ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
496
ਪਾਵਨ ਅੰਗ 496 / 1430

ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥

ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥

੩॥

ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥

ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥

੪॥

੨॥

੩॥

ਗੂਜਰੀ ਮਹਲਾ ੫ ॥

ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥

ਸੋ ਹਰਿ ਹਰਿ ਤੁਮ੍ਹ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥

੧॥

ਪੂਤਾ ਮਾਤਾ ਕੀ ਆਸੀਸ ॥

ਨਿਮਖ ਨ ਬਿਸਰਉ ਤੁਮ੍ਹ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥

੧॥

ਰਹਾਉ ॥

ਸਤਿਗੁਰੁ ਤੁਮ੍ਹ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥

ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥

੨॥

ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥

ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥

੩॥

ਭਵਰੁ ਤੁਮ੍ਹਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥

ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥

੪॥

੩॥

੪॥

ਗੂਜਰੀ ਮਹਲਾ ੫ ॥

ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥

ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥

੧॥

ਸਿਆਨਪ ਕਾਹੂ ਕਾਮਿ ਨ ਆਤ ॥

ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥

੧॥

ਰਹਾਉ ॥

ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥

ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥

੨॥

ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥

ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥

੩॥

ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥

ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥

੪॥

੪॥

੫॥

ਗੂਜਰੀ ਮਹਲਾ ੫ ॥

ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ ॥

ਕਾਮ ਕ੍ਰੋਧ ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥

੧॥

ਹਰਿ ਜਸੁ ਸਾਧਸੰਗਿ ਮਿਲਿ ਗਾਇਓ ॥

ਗੁਰ ਪਰਸਾਦਿ ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥

੧॥

ਰਹਾਉ ॥

ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ ਕਮਾਨੀ ॥

ਮਿਤ੍ਰ ਸਤ੍ਰੁ ਸਭ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥

੨॥

ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਨ ਕਤਹੂੰ ਜਾਤਾ ॥

ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥

੩॥

ਭਏ ਕ੍ਰਿਪਾਲ ਦਇਆਲ ਗੁਪਾਲਾ ਤਾ ਨਿਰਭੈ ਕੈ ਘਰਿ ਆਇਆ ॥

SikhiAt.Net
496 ×