ਸਤਿਗੁਰੁ ਗਹਿਰ ਗਭੀਰੁ ਹੈ ਸੁਖ ਸਾਗਰੁ ਅਘਖੰਡੁ ॥
ਜਿਨਿ ਗੁਰੁ ਸੇਵਿਆ ਆਪਣਾ ਜਮਦੂਤ ਨ ਲਾਗੈ ਡੰਡੁ ॥
ਗੁਰ ਨਾਲਿ ਤੁਲਿ ਨ ਲਗਈ ਖੋਜਿ ਡਿਠਾ ਬ੍ਰਹਮੰਡੁ ॥
ਨਾਮੁ ਨਿਧਾਨੁ ਸਤਿਗੁਰਿ ਦੀਆ ਸੁਖੁ ਨਾਨਕ ਮਨ ਮਹਿ ਮੰਡੁ ॥
੪॥
੨੦॥
੯੦॥
ਸਿਰੀਰਾਗੁ ਮਹਲਾ ੫ ॥
ਮਿਠਾ ਕਰਿ ਕੈ ਖਾਇਆ ਕਉੜਾ ਉਪਜਿਆ ਸਾਦੁ ॥
ਭਾਈ ਮੀਤ ਸੁਰਿਦ ਕੀਏ ਬਿਖਿਆ ਰਚਿਆ ਬਾਦੁ ॥
ਜਾਂਦੇ ਬਿਲਮ ਨ ਹੋਵਈ ਵਿਣੁ ਨਾਵੈ ਬਿਸਮਾਦੁ ॥
੧॥
ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥
ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥
੧॥
ਰਹਾਉ ॥
ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ ॥
ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭ ਖਾਇ ॥
ਕਾਮ ਕ੍ਰੋਧ ਮਦਿ ਬਿਆਪਿਆ ਫਿਰਿ ਫਿਰਿ ਜੋਨੀ ਪਾਇ ॥
੨॥
ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ ॥
ਤ੍ਰਿਸਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ ॥
ਜਿਨਿ ਕੀਤਾ ਤਿਸਹਿ ਨ ਜਾਣਈ ਫਿਰਿ ਫਿਰਿ ਆਵੈ ਜਾਇ ॥
੩॥
ਅਨਿਕ ਪ੍ਰਕਾਰੀ ਮੋਹਿਆ ਬਹੁ ਬਿਧਿ ਇਹੁ ਸੰਸਾਰੁ ॥
ਜਿਸ ਨੋ ਰਖੈ ਸੋ ਰਹੈ ਸੰਮ੍ਰਿਥੁ ਪੁਰਖੁ ਅਪਾਰੁ ॥
ਹਰਿ ਜਨ ਹਰਿ ਲਿਵ ਉਧਰੇ ਨਾਨਕ ਸਦ ਬਲਿਹਾਰੁ ॥
੪॥
੨੧॥
੯੧॥
ਸਿਰੀਰਾਗੁ ਮਹਲਾ ੫ ਘਰੁ ੨ ॥
ਗੋਇਲਿ ਆਇਆ ਗੋਇਲੀ ਕਿਆ ਤਿਸੁ ਡੰਫੁ ਪਸਾਰੁ ॥
ਮੁਹਲਤਿ ਪੁੰਨੀ ਚਲਣਾ ਤੂੰ ਸੰਮਲੁ ਘਰ ਬਾਰੁ ॥
੧॥
ਹਰਿ ਗੁਣ ਗਾਉ ਮਨਾ ਸਤਿਗੁਰੁ ਸੇਵਿ ਪਿਆਰਿ ॥
ਕਿਆ ਥੋੜੜੀ ਬਾਤ ਗੁਮਾਨੁ ॥
੧॥
ਰਹਾਉ ॥
ਜੈਸੇ ਰੈਣਿ ਪਰਾਹੁਣੇ ਉਠਿ ਚਲਸਹਿ ਪਰਭਾਤਿ ॥
ਕਿਆ ਤੂੰ ਰਤਾ ਗਿਰਸਤ ਸਿਉ ਸਭ ਫੁਲਾ ਕੀ ਬਾਗਾਤਿ ॥
੨॥
ਮੇਰੀ ਮੇਰੀ ਕਿਆ ਕਰਹਿ ਜਿਨਿ ਦੀਆ ਸੋ ਪ੍ਰਭੁ ਲੋੜਿ ॥
ਸਰਪਰ ਉਠੀ ਚਲਣਾ ਛਡਿ ਜਾਸੀ ਲਖ ਕਰੋੜਿ ॥
੩॥
ਲਖ ਚਉਰਾਸੀਹ ਭ੍ਰਮਤਿਆ ਦੁਲਭ ਜਨਮੁ ਪਾਇਓਇ ॥
ਨਾਨਕ ਨਾਮੁ ਸਮਾਲਿ ਤੂੰ ਸੋ ਦਿਨੁ ਨੇੜਾ ਆਇਓਇ ॥
੪॥
੨੨॥
੯੨॥
ਸਿਰੀਰਾਗੁ ਮਹਲਾ ੫ ॥
ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥
ਜਾ ਸਾਥੀ ਉਠੀ ਚਲਿਆ ਤਾ ਧਨ ਖਾਕੂ ਰਾਲਿ ॥
੧॥
ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥
ਧੰਨੁ ਸੁ ਤੇਰਾ ਥਾਨੁ ॥
੧॥
ਰਹਾਉ ॥
ਜਿਚਰੁ ਵਸਿਆ ਕੰਤੁ ਘਰਿ ਜੀਉ ਜੀਉ ਸਭਿ ਕਹਾਤਿ ॥
ਜਾ ਉਠੀ ਚਲਸੀ ਕੰਤੜਾ ਤਾ ਕੋਇ ਨ ਪੁਛੈ ਤੇਰੀ ਬਾਤ ॥
੨॥
ਪੇਈਅੜੈ ਸਹੁ ਸੇਵਿ ਤੂੰ ਸਾਹੁਰੜੈ ਸੁਖਿ ਵਸੁ ॥
ਗੁਰ ਮਿਲਿ ਚਜੁ ਅਚਾਰੁ ਸਿਖੁ ਤੁਧੁ ਕਦੇ ਨ ਲਗੈ ਦੁਖੁ ॥
੩॥
ਸਭਨਾ ਸਾਹੁਰੈ ਵੰਞਣਾ ਸਭਿ ਮੁਕਲਾਵਣਹਾਰ ॥