Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
462
Pavan Ang 462 of 1430

ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ ਗਤੇ ॥

ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ ॥

ਕਰ ਜੋੜਿ ਨਾਨਕੁ ਸਰਣਿ ਆਇਓ ਪ੍ਰਿਅ ਨਾਥ ਨਰਹਰ ਕਰਹੁ ਗਾਤ ॥

੧॥

ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨ ਤਨ ਖੀਨ ਹੇ ਕਤ ਜੀਵਨੁ ਪ੍ਰਿਅ ਬਿਨੁ ਹੋਤ ॥

ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ ॥

ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧ੍ਰਿਗੁ ਤਨੁ ਤਿਸੁ ਬਿਨਾ ॥

ਪਲਕਾ ਨ ਲਾਗੈ ਪ੍ਰਿਅ ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ ॥

ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ ॥

ਕਰਿ ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥

੨॥

ਅਲੀਅਲ ਗੁੰਜਾਤ ਅਲੀਅਲ ਗੁੰਜਾਤ ਹੇ ਮਕਰੰਦ ਰਸ ਬਾਸਨ ਮਾਤ ਹੇ ਪ੍ਰੀਤਿ ਕਮਲ ਬੰਧਾਵਤ ਆਪ ॥

ਚਾਤ੍ਰਿਕ ਚਿਤ ਪਿਆਸ ਚਾਤ੍ਰਿਕ ਚਿਤ ਪਿਆਸ ਹੇ ਘਨ ਬੂੰਦ ਬਚਿਤ੍ਰਿ ਮਨਿ ਆਸ ਹੇ ਅਲ ਪੀਵਤ ਬਿਨਸਤ ਤਾਪ ॥

ਤਾਪਾ ਬਿਨਾਸਨ ਦੂਖ ਨਾਸਨ ਮਿਲੁ ਪ੍ਰੇਮੁ ਮਨਿ ਤਨਿ ਅਤਿ ਘਨਾ ॥

ਸੁੰਦਰੁ ਚਤੁਰੁ ਸੁਜਾਨ ਸੁਆਮੀ ਕਵਨ ਰਸਨਾ ਗੁਣ ਭਨਾ ॥

ਗਹਿ ਭੁਜਾ ਲੇਵਹੁ ਨਾਮੁ ਦੇਵਹੁ ਦ੍ਰਿਸਟਿ ਧਾਰਤ ਮਿਟਤ ਪਾਪ ॥

ਨਾਨਕੁ ਜੰਪੈ ਪਤਿਤ ਪਾਵਨ ਹਰਿ ਦਰਸੁ ਪੇਖਤ ਨਹ ਸੰਤਾਪ ॥

੩॥

ਚਿਤਵਉ ਚਿਤ ਨਾਥ ਚਿਤਵਉ ਚਿਤ ਨਾਥ ਹੇ ਰਖਿ ਲੇਵਹੁ ਸਰਣਿ ਅਨਾਥ ਹੇ ਮਿਲੁ ਚਾਉ ਚਾਈਲੇ ਪ੍ਰਾਨ ॥

ਸੁੰਦਰ ਤਨ ਧਿਆਨ ਸੁੰਦਰ ਤਨ ਧਿਆਨ ਹੇ ਮਨੁ ਲੁਬਧ ਗੋਪਾਲ ਗਿਆਨ ਹੇ ਜਾਚਿਕ ਜਨ ਰਾਖਤ ਮਾਨ ॥

ਪ੍ਰਭ ਮਾਨ ਪੂਰਨ ਦੁਖ ਬਿਦੀਰਨ ਸਗਲ ਇਛ ਪੁਜੰਤੀਆ ॥

ਹਰਿ ਕੰਠਿ ਲਾਗੇ ਦਿਨ ਸਭਾਗੇ ਮਿਲਿ ਨਾਹ ਸੇਜ ਸੋਹੰਤੀਆ ॥

ਪ੍ਰਭ ਦ੍ਰਿਸਟਿ ਧਾਰੀ ਮਿਲੇ ਮੁਰਾਰੀ ਸਗਲ ਕਲਮਲ ਭਏ ਹਾਨ ॥

ਬਿਨਵੰਤਿ ਨਾਨਕ ਮੇਰੀ ਆਸ ਪੂਰਨ ਮਿਲੇ ਸ੍ਰੀਧਰ ਗੁਣ ਨਿਧਾਨ ॥

੪॥

੧॥

੧੪॥

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਆਸਾ ਮਹਲਾ ੧ ॥

ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥

ਸਲੋਕੁ ਮਃ ੧ ॥

ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥

ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥

੧॥

SikhiAt.Net
462 ×