ਨਾਨਕ ਧੰਨੁ ਸੋਹਾਗਣੀ ਜਿਨ ਸਹ ਨਾਲਿ ਪਿਆਰੁ ॥
੪॥
੨੩॥
੯੩॥
ਸਿਰੀਰਾਗੁ ਮਹਲਾ ੫ ਘਰੁ ੬ ॥
ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥
ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥
੧॥
ਗੁਰ ਕੇ ਚਰਨ ਮਨ ਮਹਿ ਧਿਆਇ ॥
ਛੋਡਿ ਸਗਲ ਸਿਆਣਪਾ ਸਾਚਿ ਸਬਦਿ ਲਿਵ ਲਾਇ ॥
੧॥
ਰਹਾਉ ॥
ਦੁਖੁ ਕਲੇਸੁ ਨ ਭਉ ਬਿਆਪੈ ਗੁਰ ਮੰਤ੍ਰੁ ਹਿਰਦੈ ਹੋਇ ॥
ਕੋਟਿ ਜਤਨਾ ਕਰਿ ਰਹੇ ਗੁਰ ਬਿਨੁ ਤਰਿਓ ਨ ਕੋਇ ॥
੨॥
ਦੇਖਿ ਦਰਸਨੁ ਮਨੁ ਸਾਧਾਰੈ ਪਾਪ ਸਗਲੇ ਜਾਹਿ ॥
ਹਉ ਤਿਨ ਕੈ ਬਲਿਹਾਰਣੈ ਜਿ ਗੁਰ ਕੀ ਪੈਰੀ ਪਾਹਿ ॥
੩॥
ਸਾਧਸੰਗਤਿ ਮਨਿ ਵਸੈ ਸਾਚੁ ਹਰਿ ਕਾ ਨਾਉ ॥
ਸੇ ਵਡਭਾਗੀ ਨਾਨਕਾ ਜਿਨਾ ਮਨਿ ਇਹੁ ਭਾਉ ॥
੪॥
੨੪॥
੯੪॥
ਸਿਰੀਰਾਗੁ ਮਹਲਾ ੫ ॥
ਸੰਚਿ ਹਰਿ ਧਨੁ ਪੂਜਿ ਸਤਿਗੁਰੁ ਛੋਡਿ ਸਗਲ ਵਿਕਾਰ ॥
ਜਿਨਿ ਤੂੰ ਸਾਜਿ ਸਵਾਰਿਆ ਹਰਿ ਸਿਮਰਿ ਹੋਇ ਉਧਾਰੁ ॥
੧॥
ਜਪਿ ਮਨ ਨਾਮੁ ਏਕੁ ਅਪਾਰੁ ॥
ਪ੍ਰਾਨ ਮਨੁ ਤਨੁ ਜਿਨਹਿ ਦੀਆ ਰਿਦੇ ਕਾ ਆਧਾਰੁ ॥
੧॥
ਰਹਾਉ ॥
ਕਾਮਿ ਕ੍ਰੋਧਿ ਅਹੰਕਾਰਿ ਮਾਤੇ ਵਿਆਪਿਆ ਸੰਸਾਰੁ ॥
ਪਉ ਸੰਤ ਸਰਣੀ ਲਾਗੁ ਚਰਣੀ ਮਿਟੈ ਦੂਖੁ ਅੰਧਾਰੁ ॥
੨॥
ਸਤੁ ਸੰਤੋਖੁ ਦਇਆ ਕਮਾਵੈ ਏਹ ਕਰਣੀ ਸਾਰ ॥
ਆਪੁ ਛੋਡਿ ਸਭ ਹੋਇ ਰੇਣਾ ਜਿਸੁ ਦੇਇ ਪ੍ਰਭੁ ਨਿਰੰਕਾਰੁ ॥
੩॥
ਜੋ ਦੀਸੈ ਸੋ ਸਗਲ ਤੂੰਹੈ ਪਸਰਿਆ ਪਾਸਾਰੁ ॥
ਕਹੁ ਨਾਨਕ ਗੁਰਿ ਭਰਮੁ ਕਾਟਿਆ ਸਗਲ ਬ੍ਰਹਮ ਬੀਚਾਰੁ ॥
੪॥
੨੫॥
੯੫॥
ਸਿਰੀਰਾਗੁ ਮਹਲਾ ੫ ॥
ਦੁਕ੍ਰਿਤ ਸੁਕ੍ਰਿਤ ਮੰਧੇ ਸੰਸਾਰੁ ਸਗਲਾਣਾ ॥
ਦੁਹਹੂੰ ਤੇ ਰਹਤ ਭਗਤੁ ਹੈ ਕੋਈ ਵਿਰਲਾ ਜਾਣਾ ॥
੧॥
ਠਾਕੁਰੁ ਸਰਬੇ ਸਮਾਣਾ ॥
ਕਿਆ ਕਹਉ ਸੁਣਉ ਸੁਆਮੀ ਤੂੰ ਵਡ ਪੁਰਖੁ ਸੁਜਾਣਾ ॥
੧॥
ਰਹਾਉ ॥
ਮਾਨ ਅਭਿਮਾਨ ਮੰਧੇ ਸੋ ਸੇਵਕੁ ਨਾਹੀ ॥
ਤਤ ਸਮਦਰਸੀ ਸੰਤਹੁ ਕੋਈ ਕੋਟਿ ਮੰਧਾਹੀ ॥
੨॥
ਕਹਨ ਕਹਾਵਨ ਇਹੁ ਕੀਰਤਿ ਕਰਲਾ ॥
ਕਥਨ ਕਹਨ ਤੇ ਮੁਕਤਾ ਗੁਰਮੁਖਿ ਕੋਈ ਵਿਰਲਾ ॥
੩॥
ਗਤਿ ਅਵਿਗਤਿ ਕਛੁ ਨਦਰਿ ਨ ਆਇਆ ॥
ਸੰਤਨ ਕੀ ਰੇਣੁ ਨਾਨਕ ਦਾਨੁ ਪਾਇਆ ॥
੪॥
੨੬॥
੯੬॥
ਸਿਰੀਰਾਗੁ ਮਹਲਾ ੫ ਘਰੁ ੭ ॥
ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ ॥
ਭੂਲਹਿ ਚੂਕਹਿ ਬਾਰਿਕ ਤੂੰ ਹਰਿ ਪਿਤਾ ਮਾਇਆ ॥
੧॥
ਸੁਹੇਲਾ ਕਹਨੁ ਕਹਾਵਨੁ ॥
ਤੇਰਾ ਬਿਖਮੁ ਭਾਵਨੁ ॥
੧॥
ਰਹਾਉ ॥
ਹਉ ਮਾਣੁ ਤਾਣੁ ਕਰਉ ਤੇਰਾ ਹਉ ਜਾਨਉ ਆਪਾ ॥
ਸਭ ਹੀ ਮਧਿ ਸਭਹਿ ਤੇ ਬਾਹਰਿ ਬੇਮੁਹਤਾਜ ਬਾਪਾ ॥
੨॥
ਪਿਤਾ ਹਉ ਜਾਨਉ ਨਾਹੀ ਤੇਰੀ ਕਵਨ ਜੁਗਤਾ ॥