ਗੂਜਰੀ ਮਹਲਾ ੫ ॥
ਕਰਿ ਕਿਰਪਾ ਅਪਨਾ ਦਰਸੁ ਦੀਜੈ ਜਸੁ ਗਾਵਉ ਨਿਸਿ ਅਰੁ ਭੋਰ ॥
ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ ਮੋਰ ॥
੧॥
ਠਾਕੁਰ ਤੁਝ ਬਿਨੁ ਬੀਆ ਨ ਹੋਰ ॥
ਚਿਤਿ ਚਿਤਵਉ ਹਰਿ ਰਸਨ ਅਰਾਧਉ ਨਿਰਖਉ ਤੁਮਰੀ ਓਰ ॥
੧॥
ਰਹਾਉ ॥
ਦਇਆਲ ਪੁਰਖ ਸਰਬ ਕੇ ਠਾਕੁਰ ਬਿਨਉ ਕਰਉ ਕਰ ਜੋਰਿ ॥
ਨਾਮੁ ਜਪੈ ਨਾਨਕੁ ਦਾਸੁ ਤੁਮਰੋ ਉਧਰਸਿ ਆਖੀ ਫੋਰ ॥
੨॥
੧੧॥
੨੦॥
ਗੂਜਰੀ ਮਹਲਾ ੫ ॥
ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ ਇੰਦ੍ਰ ਲੋਕ ਤੇ ਧਾਇ ॥
ਸਾਧਸੰਗਤਿ ਕਉ ਜੋਹਿ ਨ ਸਾਕੈ ਮਲਿ ਮਲਿ ਧੋਵੈ ਪਾਇ ॥
੧॥
ਅਬ ਮੋਹਿ ਆਇ ਪਰਿਓ ਸਰਨਾਇ ॥
ਗੁਹਜ ਪਾਵਕੋ ਬਹੁਤੁ ਪ੍ਰਜਾਰੈ ਮੋ ਕਉ ਸਤਿਗੁਰਿ ਦੀਓ ਹੈ ਬਤਾਇ ॥
੧॥
ਰਹਾਉ ॥
ਸਿਧ ਸਾਧਿਕ ਅਰੁ ਜਖ੍ਯ ਕਿੰਨਰ ਨਰ ਰਹੀ ਕੰਠਿ ਉਰਝਾਇ ॥
ਜਨ ਨਾਨਕ ਅੰਗੁ ਕੀਆ ਪ੍ਰਭਿ ਕਰਤੈ ਜਾ ਕੈ ਕੋਟਿ ਐਸੀ ਦਾਸਾਇ ॥
੨॥
੧੨॥
੨੧॥
ਗੂਜਰੀ ਮਹਲਾ ੫ ॥
ਅਪਜਸੁ ਮਿਟੈ ਹੋਵੈ ਜਗਿ ਕੀਰਤਿ ਦਰਗਹ ਬੈਸਣੁ ਪਾਈਐ ॥
ਜਮ ਕੀ ਤ੍ਰਾਸ ਨਾਸ ਹੋਇ ਖਿਨ ਮਹਿ ਸੁਖ ਅਨਦ ਸੇਤੀ ਘਰਿ ਜਾਈਐ ॥
੧॥
ਜਾ ਤੇ ਘਾਲ ਨ ਬਿਰਥੀ ਜਾਈਐ ॥
ਆਠ ਪਹਰ ਸਿਮਰਹੁ ਪ੍ਰਭੁ ਅਪਨਾ ਮਨਿ ਤਨਿ ਸਦਾ ਧਿਆਈਐ ॥
੧॥
ਰਹਾਉ ॥
ਮੋਹਿ ਸਰਨਿ ਦੀਨ ਦੁਖ ਭੰਜਨ ਤੂੰ ਦੇਹਿ ਸੋਈ ਪ੍ਰਭ ਪਾਈਐ ॥
ਚਰਣ ਕਮਲ ਨਾਨਕ ਰੰਗਿ ਰਾਤੇ ਹਰਿ ਦਾਸਹ ਪੈਜ ਰਖਾਈਐ ॥
੨॥
੧੩॥
੨੨॥
ਗੂਜਰੀ ਮਹਲਾ ੫ ॥
ਬਿਸ੍ਵੰਭਰ ਜੀਅਨ ਕੋ ਦਾਤਾ ਭਗਤਿ ਭਰੇ ਭੰਡਾਰ ॥
ਜਾ ਕੀ ਸੇਵਾ ਨਿਫਲ ਨ ਹੋਵਤ ਖਿਨ ਮਹਿ ਕਰੇ ਉਧਾਰ ॥
੧॥
ਮਨ ਮੇਰੇ ਚਰਨ ਕਮਲ ਸੰਗਿ ਰਾਚੁ ॥
ਸਗਲ ਜੀਅ ਜਾ ਕਉ ਆਰਾਧਹਿ ਤਾਹੂ ਕਉ ਤੂੰ ਜਾਚੁ ॥
੧॥
ਰਹਾਉ ॥
ਨਾਨਕ ਸਰਣਿ ਤੁਮ੍ਹਾਰੀ ਕਰਤੇ ਤੂੰ ਪ੍ਰਭ ਪ੍ਰਾਨ ਅਧਾਰ ॥
ਹੋਇ ਸਹਾਈ ਜਿਸੁ ਤੂੰ ਰਾਖਹਿ ਤਿਸੁ ਕਹਾ ਕਰੇ ਸੰਸਾਰੁ ॥
੨॥
੧੪॥
੨੩॥
ਗੂਜਰੀ ਮਹਲਾ ੫ ॥
ਜਨ ਕੀ ਪੈਜ ਸਵਾਰੀ ਆਪ ॥
ਹਰਿ ਹਰਿ ਨਾਮੁ ਦੀਓ ਗੁਰਿ ਅਵਖਧੁ ਉਤਰਿ ਗਇਓ ਸਭੁ ਤਾਪ ॥
੧॥
ਰਹਾਉ ॥
ਹਰਿਗੋਬਿੰਦੁ ਰਖਿਓ ਪਰਮੇਸਰਿ ਅਪੁਨੀ ਕਿਰਪਾ ਧਾਰਿ ॥
ਮਿਟੀ ਬਿਆਧਿ ਸਰਬ ਸੁਖ ਹੋਏ ਹਰਿ ਗੁਣ ਸਦਾ ਬੀਚਾਰਿ ॥
੧॥
ਅੰਗੀਕਾਰੁ ਕੀਓ ਮੇਰੈ ਕਰਤੈ ਗੁਰ ਪੂਰੇ ਕੀ ਵਡਿਆਈ ॥
ਅਬਿਚਲ ਨੀਵ ਧਰੀ ਗੁਰ ਨਾਨਕ ਨਿਤ ਨਿਤ ਚੜੈ ਸਵਾਈ ॥
੨॥
੧੫॥
੨੪॥
ਗੂਜਰੀ ਮਹਲਾ ੫ ॥
ਕਬਹੂ ਹਰਿ ਸਿਉ ਚੀਤੁ ਨ ਲਾਇਓ ॥