ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
493
ਪਾਵਨ ਅੰਗ 493 / 1430

ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨਤ ਆਵੈ ਮਨਿ ਰੋਹੈ ॥

ਕਊਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੈ ਵਿਸਟਾ ਖਾਇ ਮੁਖਿ ਗੋਹੈ ॥

੩॥

ਅੰਮ੍ਰਿਤ ਸਰੁ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥

ਨਾਨਕ ਧਨੁ ਧੰਨੁ ਵਡੇ ਵਡਭਾਗੀ ਜਿਨ੍ਹ ਗੁਰਮਤਿ ਨਾਮੁ ਰਿਦੈ ਮਲੁ ਧੋਹੈ ॥

੪॥

੨॥

ਗੂਜਰੀ ਮਹਲਾ ੪ ॥

ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥

ਜੋ ਜਨੁ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥

੧॥

ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥

ਮੇਰੇ ਪ੍ਰੀਤਮ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥

੧॥

ਰਹਾਉ ॥

ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥

ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥

੨॥

ਜਿਨ ਦਰਸਨੁ ਸਤਿਗੁਰ ਸਤ ਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥

ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ਮਾਰੇ ਮਹਾ ਹਤਿਆਰੇ ॥

੩॥

ਦੀਨ ਦਇਆਲ ਹੋਹੁ ਜਨ ਊਪਰਿ ਕਰਿ ਕਿਰਪਾ ਲੇਹੁ ਉਬਾਰੇ ॥

ਨਾਨਕ ਜਨ ਹਰਿ ਕੀ ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥

੪॥

੩॥

ਗੂਜਰੀ ਮਹਲਾ ੪ ॥

ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥

ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥

੧॥

ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥

ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥

੧॥

ਰਹਾਉ ॥

ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥

ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥

੨॥

ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥

ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥

੩॥

ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥

ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥

੪॥

੪॥

ਗੂਜਰੀ ਮਹਲਾ ੪ ॥

ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥

ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨ੍ਹਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥

੧॥

ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥

ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥

੧॥

ਰਹਾਉ ॥

SikhiAt.Net
493 ×