ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
477
ਪਾਵਨ ਅੰਗ 477 / 1430

ਤੰਤ ਮੰਤ੍ਰ ਸਭ ਅਉਖਧ ਜਾਨਹਿ ਅੰਤਿ ਤਊ ਮਰਨਾ ॥

੨॥

ਰਾਜ ਭੋਗ ਅਰੁ ਛਤ੍ਰ ਸਿੰਘਾਸਨ ਬਹੁ ਸੁੰਦਰਿ ਰਮਨਾ ॥

ਪਾਨ ਕਪੂਰ ਸੁਬਾਸਕ ਚੰਦਨ ਅੰਤਿ ਤਊ ਮਰਨਾ ॥

੩॥

ਬੇਦ ਪੁਰਾਨ ਸਿੰਮ੍ਰਿਤਿ ਸਭ ਖੋਜੇ ਕਹੂ ਨ ਊਬਰਨਾ ॥

ਕਹੁ ਕਬੀਰ ਇਉ ਰਾਮਹਿ ਜੰਪਉ ਮੇਟਿ ਜਨਮ ਮਰਨਾ ॥

੪॥

੫॥

ਆਸਾ ॥

ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ ॥

ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥

੧॥

ਰਾਜਾ ਰਾਮ ਕਕਰੀਆ ਬਰੇ ਪਕਾਏ ॥

ਕਿਨੈ ਬੂਝਨਹਾਰੈ ਖਾਏ ॥

੧॥

ਰਹਾਉ ॥

ਬੈਠਿ ਸਿੰਘੁ ਘਰਿ ਪਾਨ ਲਗਾਵੈ ਘੀਸ ਗਲਉਰੇ ਲਿਆਵੈ ॥

ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੂਆ ਸੰਖੁ ਬਜਾਵੈ ॥

੨॥

ਬੰਸ ਕੋ ਪੂਤੁ ਬੀਆਹਨ ਚਲਿਆ ਸੁਇਨੇ ਮੰਡਪ ਛਾਏ ॥

ਰੂਪ ਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ॥

੩॥

ਕਹਤ ਕਬੀਰ ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ ॥

ਕਛੂਆ ਕਹੈ ਅੰਗਾਰ ਭਿ ਲੋਰਉ ਲੂਕੀ ਸਬਦੁ ਸੁਨਾਇਆ ॥

੪॥

੬॥

ਆਸਾ ॥

ਬਟੂਆ ਏਕੁ ਬਹਤਰਿ ਆਧਾਰੀ ਏਕੋ ਜਿਸਹਿ ਦੁਆਰਾ ॥

ਨਵੈ ਖੰਡ ਕੀ ਪ੍ਰਿਥਮੀ ਮਾਗੈ ਸੋ ਜੋਗੀ ਜਗਿ ਸਾਰਾ ॥

੧॥

ਐਸਾ ਜੋਗੀ ਨਉ ਨਿਧਿ ਪਾਵੈ ॥

ਤਲ ਕਾ ਬ੍ਰਹਮੁ ਲੇ ਗਗਨਿ ਚਰਾਵੈ ॥

੧॥

ਰਹਾਉ ॥

ਖਿੰਥਾ ਗਿਆਨ ਧਿਆਨ ਕਰਿ ਸੂਈ ਸਬਦੁ ਤਾਗਾ ਮਥਿ ਘਾਲੈ ॥

ਪੰਚ ਤਤੁ ਕੀ ਕਰਿ ਮਿਰਗਾਣੀ ਗੁਰ ਕੈ ਮਾਰਗਿ ਚਾਲੈ ॥

੨॥

ਦਇਆ ਫਾਹੁਰੀ ਕਾਇਆ ਕਰਿ ਧੂਈ ਦ੍ਰਿਸਟਿ ਕੀ ਅਗਨਿ ਜਲਾਵੈ ॥

ਤਿਸ ਕਾ ਭਾਉ ਲਏ ਰਿਦ ਅੰਤਰਿ ਚਹੁ ਜੁਗ ਤਾੜੀ ਲਾਵੈ ॥

੩॥

ਸਭ ਜੋਗਤਣ ਰਾਮ ਨਾਮੁ ਹੈ ਜਿਸ ਕਾ ਪਿੰਡੁ ਪਰਾਨਾ ॥

ਕਹੁ ਕਬੀਰ ਜੇ ਕਿਰਪਾ ਧਾਰੈ ਦੇਇ ਸਚਾ ਨੀਸਾਨਾ ॥

੪॥

੭॥

ਆਸਾ ॥

ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ ॥

ਦਿਲ ਮਹਿ ਸੋਚਿ ਬਿਚਾਰਿ ਕਵਾਦੇ ਭਿਸਤ ਦੋਜਕ ਕਿਨਿ ਪਾਈ ॥

੧॥

ਕਾਜੀ ਤੈ ਕਵਨ ਕਤੇਬ ਬਖਾਨੀ ॥

ਪੜ੍ਹਤ ਗੁਨਤ ਐਸੇ ਸਭ ਮਾਰੇ ਕਿਨਹੂੰ ਖਬਰਿ ਨ ਜਾਨੀ ॥

੧॥

ਰਹਾਉ ॥

ਸਕਤਿ ਸਨੇਹੁ ਕਰਿ ਸੁੰਨਤਿ ਕਰੀਐ ਮੈ ਨ ਬਦਉਗਾ ਭਾਈ ॥

ਜਉ ਰੇ ਖੁਦਾਇ ਮੋਹਿ ਤੁਰਕੁ ਕਰੈਗਾ ਆਪਨ ਹੀ ਕਟਿ ਜਾਈ ॥

੨॥

ਸੁੰਨਤਿ ਕੀਏ ਤੁਰਕੁ ਜੇ ਹੋਇਗਾ ਅਉਰਤ ਕਾ ਕਿਆ ਕਰੀਐ ॥

ਅਰਧ ਸਰੀਰੀ ਨਾਰਿ ਨ ਛੋਡੈ ਤਾ ਤੇ ਹਿੰਦੂ ਹੀ ਰਹੀਐ ॥

੩॥

ਛਾਡਿ ਕਤੇਬ ਰਾਮੁ ਭਜੁ ਬਉਰੇ ਜੁਲਮ ਕਰਤ ਹੈ ਭਾਰੀ ॥

ਕਬੀਰੈ ਪਕਰੀ ਟੇਕ ਰਾਮ ਕੀ ਤੁਰਕ ਰਹੇ ਪਚਿਹਾਰੀ ॥

੪॥

੮॥

ਆਸਾ ॥

ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥

SikhiAt.Net
477 ×