ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥
੧॥
ਰਹਾਉ ॥
ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥
ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥
੧॥
ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥
ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥
੨॥
੧੬॥
੨੫॥
ਗੂਜਰੀ ਮਹਲਾ ੫ ॥
ਰਸਨਾ ਰਾਮ ਰਾਮ ਰਵੰਤ ॥
ਛੋਡਿ ਆਨ ਬਿਉਹਾਰ ਮਿਥਿਆ ਭਜੁ ਸਦਾ ਭਗਵੰਤ ॥
੧॥
ਰਹਾਉ ॥
ਨਾਮੁ ਏਕੁ ਅਧਾਰੁ ਭਗਤਾ ਈਤ ਆਗੈ ਟੇਕ ॥
ਕਰਿ ਕ੍ਰਿਪਾ ਗੋਬਿੰਦ ਦੀਆ ਗੁਰ ਗਿਆਨੁ ਬੁਧਿ ਬਿਬੇਕ ॥
੧॥
ਕਰਣ ਕਾਰਣ ਸੰਮ੍ਰਥ ਸ੍ਰੀਧਰ ਸਰਣਿ ਤਾ ਕੀ ਗਹੀ ॥
ਮੁਕਤਿ ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥
੨॥
੧੭॥
੨੬॥
ਗੂਜਰੀ ਮਹਲਾ ੫ ਘਰੁ ੪ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਛਾਡਿ ਸਗਲ ਸਿਆਣਪਾ ਸਾਧ ਸਰਣੀ ਆਉ ॥
ਪਾਰਬ੍ਰਹਮ ਪਰਮੇਸਰੋ ਪ੍ਰਭੂ ਕੇ ਗੁਣ ਗਾਉ ॥
੧॥
ਰੇ ਚਿਤ ਚਰਣ ਕਮਲ ਅਰਾਧਿ ॥
ਸਰਬ ਸੂਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ ॥
੧॥
ਰਹਾਉ ॥
ਮਾਤ ਪਿਤਾ ਸੁਤ ਮੀਤ ਭਾਈ ਤਿਸੁ ਬਿਨਾ ਨਹੀ ਕੋਇ ॥
ਈਤ ਊਤ ਜੀਅ ਨਾਲਿ ਸੰਗੀ ਸਰਬ ਰਵਿਆ ਸੋਇ ॥
੨॥
ਕੋਟਿ ਜਤਨ ਉਪਾਵ ਮਿਥਿਆ ਕਛੁ ਨ ਆਵੈ ਕਾਮਿ ॥
ਸਰਣਿ ਸਾਧੂ ਨਿਰਮਲਾ ਗਤਿ ਹੋਇ ਪ੍ਰਭ ਕੈ ਨਾਮਿ ॥
੩॥
ਅਗਮ ਦਇਆਲ ਪ੍ਰਭੂ ਊਚਾ ਸਰਣਿ ਸਾਧੂ ਜੋਗੁ ॥
ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ ॥
੪॥
੧॥
੨੭॥
ਗੂਜਰੀ ਮਹਲਾ ੫ ॥
ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥
ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥
੧॥
ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥
ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥
੧॥
ਰਹਾਉ ॥
ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥
ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥
੨॥
ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥
ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥
੩॥
ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹੇ ਆਪਿ ॥
ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥
੪॥
੨॥
੨੮॥
ਗੂਜਰੀ ਮਹਲਾ ੫ ॥
ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥