Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
439
Pavan Ang 439 of 1430

ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥

ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥

ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥

੧॥

ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥

ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥

ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥

ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥

ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥

ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥

੨॥

ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ ॥

ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥

ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ ॥

ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥

ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ ॥

ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥

੩॥

ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥

ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥

ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ ॥

ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥

ਹਰਿ ਨਾਮੁ ਭਗਤਿ ਨ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ ॥

ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥

੪॥

੧॥

੫॥

ੴ ਸਤਿਗੁਰ ਪ੍ਰਸਾਦਿ ॥

ਆਸਾ ਮਹਲਾ ੩ ਛੰਤ ਘਰੁ ੧ ॥

ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ ਰਾਮ ॥

ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ ॥

ਪ੍ਰਭਿ ਆਪਿ ਮਿਲਾਇਆ ਸਚੁ ਮੰਨਿ ਵਸਾਇਆ ਕਾਮਣਿ ਸਹਜੇ ਮਾਤੀ ॥

ਗੁਰ ਸਬਦਿ ਸੀਗਾਰੀ ਸਚਿ ਸਵਾਰੀ ਸਦਾ ਰਾਵੇ ਰੰਗਿ ਰਾਤੀ ॥

ਆਪੁ ਗਵਾਏ ਹਰਿ ਵਰੁ ਪਾਏ ਤਾ ਹਰਿ ਰਸੁ ਮੰਨਿ ਵਸਾਇਆ ॥

ਕਹੁ ਨਾਨਕ ਗੁਰ ਸਬਦਿ ਸਵਾਰੀ ਸਫਲਿਉ ਜਨਮੁ ਸਬਾਇਆ ॥

੧॥

ਦੂਜੜੈ ਕਾਮਣਿ ਭਰਮਿ ਭੁਲੀ ਹਰਿ ਵਰੁ ਨ ਪਾਏ ਰਾਮ ॥

ਕਾਮਣਿ ਗੁਣੁ ਨਾਹੀ ਬਿਰਥਾ ਜਨਮੁ ਗਵਾਏ ਰਾਮ ॥

ਬਿਰਥਾ ਜਨਮੁ ਗਵਾਏ ਮਨਮੁਖਿ ਇਆਣੀ ਅਉਗਣਵੰਤੀ ਝੂਰੇ ॥

ਆਪਣਾ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਤਾ ਪਿਰੁ ਮਿਲਿਆ ਹਦੂਰੇ ॥

ਦੇਖਿ ਪਿਰੁ ਵਿਗਸੀ ਅੰਦਰਹੁ ਸਰਸੀ ਸਚੈ ਸਬਦਿ ਸੁਭਾਏ ॥

ਨਾਨਕ ਵਿਣੁ ਨਾਵੈ ਕਾਮਣਿ ਭਰਮਿ ਭੁਲਾਣੀ ਮਿਲਿ ਪ੍ਰੀਤਮ ਸੁਖੁ ਪਾਏ ॥

੨॥

SikhiAt.Net
439 ×