Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
519
Pavan Ang 519 of 1430

ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥

ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥

ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥

ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥

ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥

੪॥

ਸਲੋਕ ਮਃ ੫ ॥

ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ ॥

ਜੀਵਦਿਆ ਨਿਤ ਜਾਪੀਐ ਨਾਨਕ ਸਾਚਾ ਨਾਉ ॥

੧॥

ਮਃ ੫ ॥

ਸਿਮਰਤ ਸਿਮਰਤ ਪ੍ਰਭੁ ਆਪਣਾ ਸਭ ਫਲ ਪਾਏ ਆਹਿ ॥

ਨਾਨਕ ਨਾਮੁ ਅਰਾਧਿਆ ਗੁਰ ਪੂਰੈ ਦੀਆ ਮਿਲਾਇ ॥

੨॥

ਪਉੜੀ ॥

ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥

ਤਿਸ ਕੀ ਗਈ ਬਲਾਇ ਮਿਟੇ ਅੰਦੇਸਿਆ ॥

ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥

ਜਨ ਕੈ ਸੰਗਿ ਨਿਹਾਲੁ ਪਾਪਾ ਮੈਲੁ ਧੋਇ ॥

ਅੰਮ੍ਰਿਤੁ ਸਾਚਾ ਨਾਉ ਓਥੈ ਜਾਪੀਐ ॥

ਮਨ ਕਉ ਹੋਇ ਸੰਤੋਖੁ ਭੁਖਾ ਧ੍ਰਾਪੀਐ ॥

ਜਿਸੁ ਘਟਿ ਵਸਿਆ ਨਾਉ ਤਿਸੁ ਬੰਧਨ ਕਾਟੀਐ ॥

ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥

੫॥

ਸਲੋਕ ਮਃ ੫ ॥

ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥

ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ ॥

੧॥

ਮਃ ੫ ॥

ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥

ਨਾਨਕ ਜੋ ਪ੍ਰਭ ਭਾਣੀਆ ਮਰਉ ਵਿਚਾਰੀ ਸੂਲਿ ॥

੨॥

ਪਉੜੀ ॥

ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥

ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥

ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥

ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥

ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥

ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥

ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥

ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥

੬॥

ਸਲੋਕ ਮਃ ੫ ॥

ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥

ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥

੧॥

ਮਃ ੫ ॥

ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥

ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥

੨॥

ਪਉੜੀ ॥

ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥

ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥

ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥

ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥

ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥

ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥

ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥

ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥

੭॥

SikhiAt.Net
519 ×