ਗੂਜਰੀ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥
੧॥
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸਿ ਤਰਿਆ ॥
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥
੧॥
ਰਹਾਉ ॥
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥
੨॥
ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥
੩॥
ਸਭ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥
੪॥
੧॥
ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥
ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥
੧॥
ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥
ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥
੧॥
ਰਹਾਉ ॥
ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥
ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥
੨॥
ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥
ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥
੩॥
ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥
ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥
੪॥
੧॥
੨॥
ਗੂਜਰੀ ਮਹਲਾ ੫ ॥
ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥
ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥
੧॥
ਮਾਈ ਖਾਟਿ ਆਇਓ ਘਰਿ ਪੂਤਾ ॥
ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥
੧॥
ਰਹਾਉ ॥
ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥
ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥
੨॥