ਜਉ ਮੈ ਰੂਪ ਕੀਏ ਬਹੁਤੇਰੇ ਅਬ ਫੁਨਿ ਰੂਪੁ ਨ ਹੋਈ ॥
ਤਾਗਾ ਤੰਤੁ ਸਾਜੁ ਸਭੁ ਥਾਕਾ ਰਾਮ ਨਾਮ ਬਸਿ ਹੋਈ ॥
੧॥
ਅਬ ਮੋਹਿ ਨਾਚਨੋ ਨ ਆਵੈ ॥
ਮੇਰਾ ਮਨੁ ਮੰਦਰੀਆ ਨ ਬਜਾਵੈ ॥
੧॥
ਰਹਾਉ ॥
ਕਾਮੁ ਕ੍ਰੋਧੁ ਮਾਇਆ ਲੈ ਜਾਰੀ ਤ੍ਰਿਸਨਾ ਗਾਗਰਿ ਫੂਟੀ ॥
ਕਾਮ ਚੋਲਨਾ ਭਇਆ ਹੈ ਪੁਰਾਨਾ ਗਇਆ ਭਰਮੁ ਸਭੁ ਛੂਟੀ ॥
੨॥
ਸਰਬ ਭੂਤ ਏਕੈ ਕਰਿ ਜਾਨਿਆ ਚੂਕੇ ਬਾਦ ਬਿਬਾਦਾ ॥
ਕਹਿ ਕਬੀਰ ਮੈ ਪੂਰਾ ਪਾਇਆ ਭਏ ਰਾਮ ਪਰਸਾਦਾ ॥
੩॥
੬॥
੨੮॥
ਆਸਾ ॥
ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ ॥
ਆਪਾ ਦੇਖਿ ਅਵਰ ਨਹੀ ਦੇਖੈ ਕਾਹੇ ਕਉ ਝਖ ਮਾਰੈ ॥
੧॥
ਕਾਜੀ ਸਾਹਿਬੁ ਏਕੁ ਤੋਹੀ ਮਹਿ ਤੇਰਾ ਸੋਚਿ ਬਿਚਾਰਿ ਨ ਦੇਖੈ ॥
ਖਬਰਿ ਨ ਕਰਹਿ ਦੀਨ ਕੇ ਬਉਰੇ ਤਾ ਤੇ ਜਨਮੁ ਅਲੇਖੈ ॥
੧॥
ਰਹਾਉ ॥
ਸਾਚੁ ਕਤੇਬ ਬਖਾਨੈ ਅਲਹੁ ਨਾਰਿ ਪੁਰਖੁ ਨਹੀ ਕੋਈ ॥
ਪਢੇ ਗੁਨੇ ਨਾਹੀ ਕਛੁ ਬਉਰੇ ਜਉ ਦਿਲ ਮਹਿ ਖਬਰਿ ਨ ਹੋਈ ॥
੨॥
ਅਲਹੁ ਗੈਬੁ ਸਗਲ ਘਟ ਭੀਤਰਿ ਹਿਰਦੈ ਲੇਹੁ ਬਿਚਾਰੀ ॥
ਹਿੰਦੂ ਤੁਰਕ ਦੁਹੂੰ ਮਹਿ ਏਕੈ ਕਹੈ ਕਬੀਰ ਪੁਕਾਰੀ ॥
੩॥
੭॥
੨੯॥
ਆਸਾ ॥
ਤਿਪਦਾ ॥
ਇਕਤੁਕਾ ॥
ਕੀਓ ਸਿੰਗਾਰੁ ਮਿਲਨ ਕੇ ਤਾਈ ॥
ਹਰਿ ਨ ਮਿਲੇ ਜਗਜੀਵਨ ਗੁਸਾਈ ॥
੧॥
ਹਰਿ ਮੇਰੋ ਪਿਰੁ ਹਉ ਹਰਿ ਕੀ ਬਹੁਰੀਆ ॥
ਰਾਮ ਬਡੇ ਮੈ ਤਨਕ ਲਹੁਰੀਆ ॥
੧॥
ਰਹਾਉ ॥
ਧਨ ਪਿਰ ਏਕੈ ਸੰਗਿ ਬਸੇਰਾ ॥
ਸੇਜ ਏਕ ਪੈ ਮਿਲਨੁ ਦੁਹੇਰਾ ॥
੨॥
ਧੰਨਿ ਸੁਹਾਗਨਿ ਜੋ ਪੀਅ ਭਾਵੈ ॥
ਕਹਿ ਕਬੀਰ ਫਿਰਿ ਜਨਮਿ ਨ ਆਵੈ ॥
੩॥
੮॥
੩੦॥
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥
ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥
੧॥
ਹਰਿ ਕੀ ਕਥਾ ਅਨਾਹਦ ਬਾਨੀ ॥
ਹੰਸੁ ਹੁਇ ਹੀਰਾ ਲੇਇ ਪਛਾਨੀ ॥
੧॥
ਰਹਾਉ ॥
ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥
ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥
੨॥
੧॥
੩੧॥
ਆਸਾ ॥
ਪਹਿਲੀ ਕਰੂਪਿ ਕੁਜਾਤਿ ਕੁਲਖਨੀ ਸਾਹੁਰੈ ਪੇਈਐ ਬੁਰੀ ॥
ਅਬ ਕੀ ਸਰੂਪਿ ਸੁਜਾਨਿ ਸੁਲਖਨੀ ਸਹਜੇ ਉਦਰਿ ਧਰੀ ॥
੧॥
ਭਲੀ ਸਰੀ ਮੁਈ ਮੇਰੀ ਪਹਿਲੀ ਬਰੀ ॥
ਜੁਗੁ ਜੁਗੁ ਜੀਵਉ ਮੇਰੀ ਅਬ ਕੀ ਧਰੀ ॥
੧॥
ਰਹਾਉ ॥
ਕਹੁ ਕਬੀਰ ਜਬ ਲਹੁਰੀ ਆਈ ਬਡੀ ਕਾ ਸੁਹਾਗੁ ਟਰਿਓ ॥
ਲਹੁਰੀ ਸੰਗਿ ਭਈ ਅਬ ਮੇਰੈ ਜੇਠੀ ਅਉਰੁ ਧਰਿਓ ॥
੨॥
੨॥
੩੨॥