ਆਸਾ ॥
ਮੇਰੀ ਬਹੁਰੀਆ ਕੋ ਧਨੀਆ ਨਾਉ ॥
ਲੇ ਰਾਖਿਓ ਰਾਮ ਜਨੀਆ ਨਾਉ ॥
੧॥
ਇਨ੍ਹ ਮੁੰਡੀਅਨ ਮੇਰਾ ਘਰੁ ਧੁੰਧਰਾਵਾ ॥
ਬਿਟਵਹਿ ਰਾਮ ਰਮਊਆ ਲਾਵਾ ॥
੧॥
ਰਹਾਉ ॥
ਕਹਤੁ ਕਬੀਰ ਸੁਨਹੁ ਮੇਰੀ ਮਾਈ ॥
ਇਨ੍ਹ ਮੁੰਡੀਅਨ ਮੇਰੀ ਜਾਤਿ ਗਵਾਈ ॥
੨॥
੩॥
੩੩॥
ਆਸਾ ॥
ਰਹੁ ਰਹੁ ਰੀ ਬਹੁਰੀਆ ਘੂੰਘਟੁ ਜਿਨਿ ਕਾਢੈ ॥
ਅੰਤ ਕੀ ਬਾਰ ਲਹੈਗੀ ਨ ਆਢੈ ॥
੧॥
ਰਹਾਉ ॥
ਘੂੰਘਟੁ ਕਾਢਿ ਗਈ ਤੇਰੀ ਆਗੈ ॥
ਉਨ ਕੀ ਗੈਲਿ ਤੋਹਿ ਜਿਨਿ ਲਾਗੈ ॥
੧॥
ਘੂੰਘਟ ਕਾਢੇ ਕੀ ਇਹੈ ਬਡਾਈ ॥
ਦਿਨ ਦਸ ਪਾਂਚ ਬਹੂ ਭਲੇ ਆਈ ॥
੨॥
ਘੂੰਘਟੁ ਤੇਰੋ ਤਉ ਪਰਿ ਸਾਚੈ ॥
ਹਰਿ ਗੁਨ ਗਾਇ ਕੂਦਹਿ ਅਰੁ ਨਾਚੈ ॥
੩॥
ਕਹਤ ਕਬੀਰ ਬਹੂ ਤਬ ਜੀਤੈ ॥
ਹਰਿ ਗੁਨ ਗਾਵਤ ਜਨਮੁ ਬਿਤੀਤੈ ॥
੪॥
੧॥
੩੪॥
ਆਸਾ ॥
ਕਰਵਤੁ ਭਲਾ ਨ ਕਰਵਟ ਤੇਰੀ ॥
ਲਾਗੁ ਗਲੇ ਸੁਨੁ ਬਿਨਤੀ ਮੇਰੀ ॥
੧॥
ਹਉ ਵਾਰੀ ਮੁਖੁ ਫੇਰਿ ਪਿਆਰੇ ॥
ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥
੧॥
ਰਹਾਉ ॥
ਜਉ ਤਨੁ ਚੀਰਹਿ ਅੰਗੁ ਨ ਮੋਰਉ ॥
ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥
੨॥
ਹਮ ਤੁਮ ਬੀਚੁ ਭਇਓ ਨਹੀ ਕੋਈ ॥
ਤੁਮਹਿ ਸੁ ਕੰਤ ਨਾਰਿ ਹਮ ਸੋਈ ॥
੩॥
ਕਹਤੁ ਕਬੀਰੁ ਸੁਨਹੁ ਰੇ ਲੋਈ ॥
ਅਬ ਤੁਮਰੀ ਪਰਤੀਤਿ ਨ ਹੋਈ ॥
੪॥
੨॥
੩੫॥
ਆਸਾ ॥
ਕੋਰੀ ਕੋ ਕਾਹੂ ਮਰਮੁ ਨ ਜਾਨਾਂ ॥
ਸਭੁ ਜਗੁ ਆਨਿ ਤਨਾਇਓ ਤਾਨਾਂ ॥
੧॥
ਰਹਾਉ ॥
ਜਬ ਤੁਮ ਸੁਨਿ ਲੇ ਬੇਦ ਪੁਰਾਨਾਂ ॥
ਤਬ ਹਮ ਇਤਨਕੁ ਪਸਰਿਓ ਤਾਨਾਂ ॥
੧॥
ਧਰਨਿ ਅਕਾਸ ਕੀ ਕਰਗਹ ਬਨਾਈ ॥
ਚੰਦੁ ਸੂਰਜੁ ਦੁਇ ਸਾਥ ਚਲਾਈ ॥
੨॥
ਪਾਈ ਜੋਰਿ ਬਾਤ ਇਕ ਕੀਨੀ ਤਹ ਤਾਂਤੀ ਮਨੁ ਮਾਨਾਂ ॥
ਜੋਲਾਹੇ ਘਰੁ ਅਪਨਾ ਚੀਨ੍ਹਾਂ ਘਟ ਹੀ ਰਾਮੁ ਪਛਾਨਾਂ ॥
੩॥
ਕਹਤੁ ਕਬੀਰੁ ਕਾਰਗਹ ਤੋਰੀ ॥
ਸੂਤੈ ਸੂਤ ਮਿਲਾਏ ਕੋਰੀ ॥
੪॥
੩॥
੩੬॥
ਆਸਾ ॥
ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥
ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥
੧॥
ਪੂਜਹੁ ਰਾਮੁ ਏਕੁ ਹੀ ਦੇਵਾ ॥
ਸਾਚਾ ਨਾਵਣੁ ਗੁਰ ਕੀ ਸੇਵਾ ॥
੧॥
ਰਹਾਉ ॥
ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥
ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥
੨॥
ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥
ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥
੩॥
ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥
ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥
੪॥
੪॥
੩੭॥