ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
442
ਪਾਵਨ ਅੰਗ 442 / 1430

ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥

ਤੂੰ ਪਾਰਬ੍ਰਹਮੁ ਬੇਅੰਤੁ ਸੁਆਮੀ ਤੇਰੀ ਕੁਦਰਤਿ ਕਹਣੁ ਨ ਜਾਈ ॥

ਸਚੀ ਤੇਰੀ ਵਡਿਆਈ ਜਾ ਕਉ ਤੁਧੁ ਮੰਨਿ ਵਸਾਈ ਸਦਾ ਤੇਰੇ ਗੁਣ ਗਾਵਹੇ ॥

ਤੇਰੇ ਗੁਣ ਗਾਵਹਿ ਜਾ ਤੁਧੁ ਭਾਵਹਿ ਸਚੇ ਸਿਉ ਚਿਤੁ ਲਾਵਹੇ ॥

ਜਿਸ ਨੋ ਤੂੰ ਆਪੇ ਮੇਲਹਿ ਸੁ ਗੁਰਮੁਖਿ ਰਹੈ ਸਮਾਈ ॥

ਇਉ ਕਹੈ ਨਾਨਕੁ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥

੧੦॥

੨॥

੭॥

੫॥

੨॥

੭॥

ਰਾਗੁ ਆਸਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਜੀਵਨੋ ਮੈ ਜੀਵਨੁ ਪਾਇਆ ਗੁਰਮੁਖਿ ਭਾਏ ਰਾਮ ॥

ਹਰਿ ਨਾਮੋ ਹਰਿ ਨਾਮੁ ਦੇਵੈ ਮੇਰੈ ਪ੍ਰਾਨਿ ਵਸਾਏ ਰਾਮ ॥

ਹਰਿ ਹਰਿ ਨਾਮੁ ਮੇਰੈ ਪ੍ਰਾਨਿ ਵਸਾਏ ਸਭੁ ਸੰਸਾ ਦੂਖੁ ਗਵਾਇਆ ॥

ਅਦਿਸਟੁ ਅਗੋਚਰੁ ਗੁਰ ਬਚਨਿ ਧਿਆਇਆ ਪਵਿਤ੍ਰ ਪਰਮ ਪਦੁ ਪਾਇਆ ॥

ਅਨਹਦ ਧੁਨਿ ਵਾਜਹਿ ਨਿਤ ਵਾਜੇ ਗਾਈ ਸਤਿਗੁਰ ਬਾਣੀ ॥

ਨਾਨਕ ਦਾਤਿ ਕਰੀ ਪ੍ਰਭਿ ਦਾਤੈ ਜੋਤੀ ਜੋਤਿ ਸਮਾਣੀ ॥

੧॥

ਮਨਮੁਖਾ ਮਨਮੁਖਿ ਮੁਏ ਮੇਰੀ ਕਰਿ ਮਾਇਆ ਰਾਮ ॥

ਖਿਨੁ ਆਵੈ ਖਿਨੁ ਜਾਵੈ ਦੁਰਗੰਧ ਮੜੈ ਚਿਤੁ ਲਾਇਆ ਰਾਮ ॥

ਲਾਇਆ ਦੁਰਗੰਧ ਮੜੈ ਚਿਤੁ ਲਾਗਾ ਜਿਉ ਰੰਗੁ ਕਸੁੰਭ ਦਿਖਾਇਆ ॥

ਖਿਨੁ ਪੂਰਬਿ ਖਿਨੁ ਪਛਮਿ ਛਾਏ ਜਿਉ ਚਕੁ ਕੁਮ੍ਹਿਆਰਿ ਭਵਾਇਆ ॥

ਦੁਖੁ ਖਾਵਹਿ ਦੁਖੁ ਸੰਚਹਿ ਭੋਗਹਿ ਦੁਖ ਕੀ ਬਿਰਧਿ ਵਧਾਈ ॥

ਨਾਨਕ ਬਿਖਮੁ ਸੁਹੇਲਾ ਤਰੀਐ ਜਾ ਆਵੈ ਗੁਰ ਸਰਣਾਈ ॥

੨॥

ਮੇਰਾ ਠਾਕੁਰੋ ਠਾਕੁਰੁ ਨੀਕਾ ਅਗਮ ਅਥਾਹਾ ਰਾਮ ॥

ਹਰਿ ਪੂਜੀ ਹਰਿ ਪੂਜੀ ਚਾਹੀ ਮੇਰੇ ਸਤਿਗੁਰ ਸਾਹਾ ਰਾਮ ॥

ਹਰਿ ਪੂਜੀ ਚਾਹੀ ਨਾਮੁ ਬਿਸਾਹੀ ਗੁਣ ਗਾਵੈ ਗੁਣ ਭਾਵੈ ॥

ਨੀਦ ਭੂਖ ਸਭ ਪਰਹਰਿ ਤਿਆਗੀ ਸੁੰਨੇ ਸੁੰਨਿ ਸਮਾਵੈ ॥

ਵਣਜਾਰੇ ਇਕ ਭਾਤੀ ਆਵਹਿ ਲਾਹਾ ਹਰਿ ਨਾਮੁ ਲੈ ਜਾਹੇ ॥

ਨਾਨਕ ਮਨੁ ਤਨੁ ਅਰਪਿ ਗੁਰ ਆਗੈ ਜਿਸੁ ਪ੍ਰਾਪਤਿ ਸੋ ਪਾਏ ॥

੩॥

ਰਤਨਾ ਰਤਨ ਪਦਾਰਥ ਬਹੁ ਸਾਗਰੁ ਭਰਿਆ ਰਾਮ ॥

ਬਾਣੀ ਗੁਰਬਾਣੀ ਲਾਗੇ ਤਿਨ੍ਹ ਹਥਿ ਚੜਿਆ ਰਾਮ ॥

ਗੁਰਬਾਣੀ ਲਾਗੇ ਤਿਨ੍ਹ ਹਥਿ ਚੜਿਆ ਨਿਰਮੋਲਕੁ ਰਤਨੁ ਅਪਾਰਾ ॥

ਹਰਿ ਹਰਿ ਨਾਮੁ ਅਤੋਲਕੁ ਪਾਇਆ ਤੇਰੀ ਭਗਤਿ ਭਰੇ ਭੰਡਾਰਾ ॥

ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੂਪ ਦਿਖਾਈ ॥

ਗੁਰ ਗੋਵਿੰਦੁ ਗੋੁਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ ॥

੪॥

੧॥

੮॥

ਆਸਾ ਮਹਲਾ ੪ ॥

ਝਿਮਿ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ਰਾਮ ॥

SikhiAt.Net
442 ×