ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
497
ਪਾਵਨ ਅੰਗ 497 / 1430

ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ ॥

੪॥

੫॥

੬॥

ਗੂਜਰੀ ਮਹਲਾ ੫ ॥

ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥

ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥

੧॥

ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥

ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥

੧॥

ਰਹਾਉ ॥

ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥

ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥

੨॥

ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥

ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥

੩॥

ਫਿਰਤ ਫਿਰਤ ਤੁਮ੍ਹਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥

ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥

੪॥

੬॥

੭॥

ਗੂਜਰੀ ਮਹਲਾ ੫ ਪੰਚਪਦਾ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥

ਚਿਤ੍ਰ ਸਾਲ ਸੁੰਦਰ ਬਾਗ ਮੰਦਰ ਸੰਗਿ ਨ ਕਛਹੂ ਜਾਇਆ ॥

੧॥

ਅਵਰ ਸਭ ਮਿਥਿਆ ਲੋਭ ਲਬੀ ॥

ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ ॥

੧॥

ਰਹਾਉ ॥

ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ ॥

ਜਬ ਅੰਤੀ ਅਉਸਰੁ ਆਇ ਬਨਿਓ ਹੈ ਉਨ੍ਹ ਪੇਖਤ ਹੀ ਕਾਲਿ ਗ੍ਰਸਿਆ ॥

੨॥

ਕਰਿ ਕਰਿ ਅਨਰਥ ਬਿਹਾਝੀ ਸੰਪੈ ਸੁਇਨਾ ਰੂਪਾ ਦਾਮਾ ॥

ਭਾੜੀ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥

੩॥

ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ ॥

ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥

੪॥

ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ ॥

ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਨ ਆਵੈ ਜਾਈ ॥

੫॥

੧॥

੮॥

ਗੂਜਰੀ ਮਹਲਾ ੫ ਤਿਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥

ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥

੧॥

ਹਰਿ ਜਪਿ ਮਾਇਆ ਬੰਧਨ ਤੂਟੇ ॥

ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ ॥

੧॥

ਰਹਾਉ ॥

SikhiAt.Net
497 ×