ਮਰਿ ਜੰਮਹਿ ਭੀ ਮਰਹਿ ਜਮ ਦਰਿ ਹੋਹਿ ਖੁਆਰੁ ॥

੭॥

ਆਪਿ ਮਿਲਾਇਅਨੁ ਸੇ ਮਿਲੇ ਗੁਰ ਸਬਦਿ ਵੀਚਾਰਿ ॥

ਨਾਨਕ ਨਾਮਿ ਸਮਾਣੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥

੮॥

੨੨॥

੧੫॥

੩੭॥

ਆਸਾ ਮਹਲਾ ੫ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਪੰਚ ਮਨਾਏ ਪੰਚ ਰੁਸਾਏ ॥

ਪੰਚ ਵਸਾਏ ਪੰਚ ਗਵਾਏ ॥

੧॥

ਇਨ੍ਹ ਬਿਧਿ ਨਗਰੁ ਵੁਠਾ ਮੇਰੇ ਭਾਈ ॥

ਦੁਰਤੁ ਗਇਆ ਗੁਰਿ ਗਿਆਨੁ ਦ੍ਰਿੜਾਈ ॥

੧॥

ਰਹਾਉ ॥

ਸਾਚ ਧਰਮ ਕੀ ਕਰਿ ਦੀਨੀ ਵਾਰਿ ॥

ਫਰਹੇ ਮੁਹਕਮ ਗੁਰ ਗਿਆਨੁ ਬੀਚਾਰਿ ॥

੨॥

ਨਾਮੁ ਖੇਤੀ ਬੀਜਹੁ ਭਾਈ ਮੀਤ ॥

ਸਉਦਾ ਕਰਹੁ ਗੁਰੁ ਸੇਵਹੁ ਨੀਤ ॥

੩॥

ਸਾਂਤਿ ਸਹਜ ਸੁਖ ਕੇ ਸਭਿ ਹਾਟ ॥

ਸਾਹ ਵਾਪਾਰੀ ਏਕੈ ਥਾਟ ॥

੪॥

ਜੇਜੀਆ ਡੰਨੁ ਕੋ ਲਏ ਨ ਜਗਾਤਿ ॥

ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ ॥

੫॥

ਵਖਰੁ ਨਾਮੁ ਲਦਿ ਖੇਪ ਚਲਾਵਹੁ ॥

ਲੈ ਲਾਹਾ ਗੁਰਮੁਖਿ ਘਰਿ ਆਵਹੁ ॥

੬॥

ਸਤਿਗੁਰੁ ਸਾਹੁ ਸਿਖ ਵਣਜਾਰੇ ॥

ਪੂੰਜੀ ਨਾਮੁ ਲੇਖਾ ਸਾਚੁ ਸਮ੍ਹਾਰੇ ॥

੭॥

ਸੋ ਵਸੈ ਇਤੁ ਘਰਿ ਜਿਸੁ ਗੁਰੁ ਪੂਰਾ ਸੇਵ ॥

ਅਬਿਚਲ ਨਗਰੀ ਨਾਨਕ ਦੇਵ ॥

੮॥

੧॥

SikhiAt.Net
430 ×