Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
474
Pavan Ang 474 of 1430

ਪਉੜੀ ॥

ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥

ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥

ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥

ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥

ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥

੨੦॥

ਸਲੋਕੁ ਮਹਲਾ ੨ ॥

ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥

ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥

ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥

ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥

੧॥

ਮਹਲਾ ੨ ॥

ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥

ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥

੨॥

ਪਉੜੀ ॥

ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਹਾਲੀਐ ॥

ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥

ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥

ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥

ਕਿਛੁ ਲਾਹੇ ਉਪਰਿ ਘਾਲੀਐ ॥

੨੧॥

ਸਲੋਕੁ ਮਹਲਾ ੨ ॥

ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥

ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥

ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥

ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥

੧॥

ਮਹਲਾ ੨ ॥

ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥

ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥

੨॥

ਮਹਲਾ ੨ ॥

ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥

ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥

ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥

ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥

ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥

੩॥

ਮਹਲਾ ੨ ॥

ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥

ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥

੪॥

ਮਹਲਾ ੨ ॥

ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥

ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥

੫॥

ਪਉੜੀ ॥

ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥

ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥

ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥

ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥

ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥

ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥

੨੨॥

ਸਲੋਕੁ ਮਹਲਾ ੨ ॥

ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ ॥

SikhiAt.Net
474 ×