ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥
੧॥
ਹਰਿ ਹਰਿ ਨਾਮ ਕੀ ਮਨਿ ਪ੍ਰੀਤਿ ॥
ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥
੧॥
ਰਹਾਉ ॥
ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮ ॥
ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥
੨॥
ਸਾਸਿ ਸਾਸਿ ਨ ਬਿਸਰੁ ਕਬਹੂੰ ਬ੍ਰਹਮ ਪ੍ਰਭ ਸਮਰਥ ॥
ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥
੩॥
ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ ॥
ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣ ॥
੪॥
੩॥
੨੯॥
ਗੂਜਰੀ ਮਹਲਾ ੫ ॥
ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥
ਹਰਿ ਨਾਮੁ ਅਉਖਧੁ ਗੁਰਿ ਨਾਮੁ ਦੀਨੋ ਕਰਣ ਕਾਰਣ ਜੋਗੁ ॥
੧॥
ਮਨਿ ਤਨਿ ਬਾਛੀਐ ਜਨ ਧੂਰਿ ॥
ਕੋਟਿ ਜਨਮ ਕੇ ਲਹਹਿ ਪਾਤਿਕ ਗੋਬਿੰਦ ਲੋਚਾ ਪੂਰਿ ॥
੧॥
ਰਹਾਉ ॥
ਆਦਿ ਅੰਤੇ ਮਧਿ ਆਸਾ ਕੂਕਰੀ ਬਿਕਰਾਲ ॥
ਗੁਰ ਗਿਆਨ ਕੀਰਤਨ ਗੋਬਿੰਦ ਰਮਣੰ ਕਾਟੀਐ ਜਮ ਜਾਲ ॥
੨॥
ਕਾਮ ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾ ਗਵਣ ॥
ਪ੍ਰਭ ਪ੍ਰੇਮ ਭਗਤਿ ਗੁਪਾਲ ਸਿਮਰਣ ਮਿਟਤ ਜੋਨੀ ਭਵਣ ॥
੩॥
ਮਿਤ੍ਰ ਪੁਤ੍ਰ ਕਲਤ੍ਰ ਸੁਰ ਰਿਦ ਤੀਨਿ ਤਾਪ ਜਲੰਤ ॥
ਜਪਿ ਰਾਮ ਰਾਮਾ ਦੁਖ ਨਿਵਾਰੇ ਮਿਲੈ ਹਰਿ ਜਨ ਸੰਤ ॥
੪॥
ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ ॥
ਹਰਿ ਚਰਣ ਸਰਣ ਅਪਾਰ ਪ੍ਰਭ ਕੇ ਦ੍ਰਿੜੁ ਗਹੀ ਨਾਨਕ ਓਟ ॥
੫॥
੪॥
੩੦॥
ਗੂਜਰੀ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥
ਗੁਣ ਰਮਣ ਸ੍ਰਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥
੧॥
ਮਨ ਚਰਣਾਰਬਿੰਦ ਉਪਾਸ ॥
ਕਲਿ ਕਲੇਸ ਮਿਟੰਤ ਸਿਮਰਣਿ ਕਾਟਿ ਜਮਦੂਤ ਫਾਸ ॥
੧॥
ਰਹਾਉ ॥
ਸਤ੍ਰੁ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥
ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥
੨॥
੧॥
੩੧॥
ਗੂਜਰੀ ਮਹਲਾ ੫ ॥
ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥
ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥
੧॥
ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥
ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥
ਰਹਾਉ ॥
ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥