ਜੋ ਤੁਧੁ ਭਾਵੈ ਸੋ ਭਲਾ ਪਿਆਰੇ ਤੇਰੀ ਅਮਰੁ ਰਜਾਇ ॥
੭॥
ਨਾਨਕ ਰੰਗਿ ਰਤੇ ਨਾਰਾਇਣੈ ਪਿਆਰੇ ਮਾਤੇ ਸਹਜਿ ਸੁਭਾਇ ॥
੮॥
੨॥
੪॥
ਸਭ ਬਿਧਿ ਤੁਮ ਹੀ ਜਾਨਤੇ ਪਿਆਰੇ ਕਿਸੁ ਪਹਿ ਕਹਉ ਸੁਨਾਇ ॥
੧॥
ਤੂੰ ਦਾਤਾ ਜੀਆ ਸਭਨਾ ਕਾ ਤੇਰਾ ਦਿਤਾ ਪਹਿਰਹਿ ਖਾਇ ॥
੨॥
ਸੁਖੁ ਦੁਖੁ ਤੇਰੀ ਆਗਿਆ ਪਿਆਰੇ ਦੂਜੀ ਨਾਹੀ ਜਾਇ ॥
੩॥
ਜੋ ਤੂੰ ਕਰਾਵਹਿ ਸੋ ਕਰੀ ਪਿਆਰੇ ਅਵਰੁ ਕਿਛੁ ਕਰਣੁ ਨ ਜਾਇ ॥
੪॥
ਦਿਨੁ ਰੈਣਿ ਸਭ ਸੁਹਾਵਣੇ ਪਿਆਰੇ ਜਿਤੁ ਜਪੀਐ ਹਰਿ ਨਾਉ ॥
੫॥
ਸਾਈ ਕਾਰ ਕਮਾਵਣੀ ਪਿਆਰੇ ਧੁਰਿ ਮਸਤਕਿ ਲੇਖੁ ਲਿਖਾਇ ॥
੬॥
ਏਕੋ ਆਪਿ ਵਰਤਦਾ ਪਿਆਰੇ ਘਟਿ ਘਟਿ ਰਹਿਆ ਸਮਾਇ ॥
੭॥
ਸੰਸਾਰ ਕੂਪ ਤੇ ਉਧਰਿ ਲੈ ਪਿਆਰੇ ਨਾਨਕ ਹਰਿ ਸਰਣਾਇ ॥
੮॥
੩॥
੨੨॥
੧੫॥
੨॥
੪੨॥
ਰਾਗੁ ਆਸਾ ਮਹਲਾ ੧ ਪਟੀ ਲਿਖੀ ੴ ਸਤਿਗੁਰ ਪ੍ਰਸਾਦਿ ॥
ਸਸੈ ਸੋਇ ਸ੍ਰਿਸਟਿ ਜਿਨਿ ਸਾਜੀ ਸਭਨਾ ਸਾਹਿਬੁ ਏਕੁ ਭਇਆ ॥
ਸੇਵਤ ਰਹੇ ਚਿਤੁ ਜਿਨ੍ਹ ਕਾ ਲਾਗਾ ਆਇਆ ਤਿਨ੍ਹ ਕਾ ਸਫਲੁ ਭਇਆ ॥
੧॥
ਮਨ ਕਾਹੇ ਭੂਲੇ ਮੂੜ ਮਨਾ ॥
ਜਬ ਲੇਖਾ ਦੇਵਹਿ ਬੀਰਾ ਤਉ ਪੜਿਆ ॥
੧॥
ਰਹਾਉ ॥
ਈਵੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ ॥
ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਸਿਰਿ ਲੇਖੁ ਨ ਹੋਈ ॥
੨॥
ਊੜੈ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ ਨ ਪਾਇਆ ॥
ਸੇਵਾ ਕਰਹਿ ਸੇਈ ਫਲੁ ਪਾਵਹਿ ਜਿਨ੍ਹੀ ਸਚੁ ਕਮਾਇਆ ॥
੩॥
ਙੰਙੈ ਙਿਆਨੁ ਬੂਝੈ ਜੇ ਕੋਈ ਪੜਿਆ ਪੰਡਿਤੁ ਸੋਈ ॥
ਸਰਬ ਜੀਆ ਮਹਿ ਏਕੋ ਜਾਣੈ ਤਾ ਹਉਮੈ ਕਹੈ ਨ ਕੋਈ ॥
੪॥
ਕਕੈ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੈ ਉਜਲਿਆ ॥
ਜਮ ਰਾਜੇ ਕੇ ਹੇਰੂ ਆਏ ਮਾਇਆ ਕੈ ਸੰਗਲਿ ਬੰਧਿ ਲਇਆ ॥
੫॥
ਖਖੈ ਖੁੰਦਕਾਰੁ ਸਾਹ ਆਲਮੁ ਕਰਿ ਖਰੀਦਿ ਜਿਨਿ ਖਰਚੁ ਦੀਆ ॥
ਬੰਧਨਿ ਜਾ ਕੈ ਸਭੁ ਜਗੁ ਬਾਧਿਆ ਅਵਰੀ ਕਾ ਨਹੀ ਹੁਕਮੁ ਪਇਆ ॥
੬॥
ਗਗੈ ਗੋਇ ਗਾਇ ਜਿਨਿ ਛੋਡੀ ਗਲੀ ਗੋਬਿਦੁ ਗਰਬਿ ਭਇਆ ॥
ਘੜਿ ਭਾਂਡੇ ਜਿਨਿ ਆਵੀ ਸਾਜੀ ਚਾੜਣ ਵਾਹੈ ਤਈ ਕੀਆ ॥
੭॥
ਘਘੈ ਘਾਲ ਸੇਵਕੁ ਜੇ ਘਾਲੈ ਸਬਦਿ ਗੁਰੂ ਕੈ ਲਾਗਿ ਰਹੈ ॥
ਬੁਰਾ ਭਲਾ ਜੇ ਸਮ ਕਰਿ ਜਾਣੈ ਇਨ ਬਿਧਿ ਸਾਹਿਬੁ ਰਮਤੁ ਰਹੈ ॥
੮॥
ਚਚੈ ਚਾਰਿ ਵੇਦ ਜਿਨਿ ਸਾਜੇ ਚਾਰੇ ਖਾਣੀ ਚਾਰਿ ਜੁਗਾ ॥
ਜੁਗੁ ਜੁਗੁ ਜੋਗੀ ਖਾਣੀ ਭੋਗੀ ਪੜਿਆ ਪੰਡਿਤੁ ਆਪਿ ਥੀਆ ॥
੯॥