Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
472
Pavan Ang 472 of 1430

ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥

ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥

ਅਭਾਖਿਆ ਕਾ ਕੁਠਾ ਬਕਰਾ ਖਾਣਾ ॥

ਚਉਕੇ ਉਪਰਿ ਕਿਸੈ ਨ ਜਾਣਾ ॥

ਦੇ ਕੈ ਚਉਕਾ ਕਢੀ ਕਾਰ ॥

ਉਪਰਿ ਆਇ ਬੈਠੇ ਕੂੜਿਆਰ ॥

ਮਤੁ ਭਿਟੈ ਵੇ ਮਤੁ ਭਿਟੈ ॥

ਇਹੁ ਅੰਨੁ ਅਸਾਡਾ ਫਿਟੈ ॥

ਤਨਿ ਫਿਟੈ ਫੇੜ ਕਰੇਨਿ ॥

ਮਨਿ ਜੂਠੈ ਚੁਲੀ ਭਰੇਨਿ ॥

ਕਹੁ ਨਾਨਕ ਸਚੁ ਧਿਆਈਐ ॥

ਸੁਚਿ ਹੋਵੈ ਤਾ ਸਚੁ ਪਾਈਐ ॥

੨॥

ਪਉੜੀ ॥

ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥

ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥

ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥

ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥

ਦਰਿ ਮੰਗਨਿ ਭਿਖ ਨ ਪਾਇਦਾ ॥

੧੬॥

ਸਲੋਕੁ ਮਃ ੧ ॥

ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥

ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥

ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥

ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥

੧॥

ਮਃ ੧ ॥

ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥

ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥

ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥

ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥

੨॥

ਪਉੜੀ ॥

ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥

ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥

ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥

ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥

ਜਰੁ ਆਈ ਜੋਬਨਿ ਹਾਰਿਆ ॥

੧੭॥

ਸਲੋਕੁ ਮਃ ੧ ॥

ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥

ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥

ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥

ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥

ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥

ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥

੧॥

ਮਃ ੧ ॥

ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥

ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥

ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥

ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥

੨॥

ਮਃ ੧ ॥

ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥

ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥

ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥

ਨਾਨਕ ਜਿਨ੍ਹੀ ਗੁਰਮੁਖਿ ਬੁਝਿਆ ਤਿਨ੍ਹਾ ਸੂਤਕੁ ਨਾਹਿ ॥

੩॥

SikhiAt.Net
472 ×