ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
437
ਪਾਵਨ ਅੰਗ 437 / 1430

ਕਰਿ ਮਜਨੋ ਸਪਤ ਸਰੇ ਮਨ ਨਿਰਮਲ ਮੇਰੇ ਰਾਮ ॥

ਨਿਰਮਲ ਜਲਿ ਨ੍ਹਾਏ ਜਾ ਪ੍ਰਭ ਭਾਏ ਪੰਚ ਮਿਲੇ ਵੀਚਾਰੇ ॥

ਕਾਮੁ ਕਰੋਧੁ ਕਪਟੁ ਬਿਖਿਆ ਤਜਿ ਸਚੁ ਨਾਮੁ ਉਰਿ ਧਾਰੇ ॥

ਹਉਮੈ ਲੋਭ ਲਹਰਿ ਲਬ ਥਾਕੇ ਪਾਏ ਦੀਨ ਦਇਆਲਾ ॥

ਨਾਨਕ ਗੁਰ ਸਮਾਨਿ ਤੀਰਥੁ ਨਹੀ ਕੋਈ ਸਾਚੇ ਗੁਰ ਗੋਪਾਲਾ ॥

੩॥

ਹਉ ਬਨੁ ਬਨੋ ਦੇਖਿ ਰਹੀ ਤ੍ਰਿਣੁ ਦੇਖਿ ਸਬਾਇਆ ਰਾਮ ॥

ਤ੍ਰਿਭਵਣੋ ਤੁਝਹਿ ਕੀਆ ਸਭੁ ਜਗਤੁ ਸਬਾਇਆ ਰਾਮ ॥

ਤੇਰਾ ਸਭੁ ਕੀਆ ਤੂੰ ਥਿਰੁ ਥੀਆ ਤੁਧੁ ਸਮਾਨਿ ਕੋ ਨਾਹੀ ॥

ਤੂੰ ਦਾਤਾ ਸਭ ਜਾਚਿਕ ਤੇਰੇ ਤੁਧੁ ਬਿਨੁ ਕਿਸੁ ਸਾਲਾਹੀ ॥

ਅਣਮੰਗਿਆ ਦਾਨੁ ਦੀਜੈ ਦਾਤੇ ਤੇਰੀ ਭਗਤਿ ਭਰੇ ਭੰਡਾਰਾ ॥

ਰਾਮ ਨਾਮ ਬਿਨੁ ਮੁਕਤਿ ਨ ਹੋਈ ਨਾਨਕੁ ਕਹੈ ਵੀਚਾਰਾ ॥

੪॥

੨॥

ਆਸਾ ਮਹਲਾ ੧ ॥

ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ ॥

ਸਚੁ ਸਾਹਿਬੋ ਆਦਿ ਪੁਰਖੁ ਅਪਰੰਪਰੋ ਧਾਰੇ ਰਾਮ ॥

ਅਗਮ ਅਗੋਚਰੁ ਅਪਰ ਅਪਾਰਾ ਪਾਰਬ੍ਰਹਮੁ ਪਰਧਾਨੋ ॥

ਆਦਿ ਜੁਗਾਦੀ ਹੈ ਭੀ ਹੋਸੀ ਅਵਰੁ ਝੂਠਾ ਸਭੁ ਮਾਨੋ ॥

ਕਰਮ ਧਰਮ ਕੀ ਸਾਰ ਨ ਜਾਣੈ ਸੁਰਤਿ ਮੁਕਤਿ ਕਿਉ ਪਾਈਐ ॥

ਨਾਨਕ ਗੁਰਮੁਖਿ ਸਬਦਿ ਪਛਾਣੈ ਅਹਿਨਿਸਿ ਨਾਮੁ ਧਿਆਈਐ ॥

੧॥

ਮੇਰਾ ਮਨੋ ਮੇਰਾ ਮਨੁ ਮਾਨਿਆ ਨਾਮੁ ਸਖਾਈ ਰਾਮ ॥

ਹਉਮੈ ਮਮਤਾ ਮਾਇਆ ਸੰਗਿ ਨ ਜਾਈ ਰਾਮ ॥

ਮਾਤਾ ਪਿਤ ਭਾਈ ਸੁਤ ਚਤੁਰਾਈ ਸੰਗਿ ਨ ਸੰਪੈ ਨਾਰੇ ॥

ਸਾਇਰ ਕੀ ਪੁਤ੍ਰੀ ਪਰਹਰਿ ਤਿਆਗੀ ਚਰਣ ਤਲੈ ਵੀਚਾਰੇ ॥

ਆਦਿ ਪੁਰਖਿ ਇਕੁ ਚਲਤੁ ਦਿਖਾਇਆ ਜਹ ਦੇਖਾ ਤਹ ਸੋਈ ॥

ਨਾਨਕ ਹਰਿ ਕੀ ਭਗਤਿ ਨ ਛੋਡਉ ਸਹਜੇ ਹੋਇ ਸੁ ਹੋਈ ॥

੨॥

ਮੇਰਾ ਮਨੋ ਮੇਰਾ ਮਨੁ ਨਿਰਮਲੁ ਸਾਚੁ ਸਮਾਲੇ ਰਾਮ ॥

ਅਵਗਣ ਮੇਟਿ ਚਲੇ ਗੁਣ ਸੰਗਮ ਨਾਲੇ ਰਾਮ ॥

ਅਵਗਣ ਪਰਹਰਿ ਕਰਣੀ ਸਾਰੀ ਦਰਿ ਸਚੈ ਸਚਿਆਰੋ ॥

ਆਵਣੁ ਜਾਵਣੁ ਠਾਕਿ ਰਹਾਏ ਗੁਰਮੁਖਿ ਤਤੁ ਵੀਚਾਰੋ ॥

ਸਾਜਨੁ ਮੀਤੁ ਸੁਜਾਣੁ ਸਖਾ ਤੂੰ ਸਚਿ ਮਿਲੈ ਵਡਿਆਈ ॥

ਨਾਨਕ ਨਾਮੁ ਰਤਨੁ ਪਰਗਾਸਿਆ ਐਸੀ ਗੁਰਮਤਿ ਪਾਈ ॥

੩॥

ਸਚੁ ਅੰਜਨੋ ਅੰਜਨੁ ਸਾਰਿ ਨਿਰੰਜਨਿ ਰਾਤਾ ਰਾਮ ॥

ਮਨਿ ਤਨਿ ਰਵਿ ਰਹਿਆ ਜਗਜੀਵਨੋ ਦਾਤਾ ਰਾਮ ॥

ਜਗਜੀਵਨੁ ਦਾਤਾ ਹਰਿ ਮਨਿ ਰਾਤਾ ਸਹਜਿ ਮਿਲੈ ਮੇਲਾਇਆ ॥

ਸਾਧ ਸਭਾ ਸੰਤਾ ਕੀ ਸੰਗਤਿ ਨਦਰਿ ਪ੍ਰਭੂ ਸੁਖੁ ਪਾਇਆ ॥

ਹਰਿ ਕੀ ਭਗਤਿ ਰਤੇ ਬੈਰਾਗੀ ਚੂਕੇ ਮੋਹ ਪਿਆਸਾ ॥

ਨਾਨਕ ਹਉਮੈ ਮਾਰਿ ਪਤੀਣੇ ਵਿਰਲੇ ਦਾਸ ਉਦਾਸਾ ॥

੪॥

੩॥

SikhiAt.Net
437 ×