ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
530
ਪਾਵਨ ਅੰਗ 530 / 1430

ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥

ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥

੨॥

੮॥

ਦੇਵਗੰਧਾਰੀ ੫ ॥

ਸੋ ਪ੍ਰਭੁ ਜਤ ਕਤ ਪੇਖਿਓ ਨੈਣੀ ॥

ਸੁਖਦਾਈ ਜੀਅਨ ਕੋ ਦਾਤਾ ਅੰਮ੍ਰਿਤੁ ਜਾ ਕੀ ਬੈਣੀ ॥

੧॥

ਰਹਾਉ ॥

ਅਗਿਆਨੁ ਅਧੇਰਾ ਸੰਤੀ ਕਾਟਿਆ ਜੀਅ ਦਾਨੁ ਗੁਰ ਦੈਣੀ ॥

ਕਰਿ ਕਿਰਪਾ ਕਰਿ ਲੀਨੋ ਅਪੁਨਾ ਜਲਤੇ ਸੀਤਲ ਹੋਣੀ ॥

੧॥

ਕਰਮੁ ਧਰਮੁ ਕਿਛੁ ਉਪਜਿ ਨ ਆਇਓ ਨਹ ਉਪਜੀ ਨਿਰਮਲ ਕਰਣੀ ॥

ਛਾਡਿ ਸਿਆਨਪ ਸੰਜਮ ਨਾਨਕ ਲਾਗੋ ਗੁਰ ਕੀ ਚਰਣੀ ॥

੨॥

੯॥

ਦੇਵਗੰਧਾਰੀ ੫ ॥

ਹਰਿ ਰਾਮ ਨਾਮੁ ਜਪਿ ਲਾਹਾ ॥

ਗਤਿ ਪਾਵਹਿ ਸੁਖ ਸਹਜ ਅਨੰਦਾ ਕਾਟੇ ਜਮ ਕੇ ਫਾਹਾ ॥

੧॥

ਰਹਾਉ ॥

ਖੋਜਤ ਖੋਜਤ ਖੋਜਿ ਬੀਚਾਰਿਓ ਹਰਿ ਸੰਤ ਜਨਾ ਪਹਿ ਆਹਾ ॥

ਤਿਨ੍ਹਾ ਪਰਾਪਤਿ ਏਹੁ ਨਿਧਾਨਾ ਜਿਨ੍ਹ ਕੈ ਕਰਮਿ ਲਿਖਾਹਾ ॥

੧॥

ਸੇ ਬਡਭਾਗੀ ਸੇ ਪਤਿਵੰਤੇ ਸੇਈ ਪੂਰੇ ਸਾਹਾ ॥

ਸੁੰਦਰ ਸੁਘੜ ਸਰੂਪ ਤੇ ਨਾਨਕ ਜਿਨ੍ਹ ਹਰਿ ਹਰਿ ਨਾਮੁ ਵਿਸਾਹਾ ॥

੨॥

੧੦॥

ਦੇਵਗੰਧਾਰੀ ੫ ॥

ਮਨ ਕਹ ਅਹੰਕਾਰਿ ਅਫਾਰਾ ॥

ਦੁਰਗੰਧ ਅਪਵਿਤ੍ਰ ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥

੧॥

ਰਹਾਉ ॥

ਜਿਨਿ ਕੀਆ ਤਿਸੁ ਸਿਮਰਿ ਪਰਾਨੀ ਜੀਉ ਪ੍ਰਾਨ ਜਿਨਿ ਧਾਰਾ ॥

ਤਿਸਹਿ ਤਿਆਗਿ ਅਵਰ ਲਪਟਾਵਹਿ ਮਰਿ ਜਨਮਹਿ ਮੁਗਧ ਗਵਾਰਾ ॥

੧॥

ਅੰਧ ਗੁੰਗ ਪਿੰਗੁਲ ਮਤਿ ਹੀਨਾ ਪ੍ਰਭ ਰਾਖਹੁ ਰਾਖਨਹਾਰਾ ॥

ਕਰਨ ਕਰਾਵਨਹਾਰ ਸਮਰਥਾ ਕਿਆ ਨਾਨਕ ਜੰਤ ਬਿਚਾਰਾ ॥

੨॥

੧੧॥

ਦੇਵਗੰਧਾਰੀ ੫ ॥

ਸੋ ਪ੍ਰਭੁ ਨੇਰੈ ਹੂ ਤੇ ਨੇਰੈ ॥

ਸਿਮਰਿ ਧਿਆਇ ਗਾਇ ਗੁਨ ਗੋਬਿੰਦ ਦਿਨੁ ਰੈਨਿ ਸਾਝ ਸਵੇਰੈ ॥

੧॥

ਰਹਾਉ ॥

ਉਧਰੁ ਦੇਹ ਦੁਲਭ ਸਾਧੂ ਸੰਗਿ ਹਰਿ ਹਰਿ ਨਾਮੁ ਜਪੇਰੈ ॥

ਘਰੀ ਨ ਮੁਹਤੁ ਨ ਚਸਾ ਬਿਲੰਬਹੁ ਕਾਲੁ ਨਿਤਹਿ ਨਿਤ ਹੇਰੈ ॥

੧॥

ਅੰਧ ਬਿਲਾ ਤੇ ਕਾਢਹੁ ਕਰਤੇ ਕਿਆ ਨਾਹੀ ਘਰਿ ਤੇਰੈ ॥

ਨਾਮੁ ਅਧਾਰੁ ਦੀਜੈ ਨਾਨਕ ਕਉ ਆਨਦ ਸੂਖ ਘਨੇਰੈ ॥

੨॥

੧੨॥

ਛਕੇ ੨ ॥

ਦੇਵਗੰਧਾਰੀ ੫ ॥

ਮਨ ਗੁਰ ਮਿਲਿ ਨਾਮੁ ਅਰਾਧਿਓ ॥

ਸੂਖ ਸਹਜ ਆਨੰਦ ਮੰਗਲ ਰਸ ਜੀਵਨ ਕਾ ਮੂਲੁ ਬਾਧਿਓ ॥

੧॥

ਰਹਾਉ ॥

ਕਰਿ ਕਿਰਪਾ ਅਪੁਨਾ ਦਾਸੁ ਕੀਨੋ ਕਾਟੇ ਮਾਇਆ ਫਾਧਿਓ ॥

ਭਾਉ ਭਗਤਿ ਗਾਇ ਗੁਣ ਗੋਬਿਦ ਜਮ ਕਾ ਮਾਰਗੁ ਸਾਧਿਓ ॥

੧॥

ਭਇਓ ਅਨੁਗ੍ਰਹੁ ਮਿਟਿਓ ਮੋਰਚਾ ਅਮੋਲ ਪਦਾਰਥੁ ਲਾਧਿਓ ॥

ਬਲਿਹਾਰੈ ਨਾਨਕ ਲਖ ਬੇਰਾ ਮੇਰੇ ਠਾਕੁਰ ਅਗਮ ਅਗਾਧਿਓ ॥

੨॥

੧੩॥

SikhiAt.Net
530 ×