ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
513
ਪਾਵਨ ਅੰਗ 513 / 1430

ਨਾਨਕ ਗੁਰਮੁਖਿ ਉਬਰੇ ਜਿ ਆਪਿ ਮੇਲੇ ਕਰਤਾਰਿ ॥

੨॥

ਪਉੜੀ ॥

ਭਗਤ ਸਚੈ ਦਰਿ ਸੋਹਦੇ ਸਚੈ ਸਬਦਿ ਰਹਾਏ ॥

ਹਰਿ ਕੀ ਪ੍ਰੀਤਿ ਤਿਨ ਊਪਜੀ ਹਰਿ ਪ੍ਰੇਮ ਕਸਾਏ ॥

ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਰਸਨਾ ਹਰਿ ਰਸੁ ਪਿਆਏ ॥

ਸਫਲੁ ਜਨਮੁ ਜਿਨ੍ਹੀ ਗੁਰਮੁਖਿ ਜਾਤਾ ਹਰਿ ਜੀਉ ਰਿਦੈ ਵਸਾਏ ॥

ਬਾਝੁ ਗੁਰੂ ਫਿਰੈ ਬਿਲਲਾਦੀ ਦੂਜੈ ਭਾਇ ਖੁਆਏ ॥

੧੧॥

ਸਲੋਕੁ ਮਃ ੩ ॥

ਕਲਿਜੁਗ ਮਹਿ ਨਾਮੁ ਨਿਧਾਨੁ ਭਗਤੀ ਖਟਿਆ ਹਰਿ ਉਤਮ ਪਦੁ ਪਾਇਆ ॥

ਸਤਿਗੁਰ ਸੇਵਿ ਹਰਿ ਨਾਮੁ ਮਨਿ ਵਸਾਇਆ ਅਨਦਿਨੁ ਨਾਮੁ ਧਿਆਇਆ ॥

ਵਿਚੇ ਗ੍ਰਿਹ ਗੁਰ ਬਚਨਿ ਉਦਾਸੀ ਹਉਮੈ ਮੋਹੁ ਜਲਾਇਆ ॥

ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨੁ ਜਣੇਦੀ ਮਾਇਆ ॥

ਐਸਾ ਸਤਿਗੁਰੁ ਸੋਈ ਪਾਏ ਜਿਸੁ ਧੁਰਿ ਮਸਤਕਿ ਹਰਿ ਲਿਖਿ ਪਾਇਆ ॥

ਜਨ ਨਾਨਕ ਬਲਿਹਾਰੀ ਗੁਰ ਆਪਣੇ ਵਿਟਹੁ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥

੧॥

ਮਃ ੩ ॥

ਤ੍ਰੈ ਗੁਣ ਮਾਇਆ ਵੇਖਿ ਭੁਲੇ ਜਿਉ ਦੇਖਿ ਦੀਪਕਿ ਪਤੰਗ ਪਚਾਇਆ ॥

ਪੰਡਿਤ ਭੁਲਿ ਭੁਲਿ ਮਾਇਆ ਵੇਖਹਿ ਦਿਖਾ ਕਿਨੈ ਕਿਹੁ ਆਣਿ ਚੜਾਇਆ ॥

ਦੂਜੈ ਭਾਇ ਪੜਹਿ ਨਿਤ ਬਿਖਿਆ ਨਾਵਹੁ ਦਯਿ ਖੁਆਇਆ ॥

ਜੋਗੀ ਜੰਗਮ ਸੰਨਿਆਸੀ ਭੁਲੇ ਓਨ੍ਹਾ ਅਹੰਕਾਰੁ ਬਹੁ ਗਰਬੁ ਵਧਾਇਆ ॥

ਛਾਦਨੁ ਭੋਜਨੁ ਨ ਲੈਹੀ ਸਤ ਭਿਖਿਆ ਮਨਹਠਿ ਜਨਮੁ ਗਵਾਇਆ ॥

ਏਤੜਿਆ ਵਿਚਹੁ ਸੋ ਜਨੁ ਸਮਧਾ ਜਿਨਿ ਗੁਰਮੁਖਿ ਨਾਮੁ ਧਿਆਇਆ ॥

ਜਨ ਨਾਨਕ ਕਿਸ ਨੋ ਆਖਿ ਸੁਣਾਈਐ ਜਾ ਕਰਦੇ ਸਭਿ ਕਰਾਇਆ ॥

੨॥

ਪਉੜੀ ॥

ਮਾਇਆ ਮੋਹੁ ਪਰੇਤੁ ਹੈ ਕਾਮੁ ਕ੍ਰੋਧੁ ਅਹੰਕਾਰਾ ॥

ਏਹ ਜਮ ਕੀ ਸਿਰਕਾਰ ਹੈ ਏਨ੍ਹਾ ਉਪਰਿ ਜਮ ਕਾ ਡੰਡੁ ਕਰਾਰਾ ॥

ਮਨਮੁਖ ਜਮ ਮਗਿ ਪਾਈਅਨ੍ਹਿ ਜਿਨ੍ਹ ਦੂਜਾ ਭਾਉ ਪਿਆਰਾ ॥

ਜਮ ਪੁਰਿ ਬਧੇ ਮਾਰੀਅਨਿ ਕੋ ਸੁਣੈ ਨ ਪੂਕਾਰਾ ॥

ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਗੁਰਮੁਖਿ ਨਿਸਤਾਰਾ ॥

੧੨॥

ਸਲੋਕੁ ਮਃ ੩ ॥

ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥

ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ ॥

ਗੁਰ ਕੈ ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ ॥

ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥

ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥

੧॥

ਮਃ ੩ ॥

ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਨ ਆਵੈ ਜਾਇ ॥

ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ ॥

ਜਾ ਹਰਿ ਬਖਸੇ ਤਾ ਗੁਰ ਮਿਲੈ ਅਸਥਿਰੁ ਰਹੈ ਸਮਾਇ ॥

SikhiAt.Net
513 ×