ਸਾਧਸੰਗਤਿ ਕੀ ਸਰਨੀ ਪਰੀਐ ਚਰਣ ਰੇਨੁ ਮਨੁ ਬਾਛੈ ॥
੧॥
ਜੁਗਤਿ ਨ ਜਾਨਾ ਗੁਨੁ ਨਹੀ ਕੋਈ ਮਹਾ ਦੁਤਰੁ ਮਾਇ ਆਛੈ ॥
ਆਇ ਪਇਓ ਨਾਨਕ ਗੁਰ ਚਰਨੀ ਤਉ ਉਤਰੀ ਸਗਲ ਦੁਰਾਛੈ ॥
੨॥
੨॥
੨੮॥
ਦੇਵਗੰਧਾਰੀ ੫ ॥
ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥
ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ ॥
੧॥
ਰਹਾਉ ॥
ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥
ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ ॥
੧॥
ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ ॥
ਕਹੁ ਨਾਨਕ ਪ੍ਰਭ ਮਿਲੇ ਮਨੋਹਰ ਮਨੁ ਸੀਤਲ ਬਿਗਸਾਰੇ ॥
੨॥
੩॥
੨੯॥
ਦੇਵਗੰਧਾਰੀ ਮਹਲਾ ੫ ॥
ਹਰਿ ਜਪਿ ਸੇਵਕੁ ਪਾਰਿ ਉਤਾਰਿਓ ॥
ਦੀਨ ਦਇਆਲ ਭਏ ਪ੍ਰਭ ਅਪਨੇ ਬਹੁੜਿ ਜਨਮਿ ਨਹੀ ਮਾਰਿਓ ॥
੧॥
ਰਹਾਉ ॥
ਸਾਧਸੰਗਮਿ ਗੁਣ ਗਾਵਹ ਹਰਿ ਕੇ ਰਤਨ ਜਨਮੁ ਨਹੀ ਹਾਰਿਓ ॥
ਪ੍ਰਭ ਗੁਨ ਗਾਇ ਬਿਖੈ ਬਨੁ ਤਰਿਆ ਕੁਲਹ ਸਮੂਹ ਉਧਾਰਿਓ ॥
੧॥
ਚਰਨ ਕਮਲ ਬਸਿਆ ਰਿਦ ਭੀਤਰਿ ਸਾਸਿ ਗਿਰਾਸਿ ਉਚਾਰਿਓ ॥
ਨਾਨਕ ਓਟ ਗਹੀ ਜਗਦੀਸੁਰ ਪੁਨਹ ਪੁਨਹ ਬਲਿਹਾਰਿਓ ॥
੨॥
੪॥
੩੦॥
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਕਰਤ ਫਿਰੇ ਬਨ ਭੇਖ ਮੋਹਨ ਰਹਤ ਨਿਰਾਰ ॥
੧॥
ਰਹਾਉ ॥
ਕਥਨ ਸੁਨਾਵਨ ਗੀਤ ਨੀਕੇ ਗਾਵਨ ਮਨ ਮਹਿ ਧਰਤੇ ਗਾਰ ॥
੧॥
ਅਤਿ ਸੁੰਦਰ ਬਹੁ ਚਤੁਰ ਸਿਆਨੇ ਬਿਦਿਆ ਰਸਨਾ ਚਾਰ ॥
੨॥
ਮਾਨ ਮੋਹ ਮੇਰ ਤੇਰ ਬਿਬਰਜਿਤ ਏਹੁ ਮਾਰਗੁ ਖੰਡੇ ਧਾਰ ॥
੩॥
ਕਹੁ ਨਾਨਕ ਤਿਨਿ ਭਵਜਲੁ ਤਰੀਅਲੇ ਪ੍ਰਭ ਕਿਰਪਾ ਸੰਤ ਸੰਗਾਰ ॥
੪॥
੧॥
੩੧॥
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੫ ੴ ਸਤਿਗੁਰ ਪ੍ਰਸਾਦਿ ॥
ਮੈ ਪੇਖਿਓ ਰੀ ਊਚਾ ਮੋਹਨੁ ਸਭ ਤੇ ਊਚਾ ॥
ਆਨ ਨ ਸਮਸਰਿ ਕੋਊ ਲਾਗੈ ਢੂਢਿ ਰਹੇ ਹਮ ਮੂਚਾ ॥
੧॥
ਰਹਾਉ ॥
ਬਹੁ ਬੇਅੰਤੁ ਅਤਿ ਬਡੋ ਗਾਹਰੋ ਥਾਹ ਨਹੀ ਅਗਹੂਚਾ ॥
ਤੋਲਿ ਨ ਤੁਲੀਐ ਮੋਲਿ ਨ ਮੁਲੀਐ ਕਤ ਪਾਈਐ ਮਨ ਰੂਚਾ ॥
੧॥
ਖੋਜ ਅਸੰਖਾ ਅਨਿਕ ਤਪੰਥਾ ਬਿਨੁ ਗੁਰ ਨਹੀ ਪਹੂਚਾ ॥
ਕਹੁ ਨਾਨਕ ਕਿਰਪਾ ਕਰੀ ਠਾਕੁਰ ਮਿਲਿ ਸਾਧੂ ਰਸ ਭੂੰਚਾ ॥
੨॥
੧॥
੩੨॥