ਇਹੁ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥
੪॥
੩॥
੫॥
ਗੂਜਰੀ ਮਹਲਾ ੩ ॥
ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ ॥
ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥
੧॥
ਅੰਤਰਿ ਗੋਵਿੰਦ ਜਿਸੁ ਲਾਗੈ ਪ੍ਰੀਤਿ ॥
ਹਰਿ ਤਿਸੁ ਕਦੇ ਨ ਵੀਸਰੈ ਹਰਿ ਹਰਿ ਕਰਹਿ ਸਦਾ ਮਨਿ ਚੀਤਿ ॥
੧॥
ਰਹਾਉ ॥
ਹਿਰਦੈ ਜਿਨ੍ਹ ਕੈ ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥
ਤ੍ਰਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ ॥
੨॥
ਅਨੇਕ ਤੀਰਥ ਜੇ ਜਤਨ ਕਰੈ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥
ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮ ਰਾਇ ਤਿਸੁ ਦੇਇ ਸਜਾਇ ॥
੩॥
ਕਰਮੁ ਹੋਵੈ ਸੋਈ ਜਨੁ ਪਾਏ ਗੁਰਮੁਖਿ ਬੂਝੈ ਕੋਈ ॥
ਨਾਨਕ ਵਿਚਹੁ ਹਉਮੈ ਮਾਰੇ ਤਾਂ ਹਰਿ ਭੇਟੈ ਸੋਈ ॥
੪॥
੪॥
੬॥
ਗੂਜਰੀ ਮਹਲਾ ੩ ॥
ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥
ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥
੧॥
ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥
ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥
੧॥
ਰਹਾਉ ॥
ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥
ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥
੨॥
ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥
ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥
੩॥
ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥
ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥
੪॥
੫॥
੭॥
ਗੂਜਰੀ ਮਹਲਾ ੩ ਪੰਚਪਦੇ ॥
ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ ॥
ਸਤਿਗੁਰ ਮਿਲਿਐ ਮਤਿ ਊਪਜੈ ਤਾ ਇਹ ਸੋਝੀ ਪਾਇ ॥
੧॥
ਹਰਿ ਕਥਾ ਤੂੰ ਸੁਣਿ ਰੇ ਮਨ ਸਬਦੁ ਮੰਨਿ ਵਸਾਇ ॥
ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥
੧॥
ਰਹਾਉ ॥
ਹਰਿ ਚਰਣ ਰਿਦੈ ਵਸਾਇ ਤੂ ਕਿਲਵਿਖ ਹੋਵਹਿ ਨਾਸੁ ॥
ਪੰਚ ਭੂ ਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥
੨॥
ਮਨਮੁਖਿ ਇਹੁ ਮਨੁ ਮੁਗਧੁ ਹੈ ਸੋਝੀ ਕਿਛੂ ਨ ਪਾਇ ॥
ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥
੩॥
ਇਹੁ ਮਨੁ ਕਾਸੀ ਸਭਿ ਤੀਰਥ ਸਿਮ੍ਰਿਤਿ ਸਤਿਗੁਰ ਦੀਆ ਬੁਝਾਇ ॥
ਅਠਸਠਿ ਤੀਰਥ ਤਿਸੁ ਸੰਗਿ ਰਹਹਿ ਜਿਨ ਹਰਿ ਹਿਰਦੈ ਰਹਿਆ ਸਮਾਇ ॥
੪॥
ਨਾਨਕ ਸਤਿਗੁਰ ਮਿਲਿਐ ਹੁਕਮੁ ਬੁਝਿਆ ਏਕੁ ਵਸਿਆ ਮਨਿ ਆਇ ॥
ਜੋ ਤੁਧੁ ਭਾਵੈ ਸਭੁ ਸਚੁ ਹੈ ਸਚੇ ਰਹੈ ਸਮਾਇ ॥
੫॥
੬॥
੮॥