Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
436
Pavan Ang 436 of 1430

ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥

ਸੇਜਾ ਸੁਹਾਵੀ ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤ ਭਰੇ ॥

ਕਰਿ ਦਇਆ ਮਇਆ ਦਇਆਲ ਸਾਚੇ ਸਬਦਿ ਮਿਲਿ ਗੁਣ ਗਾਵਓ ॥

ਨਾਨਕਾ ਹਰਿ ਵਰੁ ਦੇਖਿ ਬਿਗਸੀ ਮੁੰਧ ਮਨਿ ਓਮਾਹਓ ॥

੧॥

ਮੁੰਧ ਸਹਜਿ ਸਲੋਨੜੀਏ ਇਕ ਪ੍ਰੇਮ ਬਿਨੰਤੀ ਰਾਮ ॥

ਮੈ ਮਨਿ ਤਨਿ ਹਰਿ ਭਾਵੈ ਪ੍ਰਭ ਸੰਗਮਿ ਰਾਤੀ ਰਾਮ ॥

ਪ੍ਰਭ ਪ੍ਰੇਮਿ ਰਾਤੀ ਹਰਿ ਬਿਨੰਤੀ ਨਾਮਿ ਹਰਿ ਕੈ ਸੁਖਿ ਵਸੈ ॥

ਤਉ ਗੁਣ ਪਛਾਣਹਿ ਤਾ ਪ੍ਰਭੁ ਜਾਣਹਿ ਗੁਣਹ ਵਸਿ ਅਵਗਣ ਨਸੈ ॥

ਤੁਧੁ ਬਾਝੁ ਇਕੁ ਤਿਲੁ ਰਹਿ ਨ ਸਾਕਾ ਕਹਣਿ ਸੁਨਣਿ ਨ ਧੀਜਏ ॥

ਨਾਨਕਾ ਪ੍ਰਿਉ ਪ੍ਰਿਉ ਕਰਿ ਪੁਕਾਰੇ ਰਸਨ ਰਸਿ ਮਨੁ ਭੀਜਏ ॥

੨॥

ਸਖੀਹੋ ਸਹੇਲੜੀਹੋ ਮੇਰਾ ਪਿਰੁ ਵਣਜਾਰਾ ਰਾਮ ॥

ਹਰਿ ਨਾਮੋੁ ਵਣੰਜੜਿਆ ਰਸਿ ਮੋਲਿ ਅਪਾਰਾ ਰਾਮ ॥

ਮੋਲਿ ਅਮੋਲੋ ਸਚ ਘਰਿ ਢੋਲੋ ਪ੍ਰਭ ਭਾਵੈ ਤਾ ਮੁੰਧ ਭਲੀ ॥

ਇਕਿ ਸੰਗਿ ਹਰਿ ਕੈ ਕਰਹਿ ਰਲੀਆ ਹਉ ਪੁਕਾਰੀ ਦਰਿ ਖਲੀ ॥

ਕਰਣ ਕਾਰਣ ਸਮਰਥ ਸ੍ਰੀਧਰ ਆਪਿ ਕਾਰਜੁ ਸਾਰਏ ॥

ਨਾਨਕ ਨਦਰੀ ਧਨ ਸੋਹਾਗਣਿ ਸਬਦੁ ਅਭ ਸਾਧਾਰਏ ॥

੩॥

ਹਮ ਘਰਿ ਸਾਚਾ ਸੋਹਿਲੜਾ ਪ੍ਰਭ ਆਇਅੜੇ ਮੀਤਾ ਰਾਮ ॥

ਰਾਵੇ ਰੰਗਿ ਰਾਤੜਿਆ ਮਨੁ ਲੀਅੜਾ ਦੀਤਾ ਰਾਮ ॥

ਆਪਣਾ ਮਨੁ ਦੀਆ ਹਰਿ ਵਰੁ ਲੀਆ ਜਿਉ ਭਾਵੈ ਤਿਉ ਰਾਵਏ ॥

ਤਨੁ ਮਨੁ ਪਿਰ ਆਗੈ ਸਬਦਿ ਸਭਾਗੈ ਘਰਿ ਅੰਮ੍ਰਿਤ ਫਲੁ ਪਾਵਏ ॥

ਬੁਧਿ ਪਾਠਿ ਨ ਪਾਈਐ ਬਹੁ ਚਤੁਰਾਈਐ ਭਾਇ ਮਿਲੈ ਮਨਿ ਭਾਣੇ ॥

ਨਾਨਕ ਠਾਕੁਰ ਮੀਤ ਹਮਾਰੇ ਹਮ ਨਾਹੀ ਲੋਕਾਣੇ ॥

੪॥

੧॥

ਆਸਾ ਮਹਲਾ ੧ ॥

ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥

ਮੇਰਾ ਮਨੋ ਮੇਰਾ ਮਨੁ ਰਾਤਾ ਲਾਲ ਪਿਆਰੇ ਰਾਮ ॥

ਅਨਦਿਨੁ ਰਾਤਾ ਮਨੁ ਬੈਰਾਗੀ ਸੁੰਨ ਮੰਡਲਿ ਘਰੁ ਪਾਇਆ ॥

ਆਦਿ ਪੁਰਖੁ ਅਪਰੰਪਰੁ ਪਿਆਰਾ ਸਤਿਗੁਰਿ ਅਲਖੁ ਲਖਾਇਆ ॥

ਆਸਣਿ ਬੈਸਣਿ ਥਿਰੁ ਨਾਰਾਇਣੁ ਤਿਤੁ ਮਨੁ ਰਾਤਾ ਵੀਚਾਰੇ ॥

ਨਾਨਕ ਨਾਮਿ ਰਤੇ ਬੈਰਾਗੀ ਅਨਹਦ ਰੁਣ ਝੁਣਕਾਰੇ ॥

੧॥

ਤਿਤੁ ਅਗਮ ਤਿਤੁ ਅਗਮ ਪੁਰੇ ਕਹੁ ਕਿਤੁ ਬਿਧਿ ਜਾਈਐ ਰਾਮ ॥

ਸਚੁ ਸੰਜਮੋ ਸਾਰਿ ਗੁਣਾ ਗੁਰ ਸਬਦੁ ਕਮਾਈਐ ਰਾਮ ॥

ਸਚੁ ਸਬਦੁ ਕਮਾਈਐ ਨਿਜ ਘਰਿ ਜਾਈਐ ਪਾਈਐ ਗੁਣੀ ਨਿਧਾਨਾ ॥

ਤਿਤੁ ਸਾਖਾ ਮੂਲੁ ਪਤੁ ਨਹੀ ਡਾਲੀ ਸਿਰਿ ਸਭਨਾ ਪਰਧਾਨਾ ॥

ਜਪੁ ਤਪੁ ਕਰਿ ਕਰਿ ਸੰਜਮ ਥਾਕੀ ਹਠਿ ਨਿਗ੍ਰਹਿ ਨਹੀ ਪਾਈਐ ॥

ਨਾਨਕ ਸਹਜਿ ਮਿਲੇ ਜਗਜੀਵਨ ਸਤਿਗੁਰ ਬੂਝ ਬੁਝਾਈਐ ॥

੨॥

ਗੁਰੁ ਸਾਗਰੋ ਰਤਨਾਗਰੁ ਤਿਤੁ ਰਤਨ ਘਣੇਰੇ ਰਾਮ ॥

SikhiAt.Net
436 ×