Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
457
Pavan Ang 457 of 1430

ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥

ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥

੪॥

੩॥

੬॥

ਆਸਾ ਮਹਲਾ ੫ ॥

ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥

ਜਾ ਕੈ ਗ੍ਰਿਹਿ ਹਰਿ ਨਾਹੁ ਸੁ ਸਦ ਹੀ ਰਾਵਏ ॥

ਅਵਿਨਾਸੀ ਅਵਿਗਤੁ ਸੋ ਪ੍ਰਭੁ ਸਦਾ ਨਵਤਨੁ ਨਿਰਮਲਾ ॥

ਨਹ ਦੂਰਿ ਸਦਾ ਹਦੂਰਿ ਠਾਕੁਰੁ ਦਹ ਦਿਸ ਪੂਰਨੁ ਸਦ ਸਦਾ ॥

ਪ੍ਰਾਨਪਤਿ ਗਤਿ ਮਤਿ ਜਾ ਤੇ ਪ੍ਰਿਅ ਪ੍ਰੀਤਿ ਪ੍ਰੀਤਮੁ ਭਾਵਏ ॥

ਨਾਨਕੁ ਵਖਾਣੈ ਗੁਰ ਬਚਨਿ ਜਾਣੈ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥

੧॥

ਜਾ ਕਉ ਰਾਮ ਭਤਾਰੁ ਤਾ ਕੈ ਅਨਦੁ ਘਣਾ ॥

ਸੁਖਵੰਤੀ ਸਾ ਨਾਰਿ ਸੋਭਾ ਪੂਰਿ ਬਣਾ ॥

ਮਾਣੁ ਮਹਤੁ ਕਲਿਆਣੁ ਹਰਿ ਜਸੁ ਸੰਗਿ ਸੁਰਜਨੁ ਸੋ ਪ੍ਰਭੂ ॥

ਸਰਬ ਸਿਧਿ ਨਵ ਨਿਧਿ ਤਿਤੁ ਗ੍ਰਿਹਿ ਨਹੀ ਊਨਾ ਸਭੁ ਕਛੂ ॥

ਮਧੁਰ ਬਾਨੀ ਪਿਰਹਿ ਮਾਨੀ ਥਿਰੁ ਸੋਹਾਗੁ ਤਾ ਕਾ ਬਣਾ ॥

ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੋ ਰਾਮੁ ਭਤਾਰੁ ਤਾ ਕੈ ਅਨਦੁ ਘਣਾ ॥

੨॥

ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥

ਪੀਸਉ ਚਰਣ ਪਖਾਰਿ ਆਪੁ ਤਿਆਗੀਐ ॥

ਤਜਿ ਆਪੁ ਮਿਟੈ ਸੰਤਾਪੁ ਆਪੁ ਨਹ ਜਾਣਾਈਐ ॥

ਸਰਣਿ ਗਹੀਜੈ ਮਾਨਿ ਲੀਜੈ ਕਰੇ ਸੋ ਸੁਖੁ ਪਾਈਐ ॥

ਕਰਿ ਦਾਸ ਦਾਸੀ ਤਜਿ ਉਦਾਸੀ ਕਰ ਜੋੜਿ ਦਿਨੁ ਰੈਣਿ ਜਾਗੀਐ ॥

ਨਾਨਕੁ ਵਖਾਣੈ ਗੁਰ ਬਚਨਿ ਜਾਣੈ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥

੩॥

ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥

ਤਾ ਕੀ ਪੂਰਨ ਆਸ ਜਿਨ੍ਹ ਸਾਧਸੰਗੁ ਪਾਇਆ ॥

ਸਾਧਸੰਗਿ ਹਰਿ ਕੈ ਰੰਗਿ ਗੋਬਿੰਦ ਸਿਮਰਣ ਲਾਗਿਆ ॥

ਭਰਮੁ ਮੋਹੁ ਵਿਕਾਰੁ ਦੂਜਾ ਸਗਲ ਤਿਨਹਿ ਤਿਆਗਿਆ ॥

ਮਨਿ ਸਾਂਤਿ ਸਹਜੁ ਸੁਭਾਉ ਵੂਠਾ ਅਨਦ ਮੰਗਲ ਗੁਣ ਗਾਇਆ ॥

ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥

੪॥

੪॥

੭॥

ਆਸਾ ਮਹਲਾ ੫ ॥

ਸਲੋਕੁ ॥

ਹਰਿ ਹਰਿ ਨਾਮੁ ਜਪੰਤਿਆ ਕਛੁ ਨ ਕਹੈ ਜਮਕਾਲੁ ॥

ਨਾਨਕ ਮਨੁ ਤਨੁ ਸੁਖੀ ਹੋਇ ਅੰਤੇ ਮਿਲੈ ਗੋਪਾਲੁ ॥

੧॥

ਛੰਤ ॥

ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥

ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥

ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮ੍ਹ ਦਇਆ ॥

ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥

ਸਮਰਥ ਅਗਥ ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ ॥

ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥

੧॥

SikhiAt.Net
457 ×