ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
451
ਪਾਵਨ ਅੰਗ 451 / 1430

ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥

ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥

ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥

੩॥

ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥

ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥

ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨ੍ਹਾ ਮੇਰਾ ਸਤਿਗੁਰੁ ਤੁਠਾ ॥

ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥

੪॥

੧੨॥

੧੯॥

ਆਸਾ ਮਹਲਾ ੪ ॥

ਜਿਨ੍ਹਾ ਭੇਟਿਆ ਮੇਰਾ ਪੂਰਾ ਸਤਿਗੁਰੂ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥

ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥

ਜੋ ਹਰਿ ਹਰਿ ਨਾਮੁ ਧਿਆਇਦੇ ਤਿਨ੍ਹ ਜਮੁ ਨੇੜਿ ਨ ਆਵੈ ॥

ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥

੧॥

ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ॥

ਜਿਨੀ ਸਤਿਗੁਰੁ ਪੁਰਖੁ ਮਨਾਇਆ ਤਿਨ ਪੂਜੇ ਸਭੁ ਕੋਈ ॥

ਜਿਨ੍ਹੀ ਸਤਿਗੁਰੁ ਪਿਆਰਾ ਸੇਵਿਆ ਤਿਨ੍ਹਾ ਸੁਖੁ ਸਦ ਹੋਈ ॥

ਜਿਨ੍ਹਾ ਨਾਨਕੁ ਸਤਿਗੁਰੁ ਭੇਟਿਆ ਤਿਨ੍ਹਾ ਮਿਲਿਆ ਹਰਿ ਸੋਈ ॥

੨॥

ਜਿਨ੍ਹਾ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿਨ੍ਹ ਹਰਿ ਰਖਣਹਾਰਾ ਰਾਮ ਰਾਜੇ ॥

ਤਿਨ੍ਹ ਕੀ ਨਿੰਦਾ ਕੋਈ ਕਿਆ ਕਰੇ ਜਿਨ੍ਹ ਹਰਿ ਨਾਮੁ ਪਿਆਰਾ ॥

ਜਿਨ ਹਰਿ ਸੇਤੀ ਮਨੁ ਮਾਨਿਆ ਸਭ ਦੁਸਟ ਝਖ ਮਾਰਾ ॥

ਜਨ ਨਾਨਕ ਨਾਮੁ ਧਿਆਇਆ ਹਰਿ ਰਖਣਹਾਰਾ ॥

੩॥

ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥

ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥

ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥

ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥

੪॥

੧੩॥

੨੦॥

ਆਸਾ ਮਹਲਾ ੪ ਛੰਤ ਘਰੁ ੫ ੴ ਸਤਿਗੁਰ ਪ੍ਰਸਾਦਿ ॥

ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥

ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥

ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥

ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥

੧॥

ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥

ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥

ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥

ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥

੨॥

SikhiAt.Net
451 ×