ਜੀਅ ਜੰਤ ਸਭ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥
੨੬॥
ਭਭੈ ਭਾਲਹਿ ਸੇ ਫਲੁ ਪਾਵਹਿ ਗੁਰ ਪਰਸਾਦੀ ਜਿਨ੍ਹ ਕਉ ਭਉ ਪਇਆ ॥
ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਇਆ ॥
੨੭॥
ਮੰਮੈ ਮੋਹੁ ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥
ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰੁ ਵੀਸਰਿਆ ॥
੨੮॥
ਯਯੈ ਜਨਮੁ ਨ ਹੋਵੀ ਕਦ ਹੀ ਜੇ ਕਰਿ ਸਚੁ ਪਛਾਣੈ ॥
ਗੁਰਮੁਖਿ ਆਖੈ ਗੁਰਮੁਖਿ ਬੂਝੈ ਗੁਰਮੁਖਿ ਏਕੋ ਜਾਣੈ ॥
੨੯॥
ਰਾਰੈ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤਾ ॥
ਜੰਤ ਉਪਾਇ ਧੰਧੈ ਸਭ ਲਾਏ ਕਰਮੁ ਹੋਆ ਤਿਨ ਨਾਮੁ ਲਇਆ ॥
੩੦॥
ਲਲੈ ਲਾਇ ਧੰਧੈ ਜਿਨਿ ਛੋਡੀ ਮੀਠਾ ਮਾਇਆ ਮੋਹੁ ਕੀਆ ॥
ਖਾਣਾ ਪੀਣਾ ਸਮ ਕਰਿ ਸਹਣਾ ਭਾਣੈ ਤਾ ਕੈ ਹੁਕਮੁ ਪਇਆ ॥
੩੧॥
ਵਵੈ ਵਾਸੁਦੇਉ ਪਰਮੇਸਰੁ ਵੇਖਣ ਕਉ ਜਿਨਿ ਵੇਸੁ ਕੀਆ ॥
ਵੇਖੈ ਚਾਖੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥
੩੨॥
ੜਾੜੈ ਰਾੜਿ ਕਰਹਿ ਕਿਆ ਪ੍ਰਾਣੀ ਤਿਸਹਿ ਧਿਆਵਹੁ ਜਿ ਅਮਰੁ ਹੋਆ ॥
ਤਿਸਹਿ ਧਿਆਵਹੁ ਸਚਿ ਸਮਾਵਹੁ ਓਸੁ ਵਿਟਹੁ ਕੁਰਬਾਣੁ ਕੀਆ ॥
੩੩॥
ਹਾਹੈ ਹੋਰੁ ਨ ਕੋਈ ਦਾਤਾ ਜੀਅ ਉਪਾਇ ਜਿਨਿ ਰਿਜਕੁ ਦੀਆ ॥
ਹਰਿ ਨਾਮੁ ਧਿਆਵਹੁ ਹਰਿ ਨਾਮਿ ਸਮਾਵਹੁ ਅਨਦਿਨੁ ਲਾਹਾ ਹਰਿ ਨਾਮੁ ਲੀਆ ॥
੩੪॥
ਆਇੜੈ ਆਪਿ ਕਰੇ ਜਿਨਿ ਛੋਡੀ ਜੋ ਕਿਛੁ ਕਰਣਾ ਸੁ ਕਰਿ ਰਹਿਆ ॥
ਕਰੇ ਕਰਾਏ ਸਭ ਕਿਛੁ ਜਾਣੈ ਨਾਨਕ ਸਾਇਰ ਇਵ ਕਹਿਆ ॥
੩੫॥
੧॥
ਰਾਗੁ ਆਸਾ ਮਹਲਾ ੩ ਪਟੀ ੴ ਸਤਿਗੁਰ ਪ੍ਰਸਾਦਿ ॥
ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥
ਰੀਰੀ ਲਲੀ ਪਾਪ ਕਮਾਣੇ ਪੜਿ ਅਵਗਣ ਗੁਣ ਵੀਸਰਿਆ ॥
੧॥
ਮਨ ਐਸਾ ਲੇਖਾ ਤੂੰ ਕੀ ਪੜਿਆ ॥
ਲੇਖਾ ਦੇਣਾ ਤੇਰੈ ਸਿਰਿ ਰਹਿਆ ॥
੧॥
ਰਹਾਉ ॥
ਸਿਧੰਙਾਇਐ ਸਿਮਰਹਿ ਨਾਹੀ ਨੰਨੈ ਨਾ ਤੁਧੁ ਨਾਮੁ ਲਇਆ ॥
ਛਛੈ ਛੀਜਹਿ ਅਹਿਨਿਸਿ ਮੂੜੇ ਕਿਉ ਛੂਟਹਿ ਜਮਿ ਪਾਕੜਿਆ ॥
੨॥
ਬਬੈ ਬੂਝਹਿ ਨਾਹੀ ਮੂੜੇ ਭਰਮਿ ਭੁਲੇ ਤੇਰਾ ਜਨਮੁ ਗਇਆ ॥
ਅਣਹੋਦਾ ਨਾਉ ਧਰਾਇਓ ਪਾਧਾ ਅਵਰਾ ਕਾ ਭਾਰੁ ਤੁਧੁ ਲਇਆ ॥
੩॥
ਜਜੈ ਜੋਤਿ ਹਿਰਿ ਲਈ ਤੇਰੀ ਮੂੜੇ ਅੰਤਿ ਗਇਆ ਪਛੁਤਾਵਹਿਗਾ ॥
ਏਕੁ ਸਬਦੁ ਤੂੰ ਚੀਨਹਿ ਨਾਹੀ ਫਿਰਿ ਫਿਰਿ ਜੂਨੀ ਆਵਹਿਗਾ ॥
੪॥
ਤੁਧੁ ਸਿਰਿ ਲਿਖਿਆ ਸੋ ਪੜੁ ਪੰਡਿਤ ਅਵਰਾ ਨੋ ਨ ਸਿਖਾਲਿ ਬਿਖਿਆ ॥